‘ਮੀਰੀ ਪੀਰੀ ਖ਼ਾਲਸਾ’ ਮਾਰਚ ਦਾ ਜ਼ਿਲ੍ਹੇ ਅੰਦਰ ਦਾਖ਼ਲ ਹੋਣ ’ਤੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦੇ ਪਹੁੰਚਣ ’ਤੇ ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਸ਼ੁਰੂ ਹੋਏ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ’ਚ ਦਾਖ਼ਲ ਹੋਣ ’ਤੇ ਇਲਾਕੇ ਦੀਆਂ ਸੰਗਤਾਂ ਤੇ ਪੰਥਕ ਜਥੇਬੰਦੀਆਂ ਵਲੋਂ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ ਕੀਤਾ। ਜਿਸ ਦੌਰਾਨ ਪਿੰਡ ਭਮਾਰਸੀ ਬੁਲੰਦ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਅਤੇ ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਲੋਂ ਸੰਗਤਾਂ ਸਮੇਤ ਖ਼ਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ, ਜਿਸ ਦੌਰਾਨ ਸੰਗਤਾਂ ਨੇ ਖ਼ਾਲਸਾ ਮਾਰਚ ਦੌਰਾਨ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ।
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਸ਼ੁਰੂ ਹੋਏ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ’ਚ ਦਾਖ਼ਲ ਹੋਣ ’ਤੇ ਇਲਾਕੇ ਦੀਆਂ ਸੰਗਤਾਂ ਤੇ ਪੰਥਕ ਜਥੇਬੰਦੀਆਂ ਵਲੋਂ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ ਕੀਤਾ। ਜਿਸ ਦੌਰਾਨ ਪਿੰਡ ਭਮਾਰਸੀ ਬੁਲੰਦ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਅਤੇ ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਲੋਂ ਸੰਗਤਾਂ ਸਮੇਤ ਖ਼ਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ, ਜਿਸ ਦੌਰਾਨ ਸੰਗਤਾਂ ਨੇ ਖ਼ਾਲਸਾ ਮਾਰਚ ਦੌਰਾਨ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ। ਖ਼ਾਲਸਾ ਮਾਰਚ ਪਿੰਡ ਤਰਖੇੜੀ, ਜੱਲ੍ਹਾ, ਸੌਂਢਾ, ਤਰਖਾਣ ਮਾਜਰਾ ਤੋਂ ਹੁੰਦਾ ਹੋਇਆ ਚੂੰਗੀ ਨੰਬਰ-4 ਸਰਹਿੰਦ ਵਿਖੇ ਪਹੁੰਚਿਆ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਅਤੇ ਖ਼ਾਲਸਾ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਸੰਗਤਾਂ ਦੇ ਸਤਿਕਾਰ ਵਜੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਉਪਰੰਤ ਗੁਰਦੁਆਰਾ ਸਿੰਘ ਸਭਾ ਮੁਹੱਲਾ ਬਾਬਾ ਫ਼ਤਿਹ ਸਿੰਘ, ਪ੍ਰੀਤ ਨਗਰ ਵਿਖੇ ਗੁਰਦੁਆਰਾ ਕਮੇਟੀ ਵਲੋਂ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਅਤੇ ਸੰਗਤਾਂ ਵਿਚ ਲੰਗਰ ਵਰਤਾਇਆ। ਇਹ ਮੀਰੀ ਪੀਰੀ ਖ਼ਾਲਸਾ ਮਾਰਚ ਦੇਰ ਸ਼ਾਮ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਿਆ ਜਿੱਥੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਵਲੋਂ ਸਮਾਪਤੀ ਦੀ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਪ੍ਰਬੰਧ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਹ ਖ਼ਾਲਸਾ ਮਾਰਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਾਤਰੀ ਦੇ ਵਿਸ਼ਰਾਮ ਤੋਂ ਬਾਅਦ ਅਗਲੀ ਸਵੇਰ 31 ਅਗਸਤ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਸਿੱਖ ਇਤਿਹਾਸ, ਵਿਰਸੇ ਅਤੇ ਗੁਰਬਾਣੀ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਅਜਿਹੇ ਧਾਰਮਿਕ ਮਾਰਚ ਨੌਜਵਾਨਾਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਆਗੂਆਂ ਨੇ ਦੱਸਿਆ ਕਿ ਮਾਰਚ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵੀ ਸੰਗਤਾਂ ਨੂੰ ਸਿੱਖੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੀ ਪਰੰਪਰਾ ਸਿੱਖ ਕੌਮ ਦੇ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦੀ ਹੈ ਅਤੇ ਇਸ ਮਾਰਚ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਸਿੱਖੀ ਸਿਧਾਂਤਾਂ ਅਤੇ ਆਪਣੇ ਵਿਰਸੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਖ਼ਾਲਸਾ ਮਾਰਚ ਵਿਚ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਅਵਤਾਰ ਸਿੰਘ ਹੱਲੋਤਾਲੀ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਹਰਜੀਤ ਸਿੰਘ, ਕੁਲਵਿੰਦਰ ਸਿੰਘ ਚੀਮਾ, ਡਾ. ਪਿ੍ਰਤਪਾਲ ਸਿੰਘ, ਸੁਖਦੇਵ ਸਿੰਘ ਕੋਟਾਂ, ਮਾਸਟਰ ਸਤਵੰਤ ਸਿੰਘ ਕਲੌੜ, ਬਲਜੀਤ ਸਿੰਘ ਖ਼ਾਲਸਾ, ਮਨਜੀਤ ਸਿੰਘ ਮਾਨ, ਹਰਵਿੰਦਰ ਸਿੰਘ ਬੱਬਲ, ਅੰਮ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ ਸ਼ਾਹਪੁਰ, ਕਿਰਨਦੀਪ ਸਿੰਘ ਚੁੰਨੀ, ਬਲਵਿੰਦਰ ਸਿੰਘ ਸੋਹੀ, ਨਿਰਭੈ ਸਿੰਘ ਸਾਬਕਾ ਮੈਨੇਜਰ, ਐਸ.ਡੀ.ਓ ਬਲਜਿੰਦਰ ਸਿੰਘ, ਗਿਆਨ ਸਿੰਘ ਖਰੌੜ, ਅ੍ਰੰਮਿਤਪਾਲ ਸਿੰਘ, ਨੱਥਾ ਸਿੰਘ ਸਾਬਕਾ ਮੈਨੇਜਰ, ਸਰੂਪ ਸਿੰਘ, ਕਰਨਲ ਸੋਹਲ, ਮੁਖਤਿਆਰ ਸਿੰਘ, ਜਗਤਾਰ ਸਿੰਘ ਗੁਣੀਆ ਮਾਜਰੀ, ਅਰਵਿੰਦਰ ਸਿੰਘ ਖੋਜੇਮਾਜਰਾ, ਬੀਬੀ ਹਰਭਜਨ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।