ਥਾਣੇ ਅੱਗੇ ਲਗਾਏ ਧਰਨੇ ਤੋਂ ਬਾਅਦ ਪੁਲਿਸ ਨੇ ਕਈ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਪਿੰਡ ਬਰਾਸ ਦੇ ਰਹਿਣ ਵਾਲੇ ਨੌਜਵਾਨ ਦਵਿੰਦਰ ਸਿੰਘ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਸਿਆਸੀ ਆਗੂਆਂ ਵਲੋਂ ਸਰਹਿੰਦ-ਚੰਡੀਗੜ੍ਹ ਮਾਰਗ ’ਤੇ ਪੈਂਦੇ ਥਾਣਾ ਬਡਾਲੀ ਆਲਾ ਸਿੰਘ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਮਹਿਲਾਵਾਂ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਧ
ਧਰਨੇ ’ਤੇ ਬੈਠੇ ਪ੍ਰਦਰਸ਼ਨਕਾਰੀ ਪਰਿਵਾਰਕ ਮੈਂਬਰ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ। ਤਸਵੀਰ : ਕਰਨ
30-08-2026
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਪਿੰਡ ਬਰਾਸ ਦੇ ਰਹਿਣ ਵਾਲੇ ਨੌਜਵਾਨ ਦਵਿੰਦਰ ਸਿੰਘ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਸਿਆਸੀ ਆਗੂਆਂ ਵਲੋਂ ਸਰਹਿੰਦ-ਚੰਡੀਗੜ੍ਹ ਮਾਰਗ ’ਤੇ ਪੈਂਦੇ ਥਾਣਾ ਬਡਾਲੀ ਆਲਾ ਸਿੰਘ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਮਹਿਲਾਵਾਂ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰ ਪਰਿਵਾਰ ਵਲੋਂ ਅਜੇ ਵੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ ਜਾਰੀ ਹੈ। ਓਧਰ ਦੂਜੇ ਪਾਸੇ ਡੀ. ਐਸ. ਪੀ. ਬਸੀ ਪਠਾਣਾਂ ਰਾਜ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਰਜਿੰਦਰ ਸਿੰਘ ਦੇ ਬਿਆਨਾਂ ਤਹਿਤ ਥਾਣਾ ਬਡਾਲੀ ਆਲਾ ਸਿੰਘ ਵਿਖੇ ਧਾਰਾ 108, 115 (2), 126 (2) ਅਤੇ 3 (5) ਬੀ.ਐਨ.ਐਸ ਤਹਿਤ ਕਈ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ’ਚ ਦੋਸ਼ ਲਗਾਏ ਗਏ ਹਨ ਕਿ ਦਵਿੰਦਰ ਸਿੰਘ ਨੂੰ ਪਿੰਡ ਭਗੜਾਣਾ ਦੀ ਇਕ ਲੜਕੀ ਨੇ ਬੁਲਾਇਆ ਸੀ, ਜਿੱਥੇ ਉਸ ਦੀ ਕੁੱਟਮਾਰ ਕੀਤੀ ਗਈ ਤੇ ਉਸ ਨੂੰ ਜ਼ਹਿਰੀਲੀ ਵਸਤੂ ਖੁਆ ਦਿੱਤੀ ਗਈ। ਹਾਲਤ ਵਿਗੜਨ ’ਤੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਲਿਆਂਦਾ ਗਿਆ ਜਿਥੋਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ, ਜਿਥੇ ਉਸ ਦੀ ਮੌਤ ਹੋ ਗਈ। ਡੀ. ਐਸ. ਪੀ. ਰਾਜ ਕੁਮਾਰ ਨੇ ਦੱਸਿਆ ਕਿ ਮੁਕੱਦਮੇ ’ਚ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਅਧਾਰ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਧਰਨੇ ਵਿਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਮਨਦੀਪ ਕੌਰ ਨਾਗਰਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਪੰਜਾਬ ਕਾਂਗਰਸ ਐਨ. ਐਸ . ਯੂ. ਆਈ. ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਤੋਂ ਇਲਾਵਾ ਪੀੜਤ ਪਰਿਵਾਰ ਦੇ ਰਿਸ਼ਤੇਦਾਰ ਵੀ ਸ਼ਾਮਿਲ ਸਨ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫਲ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।