30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

‘ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਟਿਆਲਾ ਪੁੱਜਣ ’ਤੇ ਬਾਬਾ ਆਲਾ ਸਿੰਘ ਦੇ ਪਰਿਵਾਰ ਵਲੋਂ ਸਵਾਗਤ

ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-‘ਮੀਰੀ-ਪੀਰੀ ਖਾਲਸਾ ਮਾਰਚ’ ਦਾ ਪਟਿਆਲਾ ਵਿਖੇ ਪਹੁੰਚਣ ’ਤੇ ਬਾਬਾ ਆਲਾ ਸਿੰਘ ਪਰਿਵਾਰ (ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਯੁਵਰਾਜ ਰਣਇੰਦਰ ਸਿੰਘ ਤੇ ਬੀਬਾ ਜੈ ਇੰਦਰ ਕੌਰ) ਅਤੇ ਸਮੂਹ ਪਟਿਆਲਾ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ। ਇਸ ਮਾਰਚ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪਰਨਾਮ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਟਿਆਲਾ ਪੁੱਜਣ ’ਤੇ ਸਵਾਗਤ ਕਰਦੇ ਹੋਏ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਤੇ ਹੋਰ। ਅਜੀਤ ਤਸਵੀਰ 30-08-2026
ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-‘ਮੀਰੀ-ਪੀਰੀ ਖਾਲਸਾ ਮਾਰਚ’ ਦਾ ਪਟਿਆਲਾ ਵਿਖੇ ਪਹੁੰਚਣ ’ਤੇ ਬਾਬਾ ਆਲਾ ਸਿੰਘ ਪਰਿਵਾਰ (ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਯੁਵਰਾਜ ਰਣਇੰਦਰ ਸਿੰਘ ਤੇ ਬੀਬਾ ਜੈ ਇੰਦਰ ਕੌਰ) ਅਤੇ ਸਮੂਹ ਪਟਿਆਲਾ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ। ਇਸ ਮਾਰਚ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪਰਨਾਮ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ, “ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਇਆ ਇਹ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਅੱਜ ਪਟਿਆਲਾ ਦੀ ਧਰਤੀ ’ਤੇ ਪੁੱਜਾ ਹੈ। ਅੱਜ ਇਸ ਪਾਵਨ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋਣ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਹ ਖ਼ਾਲਸਾ ਮਾਰਚ ਸੰਗਤ ਨੂੰ ਆਪਣੇ ਗੌਰਵਮਈ ਇਤਿਹਾਸ, ਗੁਰਬਾਣੀ ਤੇ ਖ਼ਾਲਸਾਈ ਵਿਰਸੇ ਨਾਲ ਜੁੜਨ ਦਾ ਪ੍ਰੇਰਣਾਦਾਇਕ ਸੰਦੇਸ਼ ਦੇ ਰਿਹਾ ਹੈ। ਨਗਰ ਕੀਰਤਨ ਦੇ ਪਟਿਆਲਾ ਠਹਿਰਾਅ ਦੌਰਾਨ ਪ੍ਰਨੀਤ ਕੌਰ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਸ਼ਰਧਾ ਸਮਰਪਿਤ ਕੀਤੀ ਤੇ ਸੰਗਤਾਂ ਨਾਲ ਮਿਲ ਕੇ ਲੰਗਰ ਦੀ ਸੇਵਾ ਵੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾਇਆ-ਡਾ. ਅਮਰ ਸਿੰਘ, ਨਾਗਰਾ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ, ਪਰਚਾ ਦਰਜ
Ad Position 24