ਕੌਮੀ ਕੁਸ਼ਤੀ ਤੇ ਕੰਬੈਟ ਚੈਂਪੀਅਨਸ਼ਿਪ ’ਚ ਦੋ ਸੋਨ ਤਗਮੇ ਜੇਤੂ ਖਿਡਾਰਨ ਨਵਦੀਪ ਕੌਰ ਦਾ ਸਨਮਾਨ
ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਇੰਦੌਰ ਵਿਖੇ ਚਮੇਲੀ ਦੇਵੀ ਗਰੁੱਪ ਆਫ਼ ਕਾਲਜ ਵਲੋਂ ਕੰਬੈਟ ਫਾਊਂਡੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਗਈ ਫ਼ਰੀ ਸਟਾਈਲ ਕੁਸ਼ਤੀ ਅਤੇ ਕੰਬੈਟ ਦੀ ਰਾਸ਼ਟਰੀ ਚੈਂਪੀਅਨਸ਼ਿਪ ਵਿਚ ਦੋ ਸੋਨ ਤਗਮੇ ਜਿੱਤਣ ਵਾਲੀ ਫ਼ਤਹਿਗੜ੍ਹ ਸਾਹਿਬ ਦੀ ਹੋਣਹਾਰ ਖਿਡਾਰਨ ਨਵਦੀਪ ਕੌਰ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਨਵਦੀਪ ਕੌਰ ਦੇ ਆਪਣੇ ਸਕੂਲ ਸਰਹਿੰਦ ਪਬਲਿਕ ਸਕੂਲ ਪਹੁੰਚਣ ’ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਇੰਦੌਰ ਵਿਖੇ ਚਮੇਲੀ ਦੇਵੀ ਗਰੁੱਪ ਆਫ਼ ਕਾਲਜ ਵਲੋਂ ਕੰਬੈਟ ਫਾਊਂਡੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਗਈ ਫ਼ਰੀ ਸਟਾਈਲ ਕੁਸ਼ਤੀ ਅਤੇ ਕੰਬੈਟ ਦੀ ਰਾਸ਼ਟਰੀ ਚੈਂਪੀਅਨਸ਼ਿਪ ਵਿਚ ਦੋ ਸੋਨ ਤਗਮੇ ਜਿੱਤਣ ਵਾਲੀ ਫ਼ਤਹਿਗੜ੍ਹ ਸਾਹਿਬ ਦੀ ਹੋਣਹਾਰ ਖਿਡਾਰਨ ਨਵਦੀਪ ਕੌਰ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਨਵਦੀਪ ਕੌਰ ਦੇ ਆਪਣੇ ਸਕੂਲ ਸਰਹਿੰਦ ਪਬਲਿਕ ਸਕੂਲ ਪਹੁੰਚਣ ’ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਰੋਹ ਸਕੂਲ ਦੀ ਚੇਅਰਮੈਨ ਰਾਜਵੰਤ ਕੌਰ ਅਤੇ ਪ੍ਰਿੰਸੀਪਲ ਕੰਵਲਪ੍ਰੀਤ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਨਵਦੀਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਚੇਅਰਮੈਨ ਰਾਜਵੰਤ ਕੌਰ ਅਤੇ ਪ੍ਰਿੰਸੀਪਲ ਕੰਵਲਪ੍ਰੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਨਵਦੀਪ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦੇ ਦਮ ’ਤੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਲੋਹਾ ਮਨਵਾਇਆ ਹੈ। ਉਸ ਨੇ ਸੂਬੇ ਦੇ ਨਾਲ-ਨਾਲ ਸਰਹਿੰਦ ਪਬਲਿਕ ਸਕੂਲ ਦਾ ਨਾਮ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਦੀਪ ਕੌਰ ਵਰਗੇ ਹੋਣਹਾਰ ਅਤੇ ਮਿਹਨਤੀ ਬੱਚੇ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੁੰਦੇ ਹਨ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਨਵਦੀਪ ਕੌਰ ਦੀ ਸ਼ਾਨਦਾਰ ਪ੍ਰਾਪਤੀ ਨੂੰ ਦੇਖਦੇ ਹੋਏ ਸਕੂਲ ਵਲੋਂ ਉਸ ਨੂੰ ‘ਸਾਈਨ ਸਟਾਰ’ ਦਾ ਨਾਮ ਦਿੱਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਦੀਪ ਕੌਰ ਦੇ ਮਾਪੇ, ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਵੀ ਸ਼ਾਮਿਲ ਸਨ।