ਪੰਜਾਬ ਦੇ ਲੋਕਾਂ ਨੇ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾਇਆ-ਡਾ. ਅਮਰ ਸਿੰਘ, ਨਾਗਰਾ
ਜਖਵਾਲੀ, 29 ਅਗਸਤ (ਨਿਰਭੈ ਸਿੰਘ)-ਕਾਂਗਰਸ ਪਾਰਟੀ ਨੇ ਹਮੇਸ਼ਾ ਜੋ ਕਿਹਾ, ਉਸ ਨੂੰ ਅਮਲੀ ਵਿਚ ਲਾਗੂ ਕਰਕੇ ਦਿਖਾਇਆ ਹੈ, ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਪੂਰੀ ਤਰ੍ਹਾਂ ਮਨ ਬਣਾ ਲਿਆ ਹੈ। ਇਹ ਪ੍ਰਗਟਾਵਾ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ.
ਸ
ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪਿੰਡ ਬਧੌਛੀ ਕਲਾਂ ਵਿਖੇ ਬਾਲਮੀਕਿ ਧਰਮਸ਼ਾਲਾ ਨੂੰ ਐੱਮ.ਪੀ. ਲੈੱਡ ਫ਼ੰਡ ਵਿਚੋਂ 3 ਲੱਖ ਰੁਪਏ ਦਾ ਚੈੱਕ ਪ੍ਰਬੰਧਕਾਂ ਨੂੰ ਤਕਸੀਮ ਕਰਨ ਮੌਕੇ। ਅਜੀਤ ਤਸਵੀਰ
30-08-2026
ਜਖਵਾਲੀ, 29 ਅਗਸਤ (ਨਿਰਭੈ ਸਿੰਘ)-ਕਾਂਗਰਸ ਪਾਰਟੀ ਨੇ ਹਮੇਸ਼ਾ ਜੋ ਕਿਹਾ, ਉਸ ਨੂੰ ਅਮਲੀ ਵਿਚ ਲਾਗੂ ਕਰਕੇ ਦਿਖਾਇਆ ਹੈ, ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਪੂਰੀ ਤਰ੍ਹਾਂ ਮਨ ਬਣਾ ਲਿਆ ਹੈ। ਇਹ ਪ੍ਰਗਟਾਵਾ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ਪਿੰਡ ਬਧੌਛੀ ਕਲਾਂ ਵਿਖੇ ਵਲਮੀਕਿ ਧਰਮਸ਼ਾਲਾ ਨੂੰ ਐੱਮ. ਪੀ. ਲੈੱਡ ਫ਼ੰਡ ਵਿਚੋਂ 3 ਲੱਖ ਰੁਪਏ ਦਾ ਚੈੱਕ ਤਕਸੀਮ ਕਰਨ ਮੌਕੇ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਤੇ ਚੋਣ ਪ੍ਰਬੰਧਨ ਕਮੇਟੀ ਪੰਜਾਬ ਕਾਂਗਰਸ ਦੇ ਕੋ-ਚੇਅਰਮੈਨ ਕੁਲਜੀਤ ਸਿੰਘ ਨਾਗਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਦੀ ਭਲਾਈ ਤੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਪਾਰਟੀ ਵਲੋਂ ਜਦੋਂ ਵੀ ਸੂਬੇ ਵਿਚ ਸਰਕਾਰ ਬਣਾਈ ਗਈ, ਉਸ ਸਮੇਂ ਲੋਕ ਹਿਤ ਵਿਚ ਕਈ ਅਹਿਮ ਫ਼ੈਸਲੇ ਲਏ ਗਏ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਕਾਂਗਰਸ ਦੀ ਮੁੱਖ ਤਰਜੀਹ ਰਹੀ ਹੈ। ਇਸੇ ਤਹਿਤ ਐੱਮ. ਪੀ. ਲੈੱਡ ਫ਼ੰਡ ਵਿਚੋਂ ਪਿੰਡ ਬਧੌਛੀ ਕਲਾਂ ਦੀ ਬਾਲਮੀਕ ਧਰਮਸ਼ਾਲਾ ਲਈ 3 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਤਾਂ ਜੋ ਧਰਮਸ਼ਾਲਾ ਨਾਲ ਸੰਬੰਧਿਤ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਗਈਆਂ ਵਧੀਕੀਆਂ ਦਾ ਪੂਰਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਪਹਿਲਾਂ ਚਲਾਈਆਂ ਗਈਆਂ ਲੋਕ ਪੱਖੀ ਨੀਤੀਆਂ ਨੂੰ ਮੁੜ ਉਸੇ ਤਰਜ਼ ’ਤੇ ਲਾਗੂ ਕੀਤਾ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਗੁਰਭੇਜ ਸਿੰਘ ਰਾਏ, ਹਰਕ੍ਰਿਸ਼ਨ ਸਿੰਘ ਬਧੌਛੀ, ਰਵਿੰਦਰ ਸਿੰਘ ਹਰੀਪੁਰ, ਸੁਰਿੰਦਰ ਸਿੰਘ ਪੰਚ, ਕ੍ਰਿਸ਼ਨ ਲਾਲ ਪ੍ਰਧਾਨ ਵਾਲਮੀਕਿ ਸਭਾ, ਪਰਮਿੰਦਰ ਸਿੰਘ, ਕੁਲਦੀਪ ਸਿੰਘ, ਲਖਵੀਰ ਸਿੰਘ, ਗੁਰਜੰਟ ਸਿੰਘ ਬਿੱਟਾ, ਬਲਵਿੰਦਰ ਬਾਲੀ, ਸੁਖਜੀਤ ਸਿੰਘ, ਗੁਰਿੰਦਰ ਸਿੰਘ, ਤਰਸੇਮ ਸਿੰਘ, ਬਿਕਰਮਜੀਤ ਸਿੰਘ ਵੀ ਹਾਜ਼ਰ ਸਨ।