31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਹਲਕਾ ਫ਼ਤਹਿਗੜ੍ਹ ਸਾਹਿਬ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਜਨ ਸਮਰਥਨ ਹਲਕੇ ਦੇ 20 ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦਾਅਵਾ ਕੀਤਾ ਕਿ ਪਾਰਟੀ ਨੂੰ ਹਲਕੇ ਵਿਚ ਲੋਕਾਂ ਪਾਸੋਂ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਵੱਡੀ ਗਿਣਤੀ ਵਿਚ ਲੋਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਭੁੱਟਾ ਨੇ ਦੱਸਿਆ ਕਿ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਪਗ 20 ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ, ਜਿਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 01-09-2026
ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦਾਅਵਾ ਕੀਤਾ ਕਿ ਪਾਰਟੀ ਨੂੰ ਹਲਕੇ ਵਿਚ ਲੋਕਾਂ ਪਾਸੋਂ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਵੱਡੀ ਗਿਣਤੀ ਵਿਚ ਲੋਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਭੁੱਟਾ ਨੇ ਦੱਸਿਆ ਕਿ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਪਗ 20 ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ, ਜਿਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਸ. ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਗੁਰਪ੍ਰੀਤ ਸਿੰਘ ਪੰਜੋਲੀ, ਗੁਰਪ੍ਰੀਤ ਸਿੰਘ ਸਰਹਿੰਦ ਸ਼ਹਿਰ, ਬਲਵਿੰਦਰ ਸਿੰਘ ਪੰਜੋਲੀ ਕਲਾਂ, ਸਲੀਮ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ, ਜਸਵੀਰ ਸਿੰਘ ਪੰਜੋਲਾ, ਸੰਦੀਪ ਸਿੰਘ ਸਰਹਿੰਦ, ਹਰਦੀਪ ਸਿੰਘ ਰੁੜਕੀ, ਬੌਬੀ ਹਰਨਾਮ ਨਗਰ , ਲਵਪ੍ਰੀਤ ਸਿੰਘ ਰੁੜਕੀ, ਕਰਮਜੀਤ ਸਿੰਘ ਰੁੜਕੀ, ਸਤਨਾਮ ਸਿੰਘ ਮਹਾਦੀਆਂ, ਲਵਪ੍ਰੀਤ ਸਿੰਘ ਤਲਾਣੀਆਂ, ਮੋਹਿਤ, ਵਿਕਰਮ, ਅਨੂ, ਅਮਰੀਕ ਸਿੰਘ ਸਰਹਿੰਦ, ਸ਼ਮੀ ਖ਼ਾਨ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਕੇ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਨਿੱਘਾ ਸਵਾਗਤ ਕੀਤਾ। ਭੁੱਟਾ ਨੇ ਕਿਹਾ ਕਿ ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਸੇ ਤਰ੍ਹਾਂ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਦੇ ਜਾ ਰਹੇ ਹਨ ਜਿਸ ਨਾਲ ਪਾਰਟੀ ਦਾ ਗ੍ਰਾਫ਼ ਬੂਥ ਪੱਧਰ ਤੱਕ ਮਜਬੂਤ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਸ ਮੌਕੇ ਬਲਜੀਤ ਸਿੰਘ ਖਾਲਸਾ ਸ਼ਹਿਰੀ ਪ੍ਰਧਾਨ, ਨੱਥਾ ਸਿੰਘ ਸਾਬਕਾ ਮੈਨੇਜਰ, ਸੁਖਵਿੰਦਰ ਸਿੰਘ, ਸਵਰਨਜੀਤ ਸਿੰਘ, ਕੁਲਵੀਰ ਸਿੰਘ ਸੋਨੀ, ਹਰਪ੍ਰੀਤ ਸਿੰਘ ਬਧੌਛੀ, ਹਰਮਨਦੀਪ ਸਿੰਘ, ਵਰਿੰਦਰ ਸਿੰਘ, ਯਾਦਵਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ‘ਟੀਮ ਗਰੇਵਾਲ’ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ ਅਗਲੀ ਖ਼ਬਰ 52 ਸਾਲਾਂ ਦੇ ਇਤਿਹਾਸ ’ਚ ਪਹਿਲੀ ਵਾਰ ਲਾਇਨਜ਼ ਕਲੱਬ ਵਲੋਂ ਖਾਟੂ ਸ਼ਿਆਮ ਸੰਕੀਰਤਨ ਦਾ ਆਯੋਜਨ
Ad Position 24