28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰੇ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 28-08-2026
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬੀ.ਐੱਸ.ਸੀ. (ਆਨਰਜ਼) ਐਗਰੀਕਲਚਰ ਦੇ ਤੀਸਰੇ ਸਾਲ ਦੇ ਵਿਦਿਆਰਥੀਆਂ ਨੂੰ ਰਾਵੇ ਪ੍ਰੋਗਰਾਮ ਤਹਿਤ ਪਿੰਡ ਖੰਟ, ਖਮਾਣੋਂ ਵਿਖੇ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ ਦੇ ਡਰੈਗਨ ਫਰੂਟ ਫਾਰਮ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਮੌਕੇ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਖੇਤੀਬਾੜੀ ਤਜਰਬੇ ਸਾਂਝੇ ਕਰਦਿਆਂ ਡਰੈਗਨ ਫਰੂਟ ਦੀ ਕਾਸ਼ਤ, ਬਾਗ਼ ਦੀ ਸਥਾਪਨਾ ਅਤੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਡਰੈਗਨ ਫਰੂਟ ਦੀ ਕਾਸ਼ਤ ਅਤੇ ਨਰਸਰੀ ਰਾਹੀਂ ਚੰਗਾ ਮੁਨਾਫ਼ਾ ਕਮਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰਕਾਰੀ ਸਬਸਿਡੀਆਂ, ਆਧੁਨਿਕ ਤਕਨੀਕਾਂ, ਜ਼ਮੀਨ ਦੀ ਚੋਣ, ਪੌਦ ਸਮਗਰੀ, ਸਹਾਰਾ ਢਾਂਚੇ ਅਤੇ ਸਿੰਚਾਈ ਪ੍ਰਣਾਲੀ ਬਾਰੇ ਵੀ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਉਤਪਾਦਨ, ਤੁੜਾਈ ਤੋਂ ਬਾਅਦ ਦੇ ਪ੍ਰਬੰਧਨ ਅਤੇ ਮੰਡੀਕਰਨ ਦੀਆਂ ਚੁਨੌਤੀਆਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਉਨ੍ਹਾਂ ਤੋਂ ਬਾਗ਼ ਦੀ ਸਥਾਪਨਾ, ਲਾਗਤ, ਝਾੜ, ਫਲਾਂ ਦੀ ਗੁਣਵੱਤਾ ਅਤੇ ਮੁਨਾਫ਼ੇ ਸਬੰਧੀ ਸਵਾਲ ਪੁੱਛੇ, ਜਿਨ੍ਹਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਸੰਬੰਧੀ ਵੀ ਮਹੱਤਵਪੂਰਨ ਜਾਣਕਾਰੀ ਮਿਲਦੀ ਹੈ। ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਅਜਿਹੇ ਵਿੱਦਿਅਕ ਦੌਰਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾ. ਸੰਦੀਪ ਕੁਮਾਰ ਸਿੰਘ, ਡਾ. ਨਿਕੇਸ਼ ਚੰਦਰ ਅਤੇ ਡਾ. ਗੋਪਾਲ ਮਣੀ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਬ ਇੰਸਪੈਕਟਰ ਭੁਪਿੰਦਰ ਸਿੰਘ ਵਧੀਆ ਸੇਵਾਵਾਂ ਲਈ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
Ad Position 24