31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮੰਡੀ ਗੋਬਿੰਦਗੜ੍ਹ ਵਿਚ ਪ੍ਰਸ਼ਾਸਨ ਦੀ ਟ੍ਰੈਫ਼ਿਕ ਬਦ-ਇੰਤਜ਼ਾਮੀ ਕਾਰਨ ਦੋ ਘੰਟੇ ਲੇਟ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 31 ਅਗਸਤ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਵੱਡੀ ਪ੍ਰਸ਼ਾਸਨਿਕ ਨਾਕਾਮੀ ਦਾ ਦੋਸ਼ ਲਾਇਆ। ਮੀਰੀ ਪੀਰੀ ਖ਼ਾਲਸਾ ਮਾਰਚ, ਜਿਸ ਨੇ ਸਵੇਰੇ ਲਗਪਗ ਸਾਢੇ 10 ਵਜੇ ਮੰਡੀ ਗੋਬਿੰਦਗੜ੍ਹ ਪਹੁੰਚਣਾ ਸੀ, ਪ੍ਰਸ਼ਾਸਨ ਦੇ ਮਾੜੇ ਟ੍ਰੈਫ਼ਿਕ ਪ੍ਰਬੰਧਾਂ ਕਾਰਨ ਲਗਪਗ ਦੋ ਘੰਟੇ ਲੇਟ ਹੋ ਗਿਆ।

Ad Position 21
No active advertisement
ਅਜੀਤ ਡੈਸਕ 01-09-2026
ਮੰਡੀ ਗੋਬਿੰਦਗੜ੍ਹ, 31 ਅਗਸਤ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਵੱਡੀ ਪ੍ਰਸ਼ਾਸਨਿਕ ਨਾਕਾਮੀ ਦਾ ਦੋਸ਼ ਲਾਇਆ। ਮੀਰੀ ਪੀਰੀ ਖ਼ਾਲਸਾ ਮਾਰਚ, ਜਿਸ ਨੇ ਸਵੇਰੇ ਲਗਪਗ ਸਾਢੇ 10 ਵਜੇ ਮੰਡੀ ਗੋਬਿੰਦਗੜ੍ਹ ਪਹੁੰਚਣਾ ਸੀ, ਪ੍ਰਸ਼ਾਸਨ ਦੇ ਮਾੜੇ ਟ੍ਰੈਫ਼ਿਕ ਪ੍ਰਬੰਧਾਂ ਕਾਰਨ ਲਗਪਗ ਦੋ ਘੰਟੇ ਲੇਟ ਹੋ ਗਿਆ।ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਮਾਰਚ ਸ਼ਹਿਰ ਪਹੁੰਚਣ ਤੋਂ ਪਹਿਲਾਂ ਹੀ ਟ੍ਰੈਫ਼ਿਕ ਵਿਚ ਫਸ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਰਚ ਵਿਚ ਸਿੱਖ ਪੰਥ ਦੀਆਂ ਦੋ ਸ਼ਖ਼ਸੀਅਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਿਲ ਸਨ, ਜੋ ਵੀ ਟ੍ਰੈਫ਼ਿਕ ਜਾਮ ਵਿਚ ਫਸੇ ਰਹੇੇ। ਰਾਜੂ ਖੰਨਾ ਨੇ ਕਿਹਾ ਕਿ ਸਥਿਤੀ ਨੂੰ ਸੁਖਾਲਾ ਕਰਨ ਲਈ ਉਨ੍ਹਾਂ ਨੇ ਖ਼ੁਦ ਜ਼ਿਲ੍ਹਾ ਪੁਲਿਸ ਮੁਖੀ ਨਾਲ ਸੰਪਰਕ ਕੀਤਾ, ਜਿਨ੍ਹਾਂ ਨੇ ਦੱਸਿਆ ਕਿ ਉਹ ਕਿਸੇ ਹੋਰ ਕੰਮ ਕਾਰਨ ਸ਼ਹਿਰੋਂ ਬਾਹਰ ਹਨ। ਇਸ ਮਗਰੋਂ ਉਨ੍ਹਾਂ ਨੇ ਡੀ. ਐੱਸ. ਪੀ. ਅਮਲੋਹ ਨਾਲ ਗੱਲ ਕੀਤੀ, ਜਿਨ੍ਹਾਂ ਨੇ ਛੁੱਟੀ ’ਤੇ ਹੋਣ ਦੀ ਗੱਲ ਆਖੀ ਅਤੇ ਫਿਰ ਮੰਡੀ ਗੋਬਿੰਦਗੜ੍ਹ ਦੇ ਐੱਸ. ਐੱਚ. ਓ. ਨੂੰ ਫ਼ੋਨ ਕੀਤਾ, ਜਿਨ੍ਹਾਂ ਨੇ ਕਿਹਾ ਕਿ ਉਹ ਅਦਾਲਤੀ ਕੰਮ ਕਾਰਨ ਸ਼ਹਿਰੋਂ ਬਾਹਰ ਹਨ। ਰਾਜੂ ਖੰਨਾ ਨੇ ਸਵਾਲ ਚੁੱਕਿਆ ਕਿ ਫਿਰ ਨਗਰ ਕੀਰਤਨ ਦੇ ਪ੍ਰਬੰਧਾਂ ਦੀ ਨਿਗਰਾਨੀ ਅਸਲ ਵਿਚ ਕੌਣ ਕਰ ਰਿਹਾ ਸੀ? ਉਨ੍ਹਾਂ ਇਸ ਨੂੰ ਘੋਰ ਲਾਪ੍ਰਵਾਹੀ ਕਰਾਰ ਦਿੱਤਾ ਕਿ ਪ੍ਰਸ਼ਾਸਨ ਨੂੰ ਪਹਿਲਾਂ ਤੋਂ ਪਤਾ ਹੋਣ ਦੇ ਬਾਵਜੂਦ ਕਿ ਮਾਰਚ ਸੋਮਵਾਰ ਨੂੰ ਸ਼ਹਿਰ ਪਹੁੰਚਣ ਵਾਲਾ ਹੈ, ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਇੰਨੇ ਅਹਿਮ ਮੌਕੇ ’ਤੇ ਜ਼ਿਲ੍ਹਾ ਪੁਲਿਸ ਮੁਖੀ, ਡੀ. ਐੱਸ. ਪੀ. ਤੇ ਐੱਸ. ਐੱਚ. ਓ. ਵਰਗੇ ਸੀਨੀਅਰ ਅਧਿਕਾਰੀਆਂ ਦਾ ਮੌਜੂਦ ਜਾਂ ਸੰਪਰਕ ਵਿਚ ਨਾ ਹੋਣਾ ਜ਼ਿਲ੍ਹੇ ਵਿਚ ਪ੍ਰਸ਼ਾਸਨਿਕ ਜਵਾਬਦੇਹੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਰਾਜੂ ਖੰਨਾ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਤਕੀਏ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਖੇਤੀ ਖੇਤਰ ਨੂੰ ਲੱਗ ਰਹੇ ਹਨ ਬਿਜਲੀ ਦੇ ਲੰਬੇ ਕੱਟ ਨਾਕਸ ਬਿਜਲੀ ਸਪਲਾਈ ਕਾਰਨ ਝੋਨੇ ਦੀ ਫ਼ਸਲ ਲਈ ਬਣੀ ਪਾਣੀ ਦੀ ਵੱਡੀ ਘਾ...
Ad Position 24