31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਡਿਵਾਈਨ ਲਾਈਟ ਸਕੂਲ ਦੇ ਤੀਰ ਅੰਦਾਜ਼ਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਤੀਰ ਅੰਦਾਜ਼ੀ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ, ਜਿਸ ’ਚ ਮੇਜ਼ਬਾਨ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਅੰਡਰ-14 ਲੜਕੀਆਂ ਦੇ ਵਰਗ ਵਿਚ ਪੀਹੂ ਨੇ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ, ਜਦਕਿ ਗੁਰਸ਼ਰਨ ਕੌਰ ਨੇ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ।

Ad Position 21
No active advertisement
ਅਜੀਤ ਡੈਸਕ 01-09-2026
ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਤੀਰ ਅੰਦਾਜ਼ੀ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ, ਜਿਸ ’ਚ ਮੇਜ਼ਬਾਨ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਅੰਡਰ-14 ਲੜਕੀਆਂ ਦੇ ਵਰਗ ਵਿਚ ਪੀਹੂ ਨੇ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ, ਜਦਕਿ ਗੁਰਸ਼ਰਨ ਕੌਰ ਨੇ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਅੰਡਰ-14 ਲੜਕਿਆਂ ਦੇ ਵਰਗ ਵਿਚ ਦਿਲਪ੍ਰੀਤ ਸਿੰਘ ਨੇ ਪਹਿਲਾ, ਇਸੇ ਤਰ੍ਹਾਂ ਅੰਡਰ-17 ਦੇ ਵਰਗ ਵਿਚ ਪ੍ਰਭਜੋਤ ਸਿੰਘ ਨੇ ਪਹਿਲਾ, ਦਰੁਪਦ ਨੇ ਦੂਜਾ ਤੇ ਹਰਲਿਵ ਸਿੰਘ ਨੇ ਤੀਜਾ ਸਥਾਨ ਹਾਸਿਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਵਰਗ ਵਿਚ ਹੀ ਨੀਹਲ ਗਰਗ ਨੇ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਤੇ ਉਤਸ਼ਾਹ ਦਿੱਤਾ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰੀ ਭਵਿੱਖ ਵਿਚ ਸੂਬਾ ਤੇ ਕੌਮੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਜਸਮੇਰ ਸਿੰਘ ਬਡਲਾ ਨਮਿਤ ਭੋਗ 2 ਕੱਲ੍ਹ ਵੱਖ-ਵੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਖਮਾਣੋਂ ਵਿਖੇ ਪ੍ਰਧਾਨ ਸੁਨੀਤਾ ਰਾਣੀ ਦੀ ਅਗਵਾਈ ਹੇਠ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ
Ad Position 24