01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਰਵਾਨਾ ਸਾਡੀ ਅਜੋਕੀ ਪੀੜ੍ਹੀ ਖ਼ਾਲਸਾ ਪੰਥ ਦੇ ਵਡਮੁੱਲੇ ਸਿਧਾਂਤ ਤੋਂ ਸੱਖਣੀ ਹੋਈ ਜਾਪਦੀ ਹੈ-ਗਿਆਨੀ ਕੁਲਦੀਪ ਸਿੰਘ ਗੜਗੱਜ * ਨੌਜਵਾਨ ਗੁਰਸਿੱਖੀ ਜੀਵਨ ਦੇ ਧਾਰਨੀ ਹੋਣ - ਧਾਮੀ

ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਸ਼ੁਰੂ ਹੋਇਆ ‘ਮੀਰੀ ਪੀਰੀ ਖ਼ਾਲਸਾ’ ਮਾਰਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਾਤਰੀ ਦਾ ਵਿਸ਼ਰਾਮ ਕਰਨ ਤੋਂ ਬਾਅਦ ਅੱਜ ਸਵੇਰੇ 9 ਵਜੇ ਪੰਥਕ ਰਵਾਇਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵਲੋਂ ਮੁਖਵਾਕ ਲੈਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ ਗਈ।

Ad Position 21
No active advertisement
ਮੀਰੀ ਪੀਰੀ ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸੰਗਤਾਂ ਪਾਲਕੀ ਸਾਹਿਬ ਦੇ ਦਰਸ਼ਨ ਕਰਦੀਆਂ ਹੋਈਆਂ। ਤਸਵੀਰ : ਕਰਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਗਤਕਾ ਟੀਮ ਦੇ ਸਿੰਘ ਗਤਕੇ ਦੇ ਜੰਗਜੂ ਕਰਤੱਵ ਵਿਖਾਉਂਦੇ ਹੋਏ। ਤਸਵੀਰ: ਕਰਨ 01-09-2026
ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਸ਼ੁਰੂ ਹੋਇਆ ‘ਮੀਰੀ ਪੀਰੀ ਖ਼ਾਲਸਾ’ ਮਾਰਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਾਤਰੀ ਦਾ ਵਿਸ਼ਰਾਮ ਕਰਨ ਤੋਂ ਬਾਅਦ ਅੱਜ ਸਵੇਰੇ 9 ਵਜੇ ਪੰਥਕ ਰਵਾਇਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵਲੋਂ ਮੁਖਵਾਕ ਲੈਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਫੁੱਲਾਂ ਨਾਲ ਸਜੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਦਬ ਤੇ ਸਤਿਕਾਰ ਨਾਲ ਸੁਸ਼ੋਭਿਤ ਕੀਤੇ ਗਏ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਨਿਭਾਈ ਗਈ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖਾਲਸਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਸਾਬਕਾ ਅੰਤਿ੍ਗ ਕਮੇਟੀ ਮੈਂਬਰ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਸ਼੍ਰੋਮਣੀ ਅਕਾਲੀ ਦਲ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਮੁੱਖ ਬੁਲਾਰਾ ਐਡਵੋਕੇਟ ਅਮਨਦੀਪ ਸਿੰਘ ਧਾਰਨੀ, ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਪੰਥਕ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਸਮੇਂ ਦੀ ਵੱਡੀ ਲੋੜ ਸੀ ਤਾਂ ਜੋ ਸੰਗਤਾਂ ਤੱਕ ਗੁਰੂ ਸਾਹਿਬ ਦਾ ਫ਼ਲਸਫ਼ਾ ਤੇ ਸਿੱਖੀ ਸਿਧਾਂਤ ਨੂੰ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਸਾਡੀ ਅਜੋਕੀ ਪੀੜੀ ਖ਼ਾਲਸਾ ਪੰਥ ਦੇ ਵਡਮੁੱਲੇ ਸਿਧਾਂਤ ਤੋਂ ਸੱਖਣੀ ਹੋਈ ਜਾਪਦੀ ਹੈ ਇਸ ਕਰਕੇ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਦਾ ਧਾਰਨੀ ਬਣਨ ਲਈ ਪ੍ਰੇਰਿਆ ਜਾ ਰਿਹਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਰਕਾਰਾਂ ਦੇ ਆਪਣੇ ਨਿੱਜੀ ਹਿਤ ਵਿਖਾਈ ਦੇ ਰਹੇ ਹਨ, ਜੋ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸੇ ਧੱਕਣ ਤੇ ਜਵਾਨੀ ਦੀ ਨਸਲਕੁਸ਼ੀ ਕਰਨ ’ਤੇ ਤੁਲੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਵਿਖਾਏ ਮਾਰਗ ’ਤੇ ਚੱਲਣ ਵਾਲੇ ਤੇ ਸਮਰਪਿਤ ਰਹਿਣ ਵਾਲੇ ਹੀ ਆਪਣੇ ਜੀਵਨ ਨੂੰ ਬਦਲ ਸਕਦੇ ਹਨ। ਇਸ ਕਰਕੇ ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਦਿੱਤੇ ਸੁਨੇਹੇ ਨੂੰ ਘਰ ਘਰ ਪਹੁੰਚਾਉਣ ਦਾ ਯਤਨ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਜਵਾਨ ਗੁਰੂ ਸਿੱਖੀ ਜੀਵਨ ਦੇ ਧਾਰਨੀ ਹੋਣ ਤਾਂ ਜੋ ਆਉਣ ਵਾਲੀਆਂ ਪੀੜੀਆਂ ਪ੍ਰਤੀ ਜਵਾਬਦੇਹ ਹੋ ਸਕੀਏ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਗ਼ਲਤ ਮਨਸੂਬਿਆਂ ਕਾਰਨ ਨੌਜਵਾਨ ਦਿਸ਼ਾਹੀਣ ਹਨ, ਜਦਕਿ ਸਿਆਸੀ ਅਤੇ ਸੌੜੇ ਹਿਤਾਂ ਕਾਰਨ ਨੌਜਵਾਨਾਂ ਨੂੰ ਢਾਲ ਬਣਾ ਕੇ ਵਰਤਿਆ ਜਾ ਰਿਹਾ ਹੈ, ਸਮਾਜ ਅੰਦਰਲੇ ਵਰਤਾਰੇ ਨੂੰ ਵੇਖਣ ਤੋਂ ਪਤਾ ਲੱਗਦਾ ਹੈ ਕਿ ਨੌਜਵਾਨ ਕੁਰਾਹੇ ਪਏ ਨਹੀਂ, ਪਾਏ ਗਏ ਹਨ। ਇਸ ਕਰਕੇ ਅੱਜ ਨੌਜਵਾਨਾਂ ਨੂੰ ਖ਼ਾਲਸਾ ਪੰਥ ਦੀ ਸ਼ਾਨਾਮੱਤੀ ਵਿਰਾਸਤ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਸੰਗਤਾਂ ਨੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਗਤਕਾ ਟੀਮ ਨੇ ਗਤਕੇ ਦੇ ਜੰਗਜੂ ਕਰਤੱਵ ਵਿਖਾਏ। ਇਸ ਮੌਕੇ ਵਰਲਡ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ, ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਬਾਬਾ ਬੰਦਾ ਸਿੰਘ ਇੰਜੀਨੀਅਰਿੰਗ ਕਾਲਜ ਦੇ ਪਿ੍ਰੰਸੀਪਲ ਡਾ. ਲਖਵੀਰ ਸਿੰਘ ਤੋਂ ਇਲਾਵਾ ਇਨ੍ਹਾਂ ਵਿੱਦਿਅਕ ਸੰਸਥਾਵਾਂ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸਕੱਤਰ ਗੁਰਿੰਦਰ ਸਿੰਘ ਮੱਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਹੈੱਡ ਗ੍ਰੰਥੀ ਗਿਆਨੀ ਗੁਰਜਿੰਦਰ ਸਿੰਘ, ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਕੁਲਵਿੰਦਰ ਸਿੰਘ ਚੀਮਾ, ਮੀਤ ਮੈਨੇਜਰ ਪ੍ਰਿਤਪਾਲ ਸਿੰਘ, ਸੁਖਦੇਵ ਸਿੰਘ ਕੋਟਾਂ, ਜੋਗਾ ਸਿੰਘ, ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਭਾਰਤੀ ਘੱਟ ਗਿਣਤੀ ਦਲਿਤ ਫ਼ਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਮਾਸਟਰ ਸਤਵੰਤ ਸਿੰਘ ਕਲੌੜ ਵੀ ਸ਼ਾਮਿਲ ਸਨ। ਆਖ਼ਰੀ ਵਿਚ ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਤੇ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ ਰਾਹੁਲ ਗਾਂਧੀ ’ਤੇ ਦਰਜ ਮਾਮਲਾ... ਅਗਲੀ ਖ਼ਬਰ ਨੈਸ਼ਨਲ ਹਾਈਵੇ ’ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਪੀ. ਐਮ. ਰਾ...
Ad Position 24