27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਇੰਟਰੈਕਟਿਵ ਸੈਸ਼ਨ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ, ਉਦਮਤਾ ਅਤੇ ਨਵੀਨਤਾ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕਰਵਾਇਆ ਗਿਆ। ਸੈਸ਼ਨ ਦੌਰਾਨ ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਮਟਿਡ, ਪਟਿਆਲਾ ਤੋਂ ਜਸਪ੍ਰੀਤ ਸਿੰਘ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਇੱਕ ਨਵੇਂ ਵਿਚਾਰ ਨੂੰ ਸਫਲ ਕਾਰੋਬਾਰੀ ਮੌਕੇ ਵਿਚ ਕਿਵੇਂ ਬਦਲਿਆ ਜਾ ਸਕਦਾ ਹੈ?

Ad Position 21
No active advertisement
ਅਜੀਤ ਡੈਸਕ 27-08-2026
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ, ਉਦਮਤਾ ਅਤੇ ਨਵੀਨਤਾ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕਰਵਾਇਆ ਗਿਆ। ਸੈਸ਼ਨ ਦੌਰਾਨ ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਮਟਿਡ, ਪਟਿਆਲਾ ਤੋਂ ਜਸਪ੍ਰੀਤ ਸਿੰਘ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਇੱਕ ਨਵੇਂ ਵਿਚਾਰ ਨੂੰ ਸਫਲ ਕਾਰੋਬਾਰੀ ਮੌਕੇ ਵਿਚ ਕਿਵੇਂ ਬਦਲਿਆ ਜਾ ਸਕਦਾ ਹੈ? ਉਨ੍ਹਾਂ ਅੱਜ ਦੇ ਮੁਕਾਬਲੇ ਵਾਲੇ ਕਾਰੋਬਾਰੀ ਮਾਹੌਲ ਵਿਚ ਨਵੀਨਤਾ ਕਾਰੀ ਸੋਚ ਅਤੇ ਉਦਮਤਾ ਦੀ ਮਹੱਤਤਾ ‘ਤੇ ਵੀ ਚਾਨਣਾ ਪਾਇਆ। ਇਸ ਉਪਰੰਤ ਕੰਪਨੀ ਦੇ ਪਰਫਾਰਮੈਂਸ ਮਾਰਕੀਟ ਸਪੈਸ਼ਲਿਸਟ ਅੰਮ੍ਰਿਤ ਪਾਲ ਸਿੰਘ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕਰਦਿਆਂ ਨਵੀਨਤਾ ਅਤੇ ਕਾਰੋਬਾਰੀ ਵਿਚਾਰਾਂ ਨੂੰ ਸਫਲ ਬਣਾਉਣ ਦੇ ਵਿਹਾਰਕ ਪੱਖਾਂ ਬਾਰੇ ਵਿਦਿਆਰਥੀਆਂ ਨਾਲ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕੁੱਝ ਵਿਹਾਰਕ ਉਦਾਹਰਨਾਂ ਰਾਹੀਂ ਗਾਹਕਾਂ ਦੀਆਂ ਜ਼ਰੂਰਤਾਂ, ਉਤਪਾਦ ਵਿਕਾਸ, ਮਾਰਕੀਟ ਦੀ ਮੰਗ ਅਤੇ ਕਾਰੋਬਾਰੀ ਸਫਲਤਾ ਵਿਚਕਾਰ ਸਬੰਧ ਨੂੰ ਸਰਲ ਢੰਗ ਨਾਲ ਸਮਝਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਉਸਾਰੂ ਵਿੱਦਿਅਕ ਸੈਸ਼ਨ ਵਿਦਿਆਰਥੀਆਂ ਵਿਚ ਨਵੀਨਤਾ ਅਤੇ ਉਦਮਤਾ ਦੀ ਸਮਝ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਾਰਕੀਟ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਲੱਭਣ, ਮਾਰਕੀਟ ਦੀਆਂ ਬਦਲਦੀਆਂ ਲੋੜਾਂ ਨੂੰ ਸਮਝਣ ਅਤੇ ਆਪਣੇ ਰਚਨਾਤਮਿਕ ਵਿਚਾਰਾਂ ਨੂੰ ਸਫਲ ਤੇ ਟਿਕਾਊ ਕਾਰੋਬਾਰੀ ਮੌਕਿਆਂ ਵਿਚ ਬਦਲਣ ਲਈ ਪ੍ਰੇਰਿਤ ਕਰਦੇ ਹਨ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ ਮੁਖੀ ਡਾ. ਕਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਵਿਚ ਉੱਦਮੀ ਸੋਚ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਇਸ ਮੌਕੇ ਡਾ. ਮਨਪ੍ਰੀਤ ਕੌਰ, ਪ੍ਰੋ. ਸੋਨਾਲੀ, ਪ੍ਰੋ. ਰਮਨਜੀਤ ਕੌਰ, ਪ੍ਰੋ. ਸਤਿੰਦਰ ਕੌਰ, ਪ੍ਰੋ. ਅਮਰਪ੍ਰੀਤ ਕੌਰ, ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ. ਜਸਨੂਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਕੁਸ਼ਤੀ ਤੇ ਕੰਬੈਟ ਚੈਂਪੀਅਨਸ਼ਿਪ ’ਚ ਦੋ ਸੋਨ ਤਗਮੇ ਜੇਤੂ ਖਿਡਾਰਨ ਨਵਦੀਪ ਕੌਰ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਡਾਕਟਰਾਂ ਵਲੋਂ ਹੜਤਾਲ ਕਰਨ ਦਾ ਐਲਾਨ ਓ.ਪੀ.ਡੀ ਸਿਹਤ ਸੇਵਾਵਾਂ ਰਹਿਣਗੀਆਂ ਬੰਦ
Ad Position 24