30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਮਲੋਹ ਨੂੰ ਸਾਫ਼-ਸੁਥਰਾ ਤੇ ਹਰਾ-ਭਰਾ ਬਣਾਉਣ ਲਈ ਲੋਕ ਸਫ਼ਾਈ ਮੁਹਿੰਮ ਵਿਚ ਸਹਿਯੋਗ ਦੇਣ-ਵਿਧਾਇਕ ਗੈਰੀ ਬੜਿੰਗ

ਅਮਲੋਹ, 29 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਅਭਿਆਨ ਤਹਿਤ ਹਲਕਾ ਅਮਲੋਹ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਨਿਰੰਤਰ ਜਾਰੀ ਰਹੇਗੀ, ਜਿਸ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਜਾਣਗੇ।

Ad Position 21
No active advertisement
‘ਮਿਸ਼ਨ ਕਲੀਨ ਪੰਜਾਬ’ ਤਹਿਤ ਅਮਲੋਹ ਵਿਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਨਗਰ ਕੌਂਸਲ ਪ੍ਰਧਾਨ ਹਰਿੰਦਰ ਕੌਰ ਚੀਮਾ ਮੀਤ ਪ੍ਰਧਾਨ ਅਤੁੱਲ ਲੁਟਾਵਾ ਅਤੇ ਹੋਰ ਪਤਵੰਤੇ। 30-08-2026
ਅਮਲੋਹ, 29 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਅਭਿਆਨ ਤਹਿਤ ਹਲਕਾ ਅਮਲੋਹ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਨਿਰੰਤਰ ਜਾਰੀ ਰਹੇਗੀ, ਜਿਸ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਜਾਣਗੇ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਖ਼ੁਦ ਸਫ਼ਾਈ ਮੁਹਿੰਮ ਵਿਚ ਸ਼ਮੂਲੀਅਤ ਕਰਦਿਆਂ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੁਹਿੰਮ ਵਿਚ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ, ਨਗਰ ਕੌਂਸਲ ਦੇ ਪ੍ਰਧਾਨ, ਕੌਂਸਲਰਾਂ ਅਤੇ ਸਫ਼ਾਈ ਸੇਵਕਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਅਮਲੋਹ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਕਾਰਜ ਕਰਵਾਏ ਜਾ ਰਹੇ ਹਨ। ਸ਼ਹਿਰ ਵਿਚ ਜਿੱਥੇ ਵੀ ਕੂੜੇ ਦੇ ਢੇਰ ਜਾਂ ਗੰਦਗੀ ਵਾਲੇ ਸਥਾਨ ਮੌਜੂਦ ਹਨ, ਉਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਉਥੇ ਮੁਕੰਮਲ ਸਫ਼ਾਈ ਕਰਵਾਈ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਘਰੇਲੂ ਤੇ ਹੋਰ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਗਰ ਕੌਂਸਲ ਵਲੋਂ ਤਾਇਨਾਤ ਸਫ਼ਾਈ ਸੇਵਕਾਂ ਨੂੰ ਹੀ ਦੇਣ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ। ਵਿਧਾਇਕ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ। ‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਜਾ ਰਹੀ ਇਹ ਮੁਹਿੰਮ ਅਮਲੋਹ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ 10 ਦਿਨ ਦੀ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਬਣਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਸਿਰਫ਼ ਸਫ਼ਾਈ ਸੇਵਕਾਂ ਨੂੰ ਹੀ ਦਿੱਤਾ ਜਾਵੇ। ਇਸ ਮੌਕੇ ਨਗਰ ਕੌਂਸਲ ਅਮਲੋਹ ਦੀ ਪ੍ਰਧਾਨ ਹਰਿੰਦਰ ਕੌਰ ਚੀਮਾ, ਮੀਤ ਪ੍ਰਧਾਨ ਅਤੁੱਲ ਲੁਟਾਵਾ, ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਜਗਤਾਰ ਸਿੰਘ, ਜਾਨਵੀ ਸ਼ਰਮਾ, ਜਗਜੀਵਨ ਸਿੰਘ, ਮੋਨੀ ਪੰਡਿਤ, ਗੁਰਪ੍ਰੀਤ ਸਿੰਘ ਚੀਮਾ, ਰਾਜੇਸ਼ ਕੁਮਾਰ, ਮੇਟ ਪਰਮਜੀਤ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ਵਿਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਆਮ ਆਦਮੀ ਪਾਰਟੀ ਸਰਕਾਰੀ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੱਕਾ-ਜਗਵੀਰ ਸਲਾਣਾ
Ad Position 24