ਡਾ. ਸੁਖਜੋਤ ਸਿੰਘ ਨੂੰ ਇੰਡੀਅਨ ਯੂਥ ਕਾਂਗਰਸ ਵਲੋਂ ਨੈਸ਼ਨਲ ਅਰਬਨ ਕੈਂਪੇਨ ਤਹਿਤ ਚੰਡੀਗੜ੍ਹ ਦਾ ਇੰਚਾਰਜ ਕੀਤਾ ਨਿਯੁਕਤ
ਬਸੀ ਪਠਾਣਾਂ, 1 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਯੂਥ ਕਾਂਗਰਸ ਦੇ ਸਟੇਟ ਸਕੱਤਰ ਤੇ ਇੰਡੀਅਨ ਯੂਥ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਡਾ. ਸੁਖਜੋਤ ਸਿੰਘ ਨੂੰ ਇੰਡੀਅਨ ਯੂਥ ਕਾਂਗਰਸ ਵਲੋਂ ਇਕ ਹੋਰ ਅਹਿਮ ਕੌਮੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਬਸੀ ਪਠਾਣਾਂ, 1 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਯੂਥ ਕਾਂਗਰਸ ਦੇ ਸਟੇਟ ਸਕੱਤਰ ਤੇ ਇੰਡੀਅਨ ਯੂਥ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਡਾ. ਸੁਖਜੋਤ ਸਿੰਘ ਨੂੰ ਇੰਡੀਅਨ ਯੂਥ ਕਾਂਗਰਸ ਵਲੋਂ ਇਕ ਹੋਰ ਅਹਿਮ ਕੌਮੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਸੁਖਜੋਤ ਸਿੰਘ ਨੂੰ ਆਈ.ਵਾਈ.ਸੀ.ਨੈਸ਼ਨਲ ਅਰਬਨ ਕੈਂਪੇਨ ਤਹਿਤ ਚੰਡੀਗੜ੍ਹ ਸਟੇਟ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਡਾ. ਸੁਖਜੋਤ ਸਿੰਘ ਦੀ ਸੰਗਠਨਾਤਮਕ ਸਮਰੱਥਾ ਅਤੇ ਨੌਜਵਾਨਾਂ ਨਾਲ ਜੁੜੇ ਕੰਮਾਂ ਪ੍ਰਤੀ ਪਾਰਟੀ ਵਲੋਂ ਪ੍ਰਗਟਾਏ ਭਰੋਸੇ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੁਖਜੋਤ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਸ਼ਹਿਰੀ ਖੇਤਰਾਂ ’ਚ ਕਾਂਗਰਸ ਦੇ ਜਨ-ਸੰਪਰਕ ਨੂੰ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਕੇਵਲ ਸੰਗਠਨ ਨੂੰ ਮਜ਼ਬੂਤ ਕਰਨਾ ਹੀ ਨਹੀਂ, ਬਲਕਿ ਸ਼ਹਿਰੀ ਸਮਾਜ ਦੇ ਹਰ ਵਰਗ ਨੂੰ ਵਿਕਾਸ ਦੀ ਪ੍ਰਕਿਰਿਆ ਨਾਲ ਜੋੜਨਾ ਅਤੇ ਸਾਫ਼-ਸੁਥਰੇ, ਬਿਹਤਰ, ਸੁਰੱਖਿਅਤ ਸ਼ਹਿਰਾਂ ਦੀ ਸੋਚ ਨੂੰ ਅੱਗੇ ਵਧਾਉਣਾ ਵੀ ਹੈ। ਡਾ. ਸੁਖਜੋਤ ਸਿੰਘ ਵਲੋਂ ਪ੍ਰਿਯੰਕ ਖੜਗੇ ਨਾਲ ਮੁਲਾਕਾਤ ਕਰਨ ਉਪਰੰਤ ਦੱਸਿਆ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਸੰਗਠਨ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਜ਼ਮੀਨੀ ਪੱਧਰ ’ਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ।