27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਰਕਾਰੀ ਡਾਕਟਰਾਂ ਵਲੋਂ ਹੜਤਾਲ ਕਰਨ ਦਾ ਐਲਾਨ ਓ.ਪੀ.ਡੀ ਸਿਹਤ ਸੇਵਾਵਾਂ ਰਹਿਣਗੀਆਂ ਬੰਦ

ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)- ਸੂਬੇ ਦੇ ਸਮੂਹ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਵਿਚ ਸਰਕਾਰੀ ਡਾਕਟਰ ਵੀ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਤਹਿਗੜ੍ਹ ਸਾਹਿਬ ਦੀ ਸਰਕਾਰੀ ਡਾਕਟਰਾਂ ਦੀ ਯੂਨੀਅਨ ਦੇ ਜਨਰਲ ਸਕੱਤਰ ਡਾ.

Ad Position 21
No active advertisement
ਡਾ. ਅਮਰਿੰਦਰ ਪਾਲ ਸਿੰਘ 27-08-2026
ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)- ਸੂਬੇ ਦੇ ਸਮੂਹ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਵਿਚ ਸਰਕਾਰੀ ਡਾਕਟਰ ਵੀ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਤਹਿਗੜ੍ਹ ਸਾਹਿਬ ਦੀ ਸਰਕਾਰੀ ਡਾਕਟਰਾਂ ਦੀ ਯੂਨੀਅਨ ਦੇ ਜਨਰਲ ਸਕੱਤਰ ਡਾ. ਅਮਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੀ.ਸੀ.ਐਮ.ਐਸ . ਐਸੋਸੀਏਸ਼ਨ ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਰਾਜ ਦੇ ਸਰਕਾਰੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾ ਲਈ ਸ਼ੁਰੂ ਕੀਤੇ ਸੰਘਰਸ਼ ਪ੍ਰਤੀ ਪੂਰਨ ਸਮਰਥਨ ਦਾ ਪ੍ਰਗਟਾਵਾ ਕਰਦੀ ਹੈ। ਐਸੋਸੀਏਸ਼ਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਜਿਵੇਂ ਕਿ ਓ.ਪੀ.ਐਸ. ਲਾਗੂ ਕਰਨਾ, ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ, ਸੱਤਵੇਂ ਤਨਖ਼ਾਹ ਕਮਿਸ਼ਨ ਦੀਆਂ ਖ਼ਾਮੀਆਂ ਦਾ ਨਿਪਟਾਰਾ ਅਤੇ ਠੇਕੇ ਤੇ ਐਡਹਾਕ ਆਊਟ ਸੋਰਸ ਭਰਤੀ ਬੰਦ ਕਰਨ ਦੇ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕਰਦੇ ਹੋਏ ਇਨ੍ਹਾਂ ਮੰਗਾ ਦਾ ਨਿਪਟਾਰਾ ਕਰੇ। ਉਨ੍ਹਾਂ ਦੱਸਿਆ ਕਿ ਪੀ.ਐਮ.ਐਸ.ਐਮ.ਯੂ. ਦੀ ਡੀ. ਐਚ. ਐਸ. ਇਕਾਈ ਨੇ 27 ਅਗਸਤ ਦੀ ਹੜਤਾਲ ਵਿਚ ਪੀ.ਸੀ.ਐਮ.ਐਸ. ਐਸੋਸੀਏਸ਼ਨ ਤੋਂ ਸਹਿਯੋਗ ਦੀ ਮੰਗ ਕੀਤੀ, ਜਿਸ ਵਿਚ ਕਲੈਰੀਕਲ ਅਤੇ ਪੈਰਾਮੈਡੀਕਲ ਸਟਾਫ਼, ਏ.ਐਨ.ਐਮ., ਸਟਾਫ਼ ਨਰਸਾਂ, ਰੇਡੀਓਗ੍ਰਾਫ਼ਰ, ਐਮ.ਪੀ.ਐਚ.ਡਬਲਿਊ, ਐਮ.ਐਲ.ਟੀ, ਆਪਥਾਲਮਿਕ ਅਫ਼ਸਰ ਅਤੇ ਫਾਰਮੇਸੀ ਅਫ਼ਸਰ ਦੀ ਨੁਮਾਇੰਦਗੀ ਕਰਨ ਵਾਲੀਆਂ ਐਸੋਸੀਏਸ਼ਨਾਂ, ਯੂਨੀਅਨਾਂ ਨੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਮੁਕੰਮਲ ਬੰਦ ਰੱਖਣ ਦਾ ਐਲਾਨ ਕੀਤਾ ਸੀ। ਉਨ੍ਹਾਂ ੱਦਸਿਆ ਕਿ ਐਸੋਸੀਏਸ਼ਨ 27 ਅਗਸਤ ਨੂੰ ‘ਇਕ ਦਿਨ ਲਈ ਓ.ਪੀ.ਡੀ’ ਪੂਰੀ ਤਰ੍ਹਾਂ ਬੰਦ ਰੱਖਣ ਦਾ ਐਲਾਨ ਤੇ ਅਮਲ ਕਰੇਗੀ ਅਤੇ ਇਸ ਦਿਨ ਇਲੈਕਟਿਵ ਸਰਜਰੀਆਂ ਵੀ ਮੁਲਤਵੀ ਰਹਿਣਗੀਆਂ । ਜਦਕਿ ਐਮਰਜੈਂਸੀ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਐਮਰਜੈਂਸੀ ਸਰਜਰੀਆਂ, ਦਾਖਲ ਮਰੀਜ਼ਾਂ ਦੀ ਭਰਤੀ ਅਤੇ ਇਲਾਜ, ਮੈਡੀਕੋ-ਲੀਗਲ ਅਤੇ ਪੋਸਟਮਾਰਟਮ ਨਾਲ ਸਬੰਧਿਤ ਕੰਮ, ਨਿਆਇਕ ਮੈਡੀਕਲ ਜਾਂਚਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਅਗਲੀ ਖ਼ਬਰ ਬਲੌਸਮਜ਼ ਸੀਨੀਅਰ ਸੈਕੰਡਰੀ ਸਕੂਲ ’ਚ ਤੀਜ ਸਮਾਰੋਹ ਕਰਵਾਇਆ
Ad Position 24