30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਸੀ ਪਠਾਣਾਂ ਵਿਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਬਸੀ ਪਠਾਣਾਂ, 29 ਅਗਸਤ (ਰਾਜਿੰਦਰ ਸ਼ਰਮਾ, ਐਚ. ਐਸ.

Ad Position 21
No active advertisement
ਅਜੀਤ ਡੈਸਕ 30-08-2026
ਬਸੀ ਪਠਾਣਾਂ, 29 ਅਗਸਤ (ਰਾਜਿੰਦਰ ਸ਼ਰਮਾ, ਐਚ. ਐਸ. ਗੌਤਮ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਬਸੀ ਪਠਾਣਾਂ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜਿਸ ’ਚ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ, ਐਸ. ਡੀ. ਐਮ. ਦੀਪਜੋਤ ਕੌਰ, ਨਗਰ ਕੌਂਸਲ ਪ੍ਰਧਾਨ ਰਾਜ ਪੁਰੀ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਕਰਵਾਉਂਦੇ ਹੋਏ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਵੀ ਕੀਤਾ। ਵਿਧਾਇਕ ਰੁਪਿੰਦਰ ਹੈਪੀ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ, ਪਰ ਜਦੋਂ ਤੱਕ ਆਮ ਲੋਕ ਇਸ ਮੁਹਿੰਮ ਨਾਲ ਨਹੀਂ ਜੁੜਨਗੇ ਉਦੋਂ ਤੱਕ ਇਸ ਦੇ ਪੂਰੇ ਨਤੀਜੇ ਪ੍ਰਾਪਤ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ-ਕਰਕਟ ਨਿਰਧਾਰਿਤ ਥਾਵਾਂ ’ਤੇ ਹੀ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਤੇ ਆਪਣੇ ਘਰਾਂ, ਦੁਕਾਨਾਂ ਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼ ਰੱਖਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਬਾਜ਼ਾਰਾਂ, ਮੁੱਖ ਸੜਕਾਂ, ਜਨਤਕ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ ਤੇ ਇਕੱਠੇ ਹੋਏ ਕੂੜੇ ਦੀ ਸਮੇਂ ਸਿਰ ਚੁਕਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਨੂੰ ਇਕ ਦਿਨ ਦੀ ਗਤੀਵਿਧੀ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਬਲਕਿ ਇਸ ਨੂੰ ਲਗਾਤਾਰ ਜਾਰੀ ਰੱਖਦਿਆਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਇਸ ਮੌਕੇ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ, ਜਤਿੰਦਰ ਕੁਮਾਰ ਵਾਇਸ ਪ੍ਰਧਾਨ, ਰਾਜੀਵ ਵਾਲਮੀਕੀ, ਰਮਨ ਸ਼ਰਮਾ, ਕੌਂਸਲਰ ਅਨਿਲ ਕੁਮਾਰ, ਰਮਨ ਕੁਮਾਰ, ਕ੍ਰਿਸ਼ਨ ਛਾਬੜਾ ਪੰਡਿਤ ਸੇਵਕ ਰਾਮ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਜੈੱਡ. ਐਸ. ਐਫ਼. ਐਸ. ਸੀਨੀ. ਸੈਕੰ. ਪਬਲਿਕ ਸਕੂਲ ’ਚ ਲੋਕ ਖੇਡਾਂ ਕਰਵਾਈਆਂ ਅਗਲੀ ਖ਼ਬਰ ਅਮਲੋਹ ਨੂੰ ਸਾਫ਼-ਸੁਥਰਾ ਤੇ ਹਰਾ-ਭਰਾ ਬਣਾਉਣ ਲਈ ਲੋਕ ਸਫ਼ਾਈ ਮੁਹਿੰਮ ਵਿਚ ਸਹਿਯੋਗ ਦੇਣ-ਵਿਧਾਇਕ ਗੈਰੀ ਬੜਿੰਗ
Ad Position 24