ਸੇਂਟ ਫ਼ਰੀਦ ਪਬਲਿਕ ਸਕੂਲ ਨੇ ਬਾਕਸਿੰਗ ਵਿਚ ਰਚਿਆ ਇਤਿਹਾਸ
ਮੰਡੀ ਗੋਬਿੰਦਗੜ੍ਹ, 29 ਅਗਸਤ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਖਿਡਾਰੀਆਂ ਨੇ 70ਵੀਂ ਪੰਜਾਬ ਸਕੂਲਜ਼ ਜ਼ਿਲ੍ਹਾ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਲਈ ਇਕ ਹੋਰ ਇਤਿਹਾਸਕ ਉਪਲਬਧੀ ਹਾਸਿਲ ਕੀਤੀ ਹੈ। ਦ ਇੰਸਟੀਚਿਊਟ ਆਫ਼ ਬਾਕਸਿੰਗ ਮੰਡੀ ਗੋਬਿੰਦਗੜ੍ਹ ਵਿਖੇ ਆਯੋਜਿਤ ਇਸ ਮੁਕਾਬਲੇ ਵਿਚ ਸਕੂਲ ਨੇ ਲਗਾਤਾਰ 10ਵੀਂ ਵਾਰ ਪਹਿਲਾ ਸਥਾਨ ਹਾਸਿਲ ਕਰਦਿਆਂ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਂਅ ਕੀਤੀ।
ਮੰਡੀ ਗੋਬਿੰਦਗੜ੍ਹ, 29 ਅਗਸਤ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਖਿਡਾਰੀਆਂ ਨੇ 70ਵੀਂ ਪੰਜਾਬ ਸਕੂਲਜ਼ ਜ਼ਿਲ੍ਹਾ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਲਈ ਇਕ ਹੋਰ ਇਤਿਹਾਸਕ ਉਪਲਬਧੀ ਹਾਸਿਲ ਕੀਤੀ ਹੈ। ਦ ਇੰਸਟੀਚਿਊਟ ਆਫ਼ ਬਾਕਸਿੰਗ ਮੰਡੀ ਗੋਬਿੰਦਗੜ੍ਹ ਵਿਖੇ ਆਯੋਜਿਤ ਇਸ ਮੁਕਾਬਲੇ ਵਿਚ ਸਕੂਲ ਨੇ ਲਗਾਤਾਰ 10ਵੀਂ ਵਾਰ ਪਹਿਲਾ ਸਥਾਨ ਹਾਸਿਲ ਕਰਦਿਆਂ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਂਅ ਕੀਤੀ। ਮੁਕਾਬਲੇ ਵਿਚ ਸਕੂਲ ਦੇ 46 ਬਾਕਸਰਾਂ ਨੇ ਭਾਗ ਲਿਆ ਅਤੇ ਆਪਣੀ ਪ੍ਰਤਿਭਾ, ਅਨੁਸ਼ਾਸਨ ਤੇ ਅਥਾਹ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਲ 42 ਤਗਮੇ ਜਿੱਤੇ। ਖਿਡਾਰੀਆਂ ਨੇ 23 ਸੋਨੇ, 11 ਚਾਂਦੀ ਤੇ 8 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਉਪਲਬਧੀ ਵਿਚ ਇਕ ਹੋਰ ਮਾਣਮੱਤਾ ਅਧਿਆਇ ਉਸ ਸਮੇਂ ਜੁੜ ਗਿਆ, ਜਦੋਂ ਸਕੂਲ ਦੇ ਦੋ ਖਿਡਾਰੀਆਂ ਨੇ ਬੈਸਟ ਬਾਕਸਰ ਟਰਾਫ਼ੀ ਵੀ ਆਪਣੇ ਨਾਂਅ ਕੀਤੀ। ਕਲਾਸ 9ਵੀਂ ਡੇਜ਼ੀ ਦੇ ਨਿਤਿਨ ਮਹਲਾ ਨੇ ਬੈੱਸਟ ਬਾਕਸਰ (ਲੜਕੇ) ਅਤੇ ਕਲਾਸ 10 ਵੀਂ ਡੇਜ਼ੀ ਦੀ ਆਯੂਸ਼ੀ ਮਿਸ਼ਰਾ ਨੇ ਬੈੱਸਟ ਬਾਕਸਰ (ਲੜਕੀਆਂ) ਦਾ ਖ਼ਿਤਾਬ ਹਾਸਿਲ ਕੀਤਾ। ਸਕੂਲ ਦੀ ਇਸ ਇਤਿਹਾਸਕ ਸਫਲਤਾ ’ਤੇ ਸਕੂਲ ਪ੍ਰਬੰਧਨ, ਪ੍ਰਿੰਸੀਪਲ, ਅਧਿਆਪਕਾਂ, ਮਾਪਿਆਂ ਤੇ ਸਮੂਹ ਸਟਾਫ਼ ਨੇ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਨ ਨੇ ਕਿਹਾ ਕਿ ਇਹ ਸ਼ਾਨਦਾਰ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ, ਦ੍ਰਿੜ੍ਹ ਸੰਕਲਪ ਅਤੇ ਖੇਡ ਭਾਵਨਾ ਦੇ ਨਾਲ-ਨਾਲ ਕੋਚਾਂ ਦੀ ਸਮਰਪਣ ਭਾਵਨਾ ਅਤੇ ਸਕੂਲ ਪਰਿਵਾਰ ਦੇ ਨਿਰੰਤਰ ਸਹਿਯੋਗ ਦਾ ਨਤੀਜਾ ਹੈ। ਇਸ ਮੌਕੇ ਡੀ.ਪੀ.ਈ. ਵਿਭਾਗ ਨੇ ਸਾਰੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਸੇਂਟ ਫ਼ਰੀਦ ਪਬਲਿਕ ਸਕੂਲ ਦੀ ਮਾਣਮੱਤੀ ਖੇਡ ਪਰੰਪਰਾ ਨੂੰ ਹੋਰ ਮਜ਼ਬੂਤ ਕਰਦੀ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਅੰਮ੍ਰਿਤਾ ਸਿੰਘ ਨੇ ਕਿਹਾ ਕਿ ਲਗਾਤਾਰ ਦਸਵੀਂ ਵਾਰ ਚੈਂਪੀਅਨਸ਼ਿਪ ਟਰਾਫ਼ੀ ਜਿੱਤਣਾ ਪੂਰੇ ਸੇਂਟ ਫ਼ਰੀਦ ਪਰਿਵਾਰ ਲਈ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਵਿਸ਼ਾ ਹੈ। ਸਕੂਲ ਪਰਿਵਾਰ ਆਪਣੇ ਖਿਡਾਰੀਆਂ ਦੀ ਇਸ ਮਾਣਮੱਤੀ ਵਿਰਾਸਤ ਨੂੰ ਅੱਗੇ ਵੀ ਨਿਰੰਤਰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।