27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨਵੀਂ ਸੋਚ ਤੇ ਨਵੇਂ ਜਜ਼ਬੇ ਨਾਲ ਨੌਜਵਾਨ ਆਗੂਆਂ ਨੂੰ ਮਿਲੀ ਨਵੀਂ ਦਿਸ਼ਾ- ਸਰਬਪ੍ਰੀਤ ਸਿੰਘ ਘਲੋੜੀ

ਸਨੌਰ, 26 ਅਗਸਤ (ਸੋਖਲ)- ਪੰਜਾਬ ਯੂਥ ਕਾਂਗਰਸ ਵਲੋਂ ਲੁਧਿਆਣਾ ਵਿਖੇ ਨਵੇਂ ਚੁਣੇ ਗਏ ਅਹੁਦੇਦਾਰਾਂ ਲਈ ਤਿੰਨ ਦਿਨਾਂ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਨੇ ਵੀ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 27-08-2026
ਸਨੌਰ, 26 ਅਗਸਤ (ਸੋਖਲ)- ਪੰਜਾਬ ਯੂਥ ਕਾਂਗਰਸ ਵਲੋਂ ਲੁਧਿਆਣਾ ਵਿਖੇ ਨਵੇਂ ਚੁਣੇ ਗਏ ਅਹੁਦੇਦਾਰਾਂ ਲਈ ਤਿੰਨ ਦਿਨਾਂ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਨੇ ਵੀ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਯੂਥ ਕਾਂਗਰਸ ਦੀ ਵਿਚਾਰਧਾਰਾ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਲੋਕਾਂ ਨਾਲ ਜੋੜਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਗੱਲਬਾਤ ਕਰਦਿਆਂ ਸਰਬਪ੍ਰੀਤ ਸਿੰਘ ਘਲੋੜੀ ਨੇ ਕਿਹਾ ਕਿ ਤਿੰਨ ਦਿਨਾਂ ਦਾ ਇਹ ਟ੍ਰੇਨਿੰਗ ਕੈਂਪ ਸਿੱਖਿਆ, ਵਿਚਾਰ-ਵਟਾਂਦਰੇ ਤੇ ਨਵੀਂ ਊਰਜਾ ਨਾਲ ਭਰਪੂਰ ਰਿਹਾ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਨੌਜਵਾਨ ਆਗੂਆਂ ਨੂੰ ਸੰਗਠਨ ਦੀ ਕਾਰਗੁਜ਼ਾਰੀ, ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸੰਗਠਨ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਇਕ ਜ਼ਿੰਮੇਵਾਰ ਨੌਜਵਾਨ ਆਗੂ ਦੀ ਮੁੱਖ ਜ਼ਿੰਮੇਵਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ, ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਸਮਾਜ ਦੇ ਹਰ ਵਰਗ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਹੈ। ਕੈਂਪ ਦੌਰਾਨ ਵੱਖ-ਵੱਖ ਸੈਸ਼ਨਾਂ ਰਾਹੀਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਿਚਾਰ ਸਾਂਝੇ ਕੀਤੇ ਗਏ। ਸਰਬਪ੍ਰੀਤ ਸਿੰਘ ਘਲੋੜੀ ਨੇ ਕਿਹਾ ਕਿ ਇਹ ਕੈਂਪ ਸਿਰਫ਼ ਇਕ ਟ੍ਰੇਨਿੰਗ ਪ੍ਰੋਗਰਾਮ ਨਹੀਂ, ਸਗੋਂ ਨਵੀਂ ਸੋਚ, ਨਵੇਂ ਜਜ਼ਬੇ ਅਤੇ ਨਵੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਮੌਕਾ ਵੀ ਸੀ। ਉਨ੍ਹਾਂ ਕਿਹਾ ਕਿ ਕੈਂਪ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਤੇ ਲੋਕਾਂ ਵਿਚ ਰਹਿ ਕੇ ਕੰਮ ਕਰਨ ਦਾ ਨਵਾਂ ਸੰਕਲਪ ਮਿਲਿਆ ਹੈ। ਇਹ ਤਜਰਬਾ ਭਵਿੱਖ ਵਿਚ ਨੌਜਵਾਨਾਂ ਦੀ ਬਿਹਤਰੀ ਲਈ ਕੰਮ ਕਰਨ ਵਿਚ ਯਕੀਨੀ ਤੌਰ ’ਤੇ ਮਦਦਗਾਰ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ’ਚ ਸ਼ੱਕ ਦੇ ਅਧਾਰ ’ਤੇ 65 ਕਿੱਲੋ ਰੰਗਦਾਰ ਚਮਚਮ ਜ਼ਬਤ ਅਗਲੀ ਖ਼ਬਰ ਪੂਨੀਆ ਨੇ ਸਾਥੀਆਂ ਸਮੇਤ ਸੁਖਬੀਰ ਬਾਦਲ ਦਾ ਪੁੱਛਿਆ ਹਾਲ ਚਾਲ
Ad Position 24