30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਰਲਡ ਯੂਨੀਵਰਸਿਟੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਤੇ ਵਿਚਾਰ-ਚਰਚਾ ਸਮਾਗਮ

ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਲੰਬੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਤੇ ਅਰਦਾਸ ਸਮਾਗਮ ਕਰਵਾਇਆ। ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਵੱਡੀ ਪੱਧਰ ’ਤੇ ਅਰਦਾਸ ਸਮਾਗਮ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 30-08-2026
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਲੰਬੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਤੇ ਅਰਦਾਸ ਸਮਾਗਮ ਕਰਵਾਇਆ। ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਵੱਡੀ ਪੱਧਰ ’ਤੇ ਅਰਦਾਸ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਵਕਤਾ ਵਜੋਂ ਸ਼ਾਮਿਲ ਹੋਏ ਉੱਘੇ ਕਾਨੂੰਨਦਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੈਂਬਰ ਚੌਥੀ ਸ਼ਤਾਬਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਮੈਮੋਰੀਅਲ ਟਰੱਸਟ ਨੇ ਆਖਿਆ ਕਿ ਭਾਰਤ ਅੰਦਰ ਸਿੱਖਾਂ ਨਾਲ ਨਿਆਂਪਾਲਿਕਾ, ਵਿਧਾਨ ਪਾਲਿਕਾ ਅਤੇ ਕਾਰਜਪਾਲਿਕਾ ਦੇ ਪੱਧਰ ’ਤੇ ਹੋ ਰਿਹਾ ਵਿਤਕਰਾ ਬੇਹੱਦ ਨਿਰਾਸ਼ਾਜਨਕ ਹੈ। ਉਨ੍ਹਾਂ ਆਖਿਆ ਕਿ ਸਿੱਖ ਪਰੰਪਰਾ ਤੇ ਸਿਧਾਂਤਾਂ ਦੀ ਰਾਖੀ ਲਈ ਸੰਘਰਸ਼ ਕਰਨਾ ਹਰੇਕ ਸਿੱਖ ਦਾ ਮੁੱਢਲਾ ਫ਼ਰਜ਼ ਤੇ ਹੱਕ ਹੈ। ਐਡਵੋਕੇਟ ਧਾਰਨੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਤੋਂ ਬਾਅਦ ਸਿੱਖ ਨੌਜਵਾਨੀ ਦਾ ਵੱਡੇ ਪੱਧਰ ’ਤੇ ਘਾਣ ਕੀਤਾ, ਜਿਸ ਦੇ ਜਵਾਬ ਵਿਚ ਹਥਿਆਰਬੰਦ ਸੰਘਰਸ਼ ਦੇ ਰਾਹ ਤੁਰਨ ਵਾਲੇ ਸਿੱਖ ਨੌਜਵਾਨਾਂ ਨੂੰ ਲੰਮੇ ਸਮੇਂ ਤੋਂ ਕਾਨੂੰਨੀ ਪ੍ਰਕਿਰਿਆ ਤੋਂ ਬਾਹਰ ਜਾ ਕੇ ਜੇਲ੍ਹਾਂ ਵਿਚ ਨਜ਼ਰਬੰਦ ਰੱਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਸਿੱਧੇ ਰੂਪ ਵਿਚ ਮਨੁੱਖੀ ਅਧਿਕਾਰਾਂ ਦਾ ਘਾਣ ਅਤੇ ਭਾਰਤੀ ਸੰਵਿਧਾਨ ਦੇ ਕਾਨੂੰਨਾਂ ਦੀ ਉਲੰਘਣਾ ਹੈ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਆਖਿਆ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ। ਉਨ੍ਹਾਂ ਆਖਿਆ ਕਿ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਅਤੇ ਫ਼ਰਜ਼ਾਂ ਬਾਰੇ ਚੇਤਨ ਰਹਿਣ ਦੀ ਲੋੜ ਹੈ। ਸੰਗਤ ਦਾ ਧੰਨਵਾਦ ਕਰਦਿਆਂ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਆਸ ਜਤਾਈ ਕਿ ਗੁਰੂ ਸਾਹਿਬ ਸੰਗਤ ਦੀਆਂ ਅਰਦਾਸਾਂ ਨੂੰ ਸੁਣਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਸਬੱਬ ਬਣਾਉਣਗੇ। ਵਿਸ਼ੇ ਦੀ ਜਾਣ-ਪਛਾਣ ਕਰਵਾਉਂਦਿਆਂ ਡਾ. ਹਰਦੇਵ ਸਿੰਘ ਡੀਨ, ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਨੇ ਬਾਬਰ ਨੂੰ ਜਾਬਰ ਆਖ ਕੇ ਵੰਗਾਰਿਆ ਸੀ ਅਤੇ ਉਸ ਸਮੇਂ ਤੋਂ ਸਿੱਖ ਪੰਥ ਸਮੇਂ ਦੇ ਹੁਕਮਰਾਨਾਂ ਦੇ ਕੂੜੇ ਫ਼ੈਸਲਿਆਂ ਨੂੰ ਵੰਗਾਰਦਾ ਆ ਰਿਹਾ ਹੈ, ਜਿਸ ਦੇ ਬਦਲੇ ਸਿੱਖਾਂ ਨੂੰ ਹਕੂਮਤੀ ਜਬਰ-ਜ਼ੁਲਮ ਦਾ ਟਾਕਰਾ ਕਰਨਾ ਪੈਂਦਾ ਰਿਹਾ ਹੈ। ਇਸ ਮੌਕੇ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡਿਪਟੀ ਰਜਿਸਟਰਾਰ ਜਗਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪੁੱਜਣ ’ਤੇ ਹਲਕਾ ਅਮਲੋਹ ਦੀਆਂ ਸੰਗਤਾਂ ਕਰਨਗੀਆਂ ਭਰਵਾਂ ਸਵਾਗਤ-ਰਾਜੂ ਖੰਨਾ, ਭਾਈ ਖ਼ਾ... ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਰਹਿੰਦ ਵਿਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ
Ad Position 24