29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਕੇ ਮੁਲਾਜ਼ਮਾਂ ਨੂੰ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕਰੇ ਸਰਕਾਰ-ਗੋਪੀ

ਖਮਾਣੋਂ, 28 ਅਗਸਤ (ਜੋਗਿੰਦਰ ਪਾਲ)-ਬਲਾਕ ਕਾਂਗਰਸ ਖਮਾਣੋਂ ਦੇ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕਰਦਿਆਂ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਅਤੇ ਡੀ. ਏ.

Ad Position 21
No active advertisement
ਅਜੀਤ ਡੈਸਕ 29-08-2026
ਖਮਾਣੋਂ, 28 ਅਗਸਤ (ਜੋਗਿੰਦਰ ਪਾਲ)-ਬਲਾਕ ਕਾਂਗਰਸ ਖਮਾਣੋਂ ਦੇ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕਰਦਿਆਂ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਅਤੇ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਸੂਬੇ ਅਤੇ ਲੋਕਾਂ ਦੀ ਸੇਵਾ ਵਿਚ ਲਗਾਏ ਹਨ, ਇਸ ਲਈ ਉਨ੍ਹਾਂ ਨੂੰ ਬੁਢਾਪੇ ਵਿਚ ਸਮਾਜਿਕ ਅਤੇ ਆਰਥਿਕ ਸੁਰੱਖਿਆ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਗੋਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮ ਵਰਗ ਨਾਲ ਕਈ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਮਾਮਲਾ ਲੰਬੇ ਸਮੇਂ ਤੋਂ ਲਟਕ ਰਿਹਾ ਹੈ ਅਤੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਨਾਲ-ਨਾਲ ਡੀ. ਏ. ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰਨੀਆਂ ਚਾਹੀਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਜੀ. ਪੀ. ਦੇ ਹਜ਼ਾਰ ਤੋਂ ਵੱਧ ਰੱਖੜੀਆਂ ਬੰਨ੍ਹ ਕੇ ਭੈਣਾਂ ਨੇ ਭਾਈ-ਭੈਣ ਦੇ ਪਿਆਰ ਦਾ ਕੀਤਾ ਪ੍ਰਗਟਾਵਾ ਅਗਲੀ ਖ਼ਬਰ ਸ੍ਰੀ ਊਸ਼ਾ ਮਾਤਾ ਜੀ ਦਾ ਯਾਦਗਾਰੀ ਦਿਵਸ ਜੈ ਮਾਂ ਪ੍ਰੇਮੀਆਂ ਨੇ ਸ਼ਰਧਾ ਨਾਲ ਮਨਾਇਆ
Ad Position 24