27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਹੜਤਾਲ ਕਰ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਅਪੀਲ ਅੱਜ ਕੀਤੇ ਜਾਣ ਵਾਲੇ ਸੰਘਰਸ਼ ਨੂੰ ਪੂਰਨ ਹਮਾਇਤ ਦਿੱਤੀ ਜਾਵੇਗੀ-­ਆਗੂ

ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਅੱਜ ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਦੇ ਮੁਲਾਜ਼ਮਾਂ ਵਲੋਂ ਹੜਤਾਲ ਕਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ 27 ਜੁਲਾਈ ਨੂੰ ਕੀਤੀ ਗਈ ਹੜਤਾਲ ਉਪਰੰਤ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਫ਼ਰੰਟ ਦੀਆ ਮੰਗਾਂ ਨੂੰ ਮੰਨਿਆ ਨਹੀਂ ਗਿਆ।

Ad Position 21
No active advertisement
ਅਜੀਤ ਡੈਸਕ 27-08-2026
ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਅੱਜ ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਦੇ ਮੁਲਾਜ਼ਮਾਂ ਵਲੋਂ ਹੜਤਾਲ ਕਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ 27 ਜੁਲਾਈ ਨੂੰ ਕੀਤੀ ਗਈ ਹੜਤਾਲ ਉਪਰੰਤ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਫ਼ਰੰਟ ਦੀਆ ਮੰਗਾਂ ਨੂੰ ਮੰਨਿਆ ਨਹੀਂ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵਲੋਂ ਮੰਗਾਂ ’ਤੇ ਸਹਿਮਤੀ ਬਣਨ ਦੇ ਬਾਵਜੂਦ ਅਜੇ ਤੱਕ ਇਨ੍ਹਾਂ ਵਿਚੋਂ ਕੋਈ ਵੀ ਮੰਗ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤੀ ਗਈ। ਸਾਂਝਾ ਫ਼ਰੰਟ ਨੇ ਸਰਕਾਰ ਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਪਹਿਲਾਂ ਹੋਈ ਸਹਿਮਤੀ ਅਨੁਸਾਰ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਸਪਸ਼ਟ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਫ਼ਰੰਟ ਨੇ ਇਹ ਵੀ ਐਲਾਨ ਕੀਤਾ ਕਿ 27 ਅਗਸਤ ਨੂੰ ਵੱਖ-ਵੱਖ ਯੂਨੀਅਨਾਂ ਵਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਪੂਰਨ ਹਮਾਇਤ ਕੀਤੀ ਜਾਵੇਗੀ । ਉਨ੍ਹਾਂ ਸਪਸ਼ਟ ਕੀਤਾ ਕਿ ਇਹ ਸੰਘਰਸ਼ ਆਪਣੀਆਂ ਜਾਇਜ਼ ਅਤੇ ਪਹਿਲਾਂ ਸਹਿਮਤੀ ਨਾਲ ਮੰਨੀਆਂ ਗਈਆਂ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ,ਆਗੂ ਡਾ. ਸੁਖਵਿੰਦਰ ਸਿੰਘ, ਰਣਬੀਰ ਕੌਰ ਤੋਂ ਇਲਾਵਾ ਹੋਰ ਮੈਂਬਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਦਾਲਤ ਵਲੋਂ ਕਤਲ ਦੇ ਮਾਮਲੇ ਵਿਚ ਤਿੰਨ ਨਾਮਜ਼ਦ ਵਿਅਕਤੀ ਬਰੀ ਅਗਲੀ ਖ਼ਬਰ ਸਾਢੇ ਤਿੰਨ ਗਰਾਮ ਹੈਰੋਇਨ ਸਮੇਤ ਨੌਜਵਾਨ ਪੁਲਿਸ ਅੜਿੱਕੇ
Ad Position 24