29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਕਿਯੂ (ਕਾਦੀਆਂ) ਦੀ ਮੀਟਿੰਗ ਵਿਚ ਚੰਡੀਗੜ੍ਹ ਧਰਨੇ ਸੰਬੰਧੀ ਕੀਤੀ ਵਿਚਾਰ-ਚਰਚਾ

ਖਮਾਣੋਂ, 29 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਜਗਤਾਰ ਸਿੰਘ ਮਹੇਸ਼ਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 30-08-2026
ਖਮਾਣੋਂ, 29 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਜਗਤਾਰ ਸਿੰਘ ਮਹੇਸ਼ਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਆਗੂਆਂ ਵਲੋਂ ਕਿਸਾਨੀ ਮਸਲਿਆਂ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਅਣਮਿਥੇ ਸਮੇਂ ਦੇ ਧਰਨੇ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਧਰਨੇ ਨੂੰ ਸਫਲ ਬਣਾਉਣ ਲਈ ਵੱਖ-ਵੱਖ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਧਰਨੇ ਸੰਬੰਧੀ ਤਿਆਰੀਆਂ ਲਗਭਗ ਮੁਕੰਮਲ ਹਨ। ਇਸ ਮੌਕੇ ਸਰਬਜੀਤ ਸਿੰਘ ਅਮਰਾਲਾ ਨੇ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਚੰਡੀਗੜ੍ਹ ਪਹੁੰਚ ਕੇ ਇਸ ਧਰਨੇ ਨੂੰ ਸਫਲ ਬਣਾਉਣ। ਇਸ ਮੌਕੇ ਸੰਦੀਪ ਸਿੰਘ ਰਿਆ ਜ਼ਿਲ੍ਹਾ ਜਨਰਲ ਸਕੱਤਰ, ਅਜੀਤਪਾਲ ਸਿੰਘ, ਦਿਲਬਾਗ ਸਿੰਘ, ਹਰਪਿੰਦਰ ਸਿੰਘ, ਸੇਵਾ ਸਿੰਘ ਖੰਟ, ਕਰਮਜੀਤ ਸਿੰਘ ਗੰਢੂਆਂ, ਚਰਨਜੀਤ ਸਿੰਘ, ਜਸਵਿੰਦਰ ਸਿੰਘ ਖੰਟ, ਬਬਲਾ ਰਾਣਾ ਸੰਘੋਲ, ਗੁਰਬੀਰ ਸਿੰਘ ਬਾਠ, ਹਰਚੰਦ ਸਿੰਘ, ਧਰਮਜੀਤ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਕਰਮਜੀਤ ਸਿੰਘ ਤੇ ਮਨਦੀਪ ਸਿੰਘ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਤੀ ਅਰਦਾਸ ਅਗਲੀ ਖ਼ਬਰ ਇੰਜੀਨੀਅਰਿੰਗ ਕਾਲਜ ਦੇ ਸਟਾਫ਼ ਵਲੋਂ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਵਿਸ਼ੇਸ਼ ਸਨਮਾਨ
Ad Position 24