28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮਾਤਾ ਗੁਜਰੀ ਕਾਲਜ ਵਿਚ ਰਾਸ਼ਟਰੀ ਖੇਡ ਦਿਵਸ ਮੌਕੇ ਰੱਸਾਕਸ਼ੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਡ ਵਿਭਾਗ ਵਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਲੜਕਿਆਂ ਤੇ ਲੜਕੀਆਂ ਦੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ। ਲੜਕਿਆਂ ਦੇ ਰੱਸਾਕਸ਼ੀ ਮੁਕਾਬਲੇ ਵਿਚ ਕਾਮਰਸ ਤੇ ਕੰਪਿਊਟਰ ਸਾਇੰਸ ਵਿਭਾਗ ਦੀ ਟੀਮ ਨੇ ਪਹਿਲਾ, ਖੇਤੀਬਾੜੀ ਵਿਭਾਗ ਦੀ ਟੀਮ ਨੇ ਦੂਜਾ ਤੇ ਖੇਡ ਵਿਭਾਗ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 29-08-2026
ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਡ ਵਿਭਾਗ ਵਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਲੜਕਿਆਂ ਤੇ ਲੜਕੀਆਂ ਦੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ। ਲੜਕਿਆਂ ਦੇ ਰੱਸਾਕਸ਼ੀ ਮੁਕਾਬਲੇ ਵਿਚ ਕਾਮਰਸ ਤੇ ਕੰਪਿਊਟਰ ਸਾਇੰਸ ਵਿਭਾਗ ਦੀ ਟੀਮ ਨੇ ਪਹਿਲਾ, ਖੇਤੀਬਾੜੀ ਵਿਭਾਗ ਦੀ ਟੀਮ ਨੇ ਦੂਜਾ ਤੇ ਖੇਡ ਵਿਭਾਗ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਰੱਸਾਕਸ਼ੀ ਮੁਕਾਬਲੇ ਵਿਚ ਐਨ.ਸੀ.ਸੀ. ਯੂਨਿਟ ਦੀ ਟੀਮ ਨੇ ਪਹਿਲਾ ਅਤੇ ਖੇਡ ਵਿਭਾਗ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਵੈ-ਅਨੁਸ਼ਾਸਨ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਵਿਚ ਸਰਗਰਮ ਭਾਗੀਦਾਰੀ ਵਿਦਿਆਰਥੀਆਂ ਦੀ ਸੰਪੂਰਨ ਸ਼ਖ਼ਸੀਅਤ ਤੇ ਚਰਿੱਤਰ ਨਿਰਮਾਣ ਲਈ ਬੇਹੱਦ ਮਹੱਤਵਪੂਰਨ ਹੈ। ਇਸ ਮਗਰੋਂ ਖੇਡ ਵਿਭਾਗ ਦੇ ਮੁਖੀ ਪ੍ਰੋ. ਪਵਨਪ੍ਰੀਤ ਕੌਰ ਨੇ ਕਾਲਜ ਵਲੋਂ ਖੇਡਾਂ ਦੇ ਖੇਤਰ ਵਿਚ ਹਾਸਿਲ ਕੀਤੀਆਂ ਸ਼ਲਾਘਾਯੋਗ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਖੇਡ ਵਿਭਾਗ ਦੇ ਪ੍ਰੋ. ਜਸਪ੍ਰੀਤ ਸਿੰਘ, ਕਾਲਜ ਕ੍ਰਿਕਟ ਟੀਮ ਦੇ ਇੰਚਾਰਜ ਪ੍ਰੋ. ਮੁਹੰਮਦ ਅਨਵਰ, ਡਾ. ਸਤਨਾਮ ਸਿੰਘ, ਪ੍ਰੋ. ਜੋਗਾ ਸਿੰਘ, ਡਾ. ਸੰਦੀਪ ਕੁਮਾਰ ਸਿੰਘ, ਡਾ. ਵਿਜੈ ਸਿੰਘ, ਡਾ. ਗਗਨਦੀਪ ਸਿੰਘ, ਡਾ. ਪੁਸ਼ਪਿੰਦਰ ਸਿੰਘ, ਫੁੱਟਬਾਲ ਕੋਚ ਬਹਾਦਰ ਸਿੰਘ, ਹਾਕੀ ਕੋਚ ਜਸਵੀਰ ਸਿੰਘ, ਕਬੱਡੀ ਕੋਚ ਧਰਮ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਬਾੜੀਏ ਨੂੰ ਕਤਲ ਕਰਨ ਵਾਲੇ ਪ੍ਰਵਾਸੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਅਗਲੀ ਖ਼ਬਰ ਰੱਖੜੀ ਮੌਕੇ ਭੈਣ ਨੇ ਭਰਾ ਨੂੰ ਦਿੱਤਾ ਅਨੋਖਾ ਤੋਹਫ਼ਾ, ਘਰ ਦੀ ਨੀਂਹ ਰੱਖ ਕੇ ਕਾਇਮ ਕੀਤੀ ਮਿਸਾਲ
Ad Position 24