ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਈਕੋ ਕਲੱਬ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਈਕੋ ਕਲੱਬ ਵਲੋਂ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਕੈਂਪਸ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ 50 ਵਿਦਿਆਰਥੀਆਂ ਨੇ ਭਾਗ ਲਿਆ ਤੇ 25 ਬੂਟੇ ਲਗਾਏ ਗਏ।
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਈਕੋ ਕਲੱਬ ਵਲੋਂ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਕੈਂਪਸ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ 50 ਵਿਦਿਆਰਥੀਆਂ ਨੇ ਭਾਗ ਲਿਆ ਤੇ 25 ਬੂਟੇ ਲਗਾਏ ਗਏ। ਇਸ ਮੌਕੇ ਡਾ. ਜਸਵਿੰਦਰ ਕੌਰ ਇੰਚਾਰਜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ ਦੀ ਸੰਭਾਲ ਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਸਾਂਝੇ ਯਤਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਡਾ. ਗੀਤ ਲਾਂਬਾ ਕੋਆਰਡੀਨੇਟਰ ਈਕੋ ਕਲੱਬ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਰੱਖਿਆ ਕਰਨ ਅਤੇ ਕਾਲਜ ਕੈਂਪਸ ਨੂੰ ਪ੍ਰਦੂਸ਼ਣ ਮੁਕਤ, ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਪ੍ਰੇਰਿਤ ਕੀਤਾ। ਗੀਤਾ ਸੈਣੀ ਨੇ ਲਗਾਏ ਗਏ ਬੂਟਿਆਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਵਾਤਾਵਰਨਿਕ ਮਹੱਤਵ ਬਾਰੇ ਦੱਸਿਆ। ਅੰਤ ’ਚ ਡਾ. ਸਤਵਿੰਦਰ ਕੌਰ ਕਾਮਰਸ ਵਿਭਾਗ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਤੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੁਹਿੰਮ ਰਾਹੀਂ ਵਿਦਿਆਰਥੀਆਂ ਨੇ ਕੁਦਰਤ ਦੀ ਸੰਭਾਲ, ਵਾਤਾਵਰਨ ਸੁਰੱਖਿਆ ਤੇ ਕਾਲਜ ਕੈਂਪਸ ਨੂੰ ਹਰਾ-ਭਰਾ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ।