28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਡਾ. ਚੌਹਾਨ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਕੀਤੀ ਮੰਗ

ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਤੇ ਹਿਊਮਨ ਰਾਈਟਸ ਮੰਚ ਇੰਡੀਆ ਦੇ ਚੇਅਰਮੈਨ ਡਾ. ਨਰੇਸ਼ ਚੌਹਾਨ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਕਾਨੂੰਨ ਅਨੁਸਾਰ ਪੈਰੋਲ ਦੇਣ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 28-08-2026
ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਤੇ ਹਿਊਮਨ ਰਾਈਟਸ ਮੰਚ ਇੰਡੀਆ ਦੇ ਚੇਅਰਮੈਨ ਡਾ. ਨਰੇਸ਼ ਚੌਹਾਨ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਕਾਨੂੰਨ ਅਨੁਸਾਰ ਪੈਰੋਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਮਾਤਾ ਜੀ ਬਿਮਾਰ ਹਨ ਅਤੇ ਅਜਿਹੇ ਸਮੇਂ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਲੋੜ ਹੈ। ਡਾ. ਚੌਹਾਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਅਤੇ ਪਰਿਵਾਰਕ ਹਾਲਤਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਪੈਰੋਲ ਸਬੰਧੀ ਫ਼ੈਸਲਾ ਸੂਬਾ ਸਰਕਾਰ ਅਤੇ ਸਬੰਧਿਤ ਕੇਂਦਰੀ ਅਧਿਕਾਰੀਆਂ ਵਲੋਂ ਕਾਨੂੰਨੀ ਨਿਯਮਾਂ ਅਨੁਸਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ 1993 ਦੇ ਮੁੰਬਈ ਮਾਮਲੇ ਵਿਚ ਸਜ਼ਾ ਕੱਟ ਰਹੇ ਸੰਜੇ ਦੱਤ ਨੂੰ ਪੈਰੋਲ ਮਿਲ ਸਕਦੀ ਹੈ ਅਤੇ 1993 ਦੇ ਟਰੇਨ ਬਲਾਸਟ ਮਾਮਲੇ ਨਾਲ ਸਬੰਧਿਤ ਕੈਦੀ ਨੂੰ ਵੀ ਪਰਿਵਾਰਕ ਕਾਰਨ ਕਰਕੇ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਬਿਮਾਰ ਮਾਤਾ ਦੀ ਦੇਖਭਾਲ ਲਈ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ’ਤੇ ਹਮਦਰਦੀ ਨਾਲ ਵਿਚਾਰ ਕਿਉਂ ਨਹੀਂ ਕੀਤਾ ਜਾ ਸਕਦਾ?। ਉਨ੍ਹਾਂ ਸਰਕਾਰ ਤੇ ਸਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ’ਤੇ ਮਨੁੱਖੀ ਹਮਦਰਦੀ ਨਾਲ ਵਿਚਾਰ ਕਰਦਿਆਂ ਭਾਈ ਹਵਾਰਾ ਨੂੰ ਕਾਨੂੰਨ ਅਨੁਸਾਰ ਪੈਰੋਲ ਦੇਣ ਦਾ ਫ਼ੈਸਲਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਨਗਰਾਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਅਗਲੀ ਖ਼ਬਰ ਪੀ.ਆਈ.ਐਮ.ਟੀ. ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਨੇ ਪ੍ਰੀਖਿਆਵਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24