28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਲਕਾ ਇੰਚਾਰਜ ਭੁੱਟਾ ਨੇ ਖ਼ਾਲਸਾ ਮਾਰਚ ਦੇ ਪ੍ਰਬੰਧਾਂ ਸੰਬੰਧੀ ਵੱਖ-ਵੱਖ ਪਿੰਡਾਂ ’ਚ ਕੀਤੀਆਂ ਮੀਟਿੰਗਾਂ

ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਸ਼ੁਰੂ ਹੋਏ ‘ਮੀਰੀ ਪੀਰੀ ਖ਼ਾਲਸਾ’ ਮਾਰਚ, ਜੋ ਕਿ 30 ਅਗਸਤ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ, ਦੇ ਸਵਾਗਤ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੁਆਰਾ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਭੁੱਟਾ ਨੇ ਦੱਸਿਆ ਕਿ 30 ਅਗਸਤ ਨੂੰ ਸ਼ਾਮ ਵੇਲੇ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋਣ ’ਤੇ ਪਿੰਡ ਭਮਾਰਸੀ ਬੁਲੰਦ, ਜੱਲ੍ਹਾ, ਸੌਂਢਾ, ਮਲਕੋ ਮਾਜਰਾ, ਤਰਖਾਣ ਮਾਜਰਾ ਤੇ ਸਾਨੀਪੁਰ ਵਿਖੇ ਸੰਗਤਾਂ ਵਲੋਂ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 29-08-2026
ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਸ਼ੁਰੂ ਹੋਏ ‘ਮੀਰੀ ਪੀਰੀ ਖ਼ਾਲਸਾ’ ਮਾਰਚ, ਜੋ ਕਿ 30 ਅਗਸਤ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ, ਦੇ ਸਵਾਗਤ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੁਆਰਾ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਭੁੱਟਾ ਨੇ ਦੱਸਿਆ ਕਿ 30 ਅਗਸਤ ਨੂੰ ਸ਼ਾਮ ਵੇਲੇ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋਣ ’ਤੇ ਪਿੰਡ ਭਮਾਰਸੀ ਬੁਲੰਦ, ਜੱਲ੍ਹਾ, ਸੌਂਢਾ, ਮਲਕੋ ਮਾਜਰਾ, ਤਰਖਾਣ ਮਾਜਰਾ ਤੇ ਸਾਨੀਪੁਰ ਵਿਖੇ ਸੰਗਤਾਂ ਵਲੋਂ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਪਰੰਤ ਇਹ ‘ਮੀਰੀ ਪੀਰੀ ਖ਼ਾਲਸਾ’ ਮਾਰਚ ਵਿਸ਼ਵਕਰਮਾ ਚੌਕ, ਚੁੰਗੀ ਨੰਬਰ-4, ਜੋਤੀ ਸਰੂਪ ਮੋੜ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ। ਜਿਥੇ ਰਾਤਰੀ ਦਾ ਵਿਸ਼ਰਾਮ ਕਰਨ ਮਗਰੋਂ ਅਗਲੀ ਸਵੇਰ 31 ਅਗਸਤ ਨੂੰ ‘ਮੀਰੀ ਪੀਰੀ ਖ਼ਾਲਸਾ’ ਮਾਰਚ ਫ਼ਤਹਿਗੜ੍ਹ ਸਾਹਿਬ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਸ. ਭੁੱਟਾ ਨੇ ਇਲਾਕੇ ਦੀਆਂ ਸੰਗਤਾਂ ਨੂੰ ‘ਮੀਰੀ ਪੀਰੀ ਖ਼ਾਲਸਾ’ ਮਾਰਚ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਨ੍ਹਾਂ ਮੀਟਿੰਗਾਂ ’ਚ ਦਿਲਬਾਗ ਸਿੰਘ ਬਾਘਾ ਮੈਂਬਰ ਪੀ. ਏ. ਸੀ., ਬਰਿੰਦਰ ਸਿੰਘ ਬੱਬਲ ਭਮਾਰਸੀ ਜ਼ੇਰ, ਰਵਿੰਦਰ ਸਿੰਘ ਰਵੀ, ਤਜਿੰਦਰ ਸਿੰਘ ਸੌਂਢਾ, ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਅਵਤਾਰ ਸਿੰਘ ਹੱਲੋਤਾਲੀ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਰਜਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੀਪ ਸਿੰਘ, ਗੁਰਿੰਦਰ ਸਿੰਘ, ਮੰਗਜੀਤ ਸਿੰਘ, ਅਮਰ ਸਿੰਘ, ਹਕੀਕਤ ਸਿੰਘ, ਗੁਰਭਾਗ ਸਿੰਘ, ਨਿਰਭੈ ਸਿੰਘ, ਹਰਮੀਤ ਸਿੰਘ, ਰਾਮਜੀ ਦਾਸ, ਜਸਵੀਰ ਸਿੰਘ ਸੋਢੀ, ਚਰਨਜੀਤ ਸਿੰਘ ਸੁਹਾਗਹੇੜੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਵਾਲਾ ਪੱਤਰ ਸਾੜਿਆ, ਅੱਜ ਫੂਕੇ ਜਾਣਗੇ ਮੁੱਖ ਮੰਤਰੀ ਦੇ ਪੁਤਲੇ ਅਗਲੀ ਖ਼ਬਰ ਯੂਥ ਕਾਂਗਰਸ ਕੈਂਪ ਵਿਚ ਖਮਾਣੋਂ ਤੋਂ ਸਾਥੀਆਂ ਸਮੇਤ ਵਰਕਰ ਹੋਣਗੇ ਸ਼ਾਮਿਲ-ਵਿੰਕੀ, ਦੀਪਾ
Ad Position 24