29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਪਣਾ ਵਾਅਦਾ ਪੂਰਾ ਕੀਤਾ-ਢਿੱਲੋਂ

ਫ਼ਤਹਿਗੜ੍ਹ ਸਾਹਿਬ, 29 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੜੀ ਤਿਉਹਾਰ ਤੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪੈਸੇ ਭੇਜ, ਇਕ ਵਾਰ ਫਿਰ ਆਪਣੇ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ, ਜਿਸ ਸਦਕਾ ਔਰਤਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਲੋਕ ਮਿਲਣੀ ਦੌਰਾਨ ਨਗਰ ਨਿਵਾਸੀਆਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਫ਼ਤਹਿਗੜ੍ਹ ਸਾਹਿਬ, 29 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੜੀ ਤਿਉਹਾਰ ਤੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪੈਸੇ ਭੇਜ, ਇਕ ਵਾਰ ਫਿਰ ਆਪਣੇ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ, ਜਿਸ ਸਦਕਾ ਔਰਤਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਲੋਕ ਮਿਲਣੀ ਦੌਰਾਨ ਨਗਰ ਨਿਵਾਸੀਆਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੀਤਾ। ਸੂਬਾ ਸਪੋਕਸਮੈਨ ਢਿੱਲੋਂ ਨੇ ਦੱਸਿਆ ਕਿ ਇਸ ਮੌਕੇ ਪਿੰਡ ਵਾਸੀਆਂ ਵਲੋਂ ਕੁਝ ਸ਼ਿਕਾਇਤਾਂ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਜਿਵੇਂ ਕਿ ਕੁਝ ਸੜਕਾਂ ਦਾ ਨਿਰਮਾਣ ਕਾਰਜ, 10 ਲੱਖ ਵਾਲੇ ਸਿਹਤ ਕਾਰਡ ਨਾ ਬਣਨਾ, ਵਿਧਾਇਕ ਵਲੋਂ ਮੁਸ਼ਕਿਲਾਂ ਦੇ ਹੱਲ ਨਾ ਕਰਵਾਉਣ ਆਦਿ ਬਾਰੇ ਸ਼ਿਕਾਇਤਾਂ ਨੂੰ ਪਾਰਟੀ ਲੀਡਰਸ਼ਿਪ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਤੇ ਉਨ੍ਹਾਂ ਵਲੋਂ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਹੱਲ ਕਰਵਾਉਣ ਦਾ ਯਕੀਨ ਦਿਵਾਇਆ ਗਿਆ। ਇਸ ਮੌਕੇ ਇਕੱਤਰ ਸੰਗਤਾਂ ਵਲੋਂ ਆਪਣੇ ਸਮੇਂ ਵਿਚ ਉਪਰਾਲੇ ਕਰਕੇ ਜੋ ਸੜਕ ਬਡਾਲੀ ਆਲਾ ਸਿੰਘ ਤੋਂ ਵਾਇਆ ਹੰਸਾਲੀ ਤੋਂ ਸਾਧੂਗੜ ਜੀ. ਟੀ. ਰੋਡ ਤੱਕ ਬਣਾਈ ਗਈ ਹੈ, ਉਸ ਕਾਰਜ ਲਈ ਧੰਨਵਾਦ ਵੀ ਕੀਤਾ। ਸਮਾਗਮ ਨੂੰ ਮਾਸਟਰ ਸੰਤੋਖ ਸਿੰਘ, ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਸਾਬਕਾ ਸਰਪੰਚ ਹਰਦੇਵ ਸਿੰਘ ਭੈਰੋਂਪੁਰ ਵਲੋਂ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰਿਤਪਾਲ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਹਰਨੇਕ ਸਿੰਘ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ, ਬਲਜਿੰਦਰ ਕੌਰ, ਨਰਿੰਦਰ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਸਤਵੰਤ ਕੌਰ, ਜਸਵਿੰਦਰ ਕੌਰ, ਅਮਨਦੀਪ ਕੌਰ, ਰੁਪਿੰਦਰ ਕੌਰ, ਅਮਰਜੀਤ ਕੌਰ, ਕਮਲਜੀਤ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ, ਗੁਰਮੀਤ ਕੌਰ , ਸਰੋਜ ਬਾਲੀ, ਲਾਭ ਕੌਰ, ਰਣਜੀਤ ਕੌਰ, ਚਰਨਜੀਤ ਕੌਰ, ਅਮਰਜੀਤ ਕੌਰ, ਲਖਵੀਰ ਕੌਰ, ਸਵਰਨ ਕੌਰ, ਭਾਗ ਕੌਰ, ਨਿਰਮਲ ਕੌਰ ਤੇ ਅੱਛਰ ਕੌਰ ਆਦਿ ਵੀ ਹਾਜ਼ਰ ਸਨ। ਇਸ ਦੌਰਾਨ ਅਨਵਰ ਮੁਹੰਮਦ ਖੇਤੀਬਾੜੀ ਅਫ਼ਸਰ ਪੰਜਾਬ ਨੈਸ਼ਨਲ ਬੈਂਕ, ਗੁਰਪ੍ਰੀਤ ਕੌਰ ਫ਼ੀਲਡ ਕੋਆਰਡੀਨੇਟਰ ਵਲੋਂ ਸਰਕਾਰ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਗੱਲਬਾਤ ਵੀ ਕੀਤੀ ਗਈ ਤੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ-ਚੇਅਰਮੈਨ ਲਿਬੜਾ, ਢਿੱਲੋਂ, ਰਾਜਾ
Ad Position 24