ਮਾਤਾ ਗੁਜਰੀ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਤੀ ਅਰਦਾਸ
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਅਰਦਾਸ ਸਮਾਗਮਾਂ ਅਧੀਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਮਾਤਾ ਗੁਜਰੀ ਕਾਲਜ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਅਰਦਾਸ ਸਮਾਗਮਾਂ ਅਧੀਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਮਾਤਾ ਗੁਜਰੀ ਕਾਲਜ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਸਮਾਗਮਾਂ ਦੀ ਰੂਪ-ਰੇਖਾ ਸੰਬੰਧੀ ਸਮੁੱਚੇ ਵਿੱਦਿਅਕ ਅਦਾਰਿਆਂ ਵਲੋਂ ਸਾਂਝੇ ਬਿਆਨ ਵਿਚ ਕਿਹਾ ਕਿ ਇਹ ਦਰਪੇਸ਼ ਸਿੱਖ ਪੰਥ ਦਾ ਕੌਮੀ ਮਸਲਾ ਹੈ ਕਿ ਕਾਨੂੰਨ ਅਨੁਸਾਰ ਬੰਦੀ ਸਿੰਘ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤਾਂ ਸਰਕਾਰਾਂ ਵਲੋਂ ਉਨ੍ਹਾਂ ਦੀ ਰਿਹਾਈ/ਪੈਰੋਲ ਨੂੰ ਲਟਕਾਉਣਾ ਅਤੇ ਦੂਜੇ ਪਾਸੇ ਵੱਡੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲ ਦੇਣੀ ਸਿੱਖਾਂ ਨਾਲ ਬੇਇਨਸਾਫ਼ੀ ਹੈ। ਕਾਲਜ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਮਨੁੱਖਤਾ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਮਸਲੇ ਦਾ ਹੱਲ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ ਕਿ ਮੌਜੂਦਾ ਸਰਕਾਰਾਂ ਵਲੋਂ ਉਨ੍ਹਾਂ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਰਿਹਾਅ ਕੀਤਾ ਜਾਵੇ, ਜਿਹੜੇ ਕਾਨੂੰਨ ਅਤੇ ਨਿਯਮਾਂ ਅਨੁਸਾਰ ਆਪਣੀ ਕੈਦ ਦੀ ਸਜ਼ਾ ਦਾ ਸਮਾਂ ਪੂਰਾ ਕਰ ਚੁੱਕੇ ਹਨ। ਦੱਸਣਯੋਗ ਹੈ ਕਿ ਬੰਦੀ ਸਿੰਘ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਅਤੇ ਆਪਣੀ ਉਮਰ ਦਾ ਵੱਡਾ ਹਿੱਸਾ ਸਲਾਖ਼ਾਂ ਪਿੱਛੇ ਗੁਜ਼ਾਰ ਚੁੱਕੇ ਹਨ। ਇਸ ਲਈ ਸਿੱਖ ਸੰਗਤਾਂ ਅਤੇ ਕਾਲਜ ਸਟਾਫ਼ ਵਲੋਂ ਮੰਗ ਕੀਤੀ ਗਈ ਕਿ ਇਨ੍ਹਾਂ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਹ ਆਪਣੀ ਬਾਕੀ ਦੀ ਜ਼ਿੰਦਗੀ ਆਪਣੇ ਪਰਿਵਾਰਾਂ ਅਤੇ ਸਕੇ-ਸੰਬੰਧੀਆਂ ਨਾਲ ਖ਼ੁਸ਼ੀ-ਖ਼ੁਸ਼ੀ ਬਿਤਾ ਸਕਣ। ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਸਟਾਫ਼, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।