27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਭਾਦਲਾ ਰੋਡ ਦੇ ਨਿਰਮਾਣ ਕਾਰਜਾਂ ’ਤੇ 2.35 ਕਰੋੜ ਰੁਪਏ ਖ਼ਰਚ ਹੋਣ ਦੀ ਸੰਭਾਵਨਾ-ਕੈਬਨਿਟ ਮੰਤਰੀ ਸੌਂਦ 30 ਸਾਲ ਪੁਰਾਣੀ ਭਾਦਲਾ ਰੋਡ ਦੀ ਮੰਗ ਹੋਈ ਪੂਰੀ

ਮੰਡੀ ਗੋਬਿੰਦਗੜ੍ਹ, 27 ਅਗਸਤ (ਰਾਜੇਸ਼ ਸ਼ਰਮਾ)-ਸਥਾਨਕ ਖੰਨਾ ਸਾਈਡ ਪੈਂਦੇ ਭਾਦਲਾ ਰੋਡ ਜਿਹੜਾ ਕਰੀਬ ਤਿੰਨ ਦਹਾਕਿਆਂ ਤੋਂ ਖਸਤਾ ਹਾਲ ਵਿਚ ਸੀ, ਜਿਸ ਨੂੰ ਲੈ ਕੇ ਸਥਾਨਕ ਰੋਡ ਤੇ ਪੈਂਦੇ ਪਿੰਡਾਂ ਦੇ ਲੋਕਾਂ ਨੇ ਕਈ ਵਾਰ ਧਰਨੇ ਵੀ ਦਿੱਤੇ। ਆਖ਼ਰਕਾਰ ਅੱਜ ਭਾਦਲਾ ਰੋਡ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 28-08-2026
ਮੰਡੀ ਗੋਬਿੰਦਗੜ੍ਹ, 27 ਅਗਸਤ (ਰਾਜੇਸ਼ ਸ਼ਰਮਾ)-ਸਥਾਨਕ ਖੰਨਾ ਸਾਈਡ ਪੈਂਦੇ ਭਾਦਲਾ ਰੋਡ ਜਿਹੜਾ ਕਰੀਬ ਤਿੰਨ ਦਹਾਕਿਆਂ ਤੋਂ ਖਸਤਾ ਹਾਲ ਵਿਚ ਸੀ, ਜਿਸ ਨੂੰ ਲੈ ਕੇ ਸਥਾਨਕ ਰੋਡ ਤੇ ਪੈਂਦੇ ਪਿੰਡਾਂ ਦੇ ਲੋਕਾਂ ਨੇ ਕਈ ਵਾਰ ਧਰਨੇ ਵੀ ਦਿੱਤੇ। ਆਖ਼ਰਕਾਰ ਅੱਜ ਭਾਦਲਾ ਰੋਡ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸੜਕ ਦੇ ਨਿਰਮਾਣ ’ਤੇ ਕਰੀਬ 2 ਕਰੋੜ 35 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਭਾਰੀ ਵਾਹਨਾਂ ਦੀ ਆਵਾਜਾਈ ਨੂੰ ਧਿਆਨ ਵਿਚ ਰੱਖਦੇ ਇਸ ਨੂੰ ਵਿਸ਼ੇਸ਼ 100 ਐਮ.ਐਮ. ਮੋਟਾਈ ਵਾਲੀਆਂ ਸਟੀਲ ਮੋਲਡ ਇੰਟਰਲਾਕਿੰਗ ਟਾਈਲਾਂ ਨਾਲ ਤਿਆਰ ਕੀਤਾ ਜਾਵੇਗਾ। ਅੱਜ ਭਾਦਲਾ ਰੋਡ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਕੌਂਸਲ ਅਧਿਕਾਰੀਆਂ ਤੇ ਤਕਨੀਕੀ ਸ਼ਾਖਾ ਦੀ ਟੀਮ ਨਾਲ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਭਾਦਲਾ ਰੋਡ ਦੀ ਮੰਗ ਕਰੀਬ 3 0 ਸਾਲ ਪੁਰਾਣੀ ਹੈ ਅਤੇ ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਤੇ ਉਦਯੋਗਿਕ ਇਕਾਈਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਲੁੱਕ ਵਾਲੀ ਸੜਕ ਦਾ ਟੈਂਡਰ ਲਾਇਆ ਗਿਆ ਸੀ, ਪਰ ਭਾਰੀ ਟਿੱਪਰਾਂ, ਟਰਾਲਿਆਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਨੂੰ ਦੇਖਦਿਆਂ ਇਸ ਨੂੰ ਬਦਲ ਕੇ ਮਜ਼ਬੂਤ ਤਰੀਕੇ ਨਾਲ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੜਕ ਹੇਠਾਂ ਕਰੀਬ ਇਕ ਫੁੱਟ ਦਾ ਮਜ਼ਬੂਤ ਬੈੱਡ ਤਿਆਰ ਕਰਕੇ ਉਸ ਉੱਪਰ 100 ਐਮ.