ਜੀ. ਪੀ. ਐਸ. ਦੇ ਵਿਦਿਆਰਥੀਆਂ ਵਲੋਂ ਅੰਤਰ-ਸਕੂਲ ਵੈਦਿਕ ਭਾਸ਼ਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ
ਮੰਡੀ ਗੋਬਿੰਦਗੜ੍ਹ, 28 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੀ. ਪੀ.
ਮੰਡੀ ਗੋਬਿੰਦਗੜ੍ਹ, 28 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੀ. ਪੀ. ਸੀ. ਵਲੋਂ ਆਯੋਜਿਤ ਅੰਤਰ-ਸਕੂਲ ਵੈਦਿਕ ਭਾਸ਼ਾ ਮੁਕਾਬਲੇ ‘ਪਹਿਲਾ ਦੌਰ’ ਵਿਚ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੱਥੇ ਵੈਦਿਕ ਗਿਆਨ, ਭਾਰਤੀ ਸੰਸਕ੍ਰਿਤੀ, ਨੈਤਿਕ ਮੁੱਲਾਂ ਅਤੇ ਰਚਨਾਤਮਿਕ ਕਾਰਜਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਯੋਗ ਮੰਚ ਪ੍ਰਦਾਨ ਕੀਤਾ। ਇਸ ਮੌਕੇ ਦਸਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਭਾਸ਼ਨ ਮੁਕਾਬਲੇ ਵਿਚ ਤੀਜਾ ਅਤੇ ਵਿੰਨਤੀ ਪੁਰੀ ਨੇ ਪਾਵਰ ਪੁਆਇੰਟ ਪ੍ਰੇਜ਼ੈਂਟੇਸ਼ਨ ਮੁਕਾਬਲੇ ਵਿਚ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਦੀ ਨਵਨੀਤ ਕੌਰ ਨੇ ਕੋਲਾਜ਼ ਮੇਕਿੰਗ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਡਾ. ਨੀਰੂ ਅਰੋੜਾ ਪ੍ਰਿੰਸੀਪਲ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲਗਨ ਤੇ ਮਿਹਨਤ ਦੀ ਸ਼ਲਾਘਾ ਕੀਤੀ।