28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਖਮਾਣੋਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਖਮਾਣੋਂ, 28 ਅਗਸਤ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਤੇ ਇਸ ਦੇ ਆਸ ਪਾਸ ਪਿੰਡਾਂ ਵਿਚ ਭੈਣ ਅਤੇ ਭਰਾ ਦੇ ਪਵਿੱਤਰ ਰਿਸ਼ਤੇ ਨੂੰ ਮਜ਼ਬੂਤ ਕਰਦਾ ਰੱਖੜੀ ਦਾ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ। ਇਸ ਤਿਉਹਾਰ ਮੌਕੇ ਭੈਣਾਂ ਵਲੋਂ ਆਪਣੇ ਭਰਾਵਾਂ ਲਈ ਰੱਖੜੀਆਂ ਤੇ ਮਠਿਆਈ ਆਦਿ ਖ਼ਰੀਦੀ ਗਈ।

Ad Position 21
No active advertisement
ਅਜੀਤ ਡੈਸਕ 29-08-2026
ਖਮਾਣੋਂ, 28 ਅਗਸਤ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਤੇ ਇਸ ਦੇ ਆਸ ਪਾਸ ਪਿੰਡਾਂ ਵਿਚ ਭੈਣ ਅਤੇ ਭਰਾ ਦੇ ਪਵਿੱਤਰ ਰਿਸ਼ਤੇ ਨੂੰ ਮਜ਼ਬੂਤ ਕਰਦਾ ਰੱਖੜੀ ਦਾ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ। ਇਸ ਤਿਉਹਾਰ ਮੌਕੇ ਭੈਣਾਂ ਵਲੋਂ ਆਪਣੇ ਭਰਾਵਾਂ ਲਈ ਰੱਖੜੀਆਂ ਤੇ ਮਠਿਆਈ ਆਦਿ ਖ਼ਰੀਦੀ ਗਈ। ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਅੱਗੇ ਰੰਗ-ਬਰੰਗੀਆਂ ਵੱਖ-ਵੱਖ ਰੱਖੜੀਆਂ ਨੂੰ ਸਜਾ ਕੇ ਰੱਖਿਆ ਹੋਇਆ ਸੀ ਅਤੇ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟਾਂ ਤੇ ਰੱਖੜੀਆਂ ਬੰਨ੍ਹ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਆਪਣੇ ਭਰਾਵਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਇਸ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਬਾਜ਼ਾਰਾਂ ਵਿਚ ਮਠਿਆਈ, ਕੱਪੜਾ, ਮੁਨਿਆਰੀ ਅਤੇ ਫਰੂਟਾਂ ਦੀਆਂ ਦੁਕਾਨਾਂ ’ਤੇ ਖ਼ੂਬ ਰੌਣਕਾਂ ਵੇਖਣ ਨੂੰ ਮਿਲੀਆਂ।
Ad Position 22
No active advertisement
ਪਿਛਲੀ ਖ਼ਬਰ ਜੀ. ਪੀ. ਐਸ. ਦੇ ਵਿਦਿਆਰਥੀਆਂ ਵਲੋਂ ਅੰਤਰ-ਸਕੂਲ ਵੈਦਿਕ ਭਾਸ਼ਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਰੱਖੜੀ ਦਾ ਤਿਉਹਾਰ ਮਨਾਇਆ
Ad Position 24