ਸਨੌਰ ’ਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਤੇਜ਼ੀ- ਅਮਰਿੰਦਰ ਰਾਠੀਆ
ਸਨੌਰ, 26 ਅਗਸਤ (ਸੋਖਲ)- ਸਨੌਰ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਮਿਲ ਰਹੀ ਹੈ। ਇਹ ਗੱਲ ਸਨੌਰ ਅਧੀਨ ਪਿੰਡ ਰਾਠੀਆ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਕਹਿੰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਸਨੌਰ, 26 ਅਗਸਤ (ਸੋਖਲ)- ਸਨੌਰ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਮਿਲ ਰਹੀ ਹੈ। ਇਹ ਗੱਲ ਸਨੌਰ ਅਧੀਨ ਪਿੰਡ ਰਾਠੀਆ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਕਹਿੰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਮੁਤਾਬਕ ਸੜਕਾਂ, ਗਲੀਆਂ, ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਕੰਮਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਕਿਹਾ ਕਿ ਰਣਜੋਧ ਸਿੰਘ ਹਡਾਣਾ ਵਲੋਂ ਪਿੰਡਾਂ ਦੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ ਤੇ ਆਉਣ ਵਾਲੇ ਸਮੇਂ ਵਿਚ ਸਨੌਰ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਮਿਲਣ ਦੀ ਉਮੀਦ ਹੈ।