30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

‘ ਮਿਸ਼ਨ ਕਲੀਨ ਪੰਜਾਬ’ ਤਹਿਤ ਮੰਡੀ ਗੋਬਿੰਦਗੜ੍ਹ ’ਚ 10 ਰੋਜ਼ਾ ਸਫ਼ਾਈ ਮੁਹਿੰਮ ਸ਼ੁਰੂ

ਮੰਡੀ ਗੋਬਿੰਦਗੜ੍ਹ, 29 ਅਗਸਤ (ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਮੰਡੀ ਗੋਬਿੰਦਗੜ੍ਹ ’ਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਵੀ ਮੌਜੂਦ ਸਨ, ਇਹ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਜਾਰੀ ਰਹੇਗੀ, ਜਿਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਸਫ਼ਾਈ ਕਾਰਜ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 30-08-2026
ਮੰਡੀ ਗੋਬਿੰਦਗੜ੍ਹ, 29 ਅਗਸਤ (ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਮੰਡੀ ਗੋਬਿੰਦਗੜ੍ਹ ’ਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਵੀ ਮੌਜੂਦ ਸਨ, ਇਹ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਜਾਰੀ ਰਹੇਗੀ, ਜਿਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਸਫ਼ਾਈ ਕਾਰਜ ਕਰਵਾਏ ਜਾਣਗੇ। ਮੁਹਿੰਮ ਦੌਰਾਨ ਵਿਧਾਇਕ ਗੈਰੀ ਬੜਿੰਗ ਨੇ ਖ਼ੁਦ ਸਫ਼ਾਈ ਕਾਰਜਾਂ ’ਚ ਹਿੱਸਾ ਲੈਂਦਿਆਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ । ਉਨ੍ਹਾਂ ਕਿਹਾ ਕਿ ਸ਼ਹਿਰ ’ਚ ਕੂੜੇ ਦੇ ਢੇਰਾਂ ਤੇ ਗੰਦਗੀ ਵਾਲੀਆਂ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਵਿਸ਼ੇਸ਼ ਸਫ਼ਾਈ ਕਰਵਾਈ ਜਾਵੇਗੀ, ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਤੇ ਹਰਾ-ਭਰਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਜਨਤਕ ਥਾਵਾਂ ’ਤੇ ਸੁੱਟਣ ਦੀ ਬਜਾਏ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਉਪ ਪ੍ਰਧਾਨ ਵਿਨੀਤ ਬਿੱਟੂ, ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ, ਸੈਨੀਟੇਸ਼ਨ ਸੁਪਰਡੈਂਟ ਸੰਦੀਪ ਸ਼ਰਮਾ, ਕੌਂਸਲਰ ਬਲਕਾਰ ਸਿੰਘ, ਸੁਖਦੀਪ ਸਿੰਘ ਮੰਡੇਰ, ਅਜੀਤ ਸਿੰਘ ਬੰਟੀ, ਸੁਖਵਿੰਦਰ ਬੇਦੀ ਤੇ ਮੁਨੀਸ਼ ਗੁਪਤਾ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਸਰਗਰਮੀਆਂ ਤੇਜ਼ ਅਗਲੀ ਖ਼ਬਰ ਥਾਣੇ ਅੱਗੇ ਲਗਾਏ ਧਰਨੇ ਤੋਂ ਬਾਅਦ ਪੁਲਿਸ ਨੇ ਕਈ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
Ad Position 24