ਐਮ. ਦੀਆਂ ਵਿਸ਼ੇਸ਼ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜੋ ਰੋਪੜ ਤੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾ ਕੇ ਲਿਆਂਦੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸੜਕ ਘੱਟੋ-ਘੱਟ 10 ਸਾਲ ਤੱਕ ਮਜ਼ਬੂਤੀ ਨਾਲ ਚੱਲੇਗੀ ਅਤੇ ਇਸ ਦੀ ਉਮਰ 25 ਸਾਲ ਤੱਕ ਹੋ ਸਕਦੀ ਹੈ। ਮੀਂਹ ਕਾਰਨ ਕੰਮ ਪ੍ਰਭਾਵਿਤ ਹੋ ਰਿਹਾ ਹੈ, ਪਰ ਮੌਸਮ ਸਾਫ਼ ਹੁੰਦਿਆਂ ਹੀ ਕੰਮ ਵਿਚ ਤੇਜ਼ੀ ਲਿਆਂਦੀ ਜਾਵੇਗੀ ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਪਹਿਲਾਂ ਇਸ ਸੜਕ ਲਈ ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਲੁੱਕ ਵਾਲੀ ਸੜਕ ਦਾ ਟੈਂਡਰ ਲਗਾਇਆ ਗਿਆ ਸੀ, ਪਰ ਭਾਰੀ ਟਿੱਪਰਾਂ, ਟਰਾਲਿਆਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਨੂੰ ਦੇਖਦਿਆਂ ਤਕਨੀਕੀ ਤੌਰ ’ਤੇ ਇਹ ਸੜਕ ਲੰਮੇ ਸਮੇਂ ਲਈ ਟਿਕਾਊ ਨਹੀਂ ਸੀ। ਉਦਯੋਗਪਤੀਆਂ ਅਤੇ ਇਲਾਕਾ ਵਾਸੀਆਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਸੜਕ ਦਾ ਐਸਟੀਮੇਟ ਮੁੜ ਤਿਆਰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਉਦਯੋਗਿਕ ਖੇਤਰ ਦੇ ਨਾਲ-ਨਾਲ ਕਈ ਪਿੰਡਾਂ ਨੂੰ ਵੀ ਜੋੜਦੀ ਹੈ, ਜਿਸ ਨਾਲ ਇਸ ਦੇ ਨਿਰਮਾਣ ਨਾਲ ਵੱਡੀ ਗਿਣਤੀ ਵਿਚ ਲੋਕਾਂ ਨੂੰ ਰਾਹਤ ਮਿਲੇਗੀ। ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸੜਕ ਦਾ ਕੰਮ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਇਹ ਸੜਕ ਉਦਯੋਗਿਕ ਖੇਤਰ ਦੇ ਨਾਲ-ਨਾਲ ਪਿੰਡਾਂ ਨੂੰ ਵੀ ਜੋੜਦੀ ਹੈ। ਉਨ੍ਹਾਂ ਕਿਹਾ ਕਿ ਫ਼ੈਕਟਰੀਆਂ ਅਤੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਮਜ਼ਬੂਤ ਸੜਕ ਬਣਾਉਣਾ ਨਗਰ ਕੌਂਸਲ ਦੀ ਜ਼ਿੰਮੇਵਾਰੀ ਹੈ। ਭਾਦਲਾ ਰੋਡ ਨਾਲ ਲੱਗਦੀ ਸਰਵਿਸ ਰੋਡ ਦੀ ਖਸਤਾ ਹਾਲਤ ਸਬੰਧੀ ਉਨ੍ਹਾਂ ਕਿਹਾ ਕਿ ਇਹ ਸੜਕ ਐਨ.ਐਚ.ਏ.ਆਈ. ਦੇ ਅਧੀਨ ਆਉਂਦੀ ਹੈ ਅਤੇ ਇਸ ਦੇ ਹੱਲ ਲਈ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੂੰ ਮਾਮਲਾ ਉਠਾਉਣਾ ਚਾਹੀਦਾ ਹੈ। ਉਨ੍ਹਾਂ ਮੰਡੀ ਗੋਬਿੰਦਗੜ੍ਹ ਲਈ ਕੌਮੀ ਮਾਰਗ ’ਤੇ ਢੁਕਵੇਂ ਐਂਟਰੀ-ਐਗਜ਼ਿਟ ਪੁਆਇੰਟ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਨਗਰ ਕੌਂਸਲ ਗੋਬਿੰਦਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਵਿਨੀਤ ਕੁਮਾਰ ਬਿੱਟੂ, ਐਸ.ਈ ਗੁਰਪ੍ਰਤਾਪ ਸਿੰਘ, ਏ.ਐਮ.ਈ ਵਰਿੰਦਰ ਕੁਮਾਰ, ਜੇ.ਈ ਗੌਰਵ ਧੀਰ ਤੋਂ ਇਲਾਵਾ ਤਕਨੀਕੀ ਸ਼ਾਖਾ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਤੇ ਵਿਧਾਇਕ ਗੈਰੀ ਬੜਿੰਗ ਦੀ ਹਾਜ਼ਰੀ ’ਚ ਹਰਿੰਦਰ ਕੌਰ ਚੀਮਾ ਨੇ ਸੰਭਾਲਿਆ ਨਗਰ ਕੌਂਸਲ ਅਮਲੋਹ ਦੀ ਪ੍ਰ... ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Ad Position 24