28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੱਚਿਆਂ ਲਈ ਮੁਫ਼ਤ ਉੱਚ ਸਿੱਖਿਆ ਤੇ ਵੱਡੀਆਂ ਸੰਸਥਾਵਾਂ ’ਚ 50 ਫ਼ੀਸਦੀ ਸੀਟਾਂ ਰਾਖਵੀਂਆਂ ਕਰਨ ਦਾ ਐਲਾਨ ਸ਼ਲਾਘਾਯੋਗ-ਰਿਆ, ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਮਲੋਟ ਵਿਖੇ ਕੀਤੀ ਰੈਲੀ ਦੌਰਾਨ ਸਾਲ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਮਾਣ-ਸਨਮਾਨ, ਬਰਾਬਰ ਦੇ ਮੌਕੇ ਅਤੇ ਬਿਹਤਰ ਸਹੂਲਤਾਂ ਦੇਣ ਸਬੰਧੀ ਕੀਤੇ ਐਲਾਨਾਂ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਇਹ ਐਲਾਨ ਪੰਜਾਬ ਦੇ ਹਰ ਪਰਿਵਾਰ ਲਈ ਉਮੀਦ ਦੀ ਨਵੀਂ ਕਿਰਨ ਹਨ। ਨਜ਼ਦੀਕੀ ਪਿੰਡ ਉੱਦਲਪੁਰ ਵਿਖੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਰੱਖੀ ਮੀਟਿੰਗ ਦੌਰਾਨ ਉਕਤ ਆਗੂਆਂ ਨੇ ਕਿਹਾ ਕਿ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਕਾਲਜ ਤੱਕ ਮੁਫ਼ਤ ਪੜ੍ਹਾਈ ਅਤੇ ਵੱਡੀਆਂ ਯੂਨੀਵਰਸਿਟੀਆਂ, ਕਾਲਜਾਂ ਤੇ ਨਾਮੀ ਸਕੂਲਾਂ ਵਿਚ 50 ਫ਼ੀਸਦੀ ਸੀਟਾਂ ਰਾਖਵੀਂਆਂ ਰੱਖਣ ਦਾ ਐਲਾਨ ਬੇਹੱਦ ਸ਼ਲਾਘਾਯੋਗ ਹੈ।

Ad Position 21
No active advertisement
ਅਜੀਤ ਡੈਸਕ 28-08-2026
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਮਲੋਟ ਵਿਖੇ ਕੀਤੀ ਰੈਲੀ ਦੌਰਾਨ ਸਾਲ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਮਾਣ-ਸਨਮਾਨ, ਬਰਾਬਰ ਦੇ ਮੌਕੇ ਅਤੇ ਬਿਹਤਰ ਸਹੂਲਤਾਂ ਦੇਣ ਸਬੰਧੀ ਕੀਤੇ ਐਲਾਨਾਂ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਇਹ ਐਲਾਨ ਪੰਜਾਬ ਦੇ ਹਰ ਪਰਿਵਾਰ ਲਈ ਉਮੀਦ ਦੀ ਨਵੀਂ ਕਿਰਨ ਹਨ। ਨਜ਼ਦੀਕੀ ਪਿੰਡ ਉੱਦਲਪੁਰ ਵਿਖੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਰੱਖੀ ਮੀਟਿੰਗ ਦੌਰਾਨ ਉਕਤ ਆਗੂਆਂ ਨੇ ਕਿਹਾ ਕਿ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਕਾਲਜ ਤੱਕ ਮੁਫ਼ਤ ਪੜ੍ਹਾਈ ਅਤੇ ਵੱਡੀਆਂ ਯੂਨੀਵਰਸਿਟੀਆਂ, ਕਾਲਜਾਂ ਤੇ ਨਾਮੀ ਸਕੂਲਾਂ ਵਿਚ 50 ਫ਼ੀਸਦੀ ਸੀਟਾਂ ਰਾਖਵੀਂਆਂ ਰੱਖਣ ਦਾ ਐਲਾਨ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਕਿਸੇ ਵੀ ਪੰਜਾਬੀ ਬੱਚੇ ਦੇ ਸੁਪਨਿਆਂ ਦੇ ਰਾਹ ਵਿਚ ਰੁਕਾਵਟ ਨਹੀਂ ਬਣਨੀ ਚਾਹੀਦੀ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇ ਬਰਾਬਰ ਮੌਕੇ ਮਿਲਣੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦੇ ਪਰਿਵਾਰਾਂ ਦੇ ਬੱਚਿਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਉੱਚ ਸਿੱਖਿਆ ਦੇ ਬਰਾਬਰ ਮੌਕੇ ਮਿਲਣ ਨਾਲ ਉਹ ਆਪਣੇ ਸੁਪਨੇ ਸਾਕਾਰ ਕਰ ਸਕਣਗੇ ਅਤੇ ਪੰਜਾਬ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾ ਸਕਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਵਰਗ ਨੂੰ ਮਾਣ-ਸਨਮਾਨ ਦੇਣਾ, ਨੌਜਵਾਨਾਂ ਨੂੰ ਸਿੱਖਿਆ ਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਜਾਣਾ ਹੈ। ਇਸ ਮੌਕੇ ਪਿੰਡ ਉੱਦਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਲੋਕਲ ਕਮੇਟੀ ਦੇ ਪ੍ਰਧਾਨ ਗਿਆਨ ਸਿੰਘ ਨੇ ਜਥੇ. ਅਵਤਾਰ ਸਿੰਘ ਰਿਆ ਅਤੇ ਜਥੇ. ਮਨਮੋਹਨ ਸਿੰਘ ਮੁਕਾਰੋਂਪੁਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਗੁਰਦੀਪ ਸਿੰਘ, ਜਸਵੀਰ ਕੌਰ ਸਰਪੰਚ, ਸੁਖਪ੍ਰੀਤ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਸੇਵਾ ਸਿੰਘ, ਪਵਨਦੀਪ ਸਿੰਘ, ਮਨਜੀਤ ਕੌਰ, ਕੁਲਦੀਪ ਕੌਰ, ਮੀਨਾ ਰਾਣੀ, ਰਵਿੰਦਰ ਕੌਰ, ਹਰਪ੍ਰੀਤ ਕੌਰ, ਸਵਰਨ ਕੌਰ, ਕਰਨੈਲ ਕੌਰ, ਰੋਜ਼ੀ, ਤਰਨਦੀਪ ਕੌਰ, ਕਰਮਜੀਤ ਕੌਰ, ਅਮਰਜੀਤ ਕੌਰ ਅਤੇ ਹਰਜਿੰਦਰ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ‘ਆਪ’ ਸਰਕਾਰ ਨੂੰ ਵਿਧਾਨ ਸਭਾ ਚੋਣਾਂ ’ਚ ਲੋਕ ਕਰਾਰਾ ਜਵਾਬ ਦੇਣਗੇ-ਨਾਗਰਾ ਅਗਲੀ ਖ਼ਬਰ ਕੌਂਸਲ ਆਫ਼ ਜੇ.ਈ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਵਿਸ਼ਾਲ ਧਰਨਾ
Ad Position 24