02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਨਸਿਟੀ ਕਾਲੋਨੀ ’ਚ 4 ਨੂੰ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ)- ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਵਿੱਤਰ ਤਿਉਹਾਰ ਕ੍ਰਿਸ਼ਨ ਜਨਮ ਅਸ਼ਟਮੀ 4 ਸਤੰਬਰ, ਸ਼ੁੱਕਰਵਾਰ ਨੂੰ ਸਨਸਿਟੀ ਕਾਲੋਨੀ ਵਿਖੇ ਸਥਿਤ ਸ੍ਰੀ ਦੁਰਗਾ ਮਾਤਾ ਪੰਚਮੁਖੀ ਹਨੂਮਾਨ ਮੰਦਰ ਵਿਖੇ ਸ਼ਰਧਾ ਨਾਲ ਮਨਾਈ ਜਾਵੇਗੀ। ਇਸ ਸਬੰਧੀ ਮੰਦਰ ਅਤੇ ਕਾਲੋਨੀ ਵਾਸੀਆਂ ਵਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।

Ad Position 21
repet_subhas-goyals [Copy P29]
ਜਾਣਕਾਰੀ ਦਿੰਦੇ ਹੋਏ ਚੇਅਰਮੈਨ ਬਲਵਿੰਦਰ ਸਿੰਘ ਵਾਲੀਆ ਅਤੇ ਪ੍ਰਧਾਨ ਰਾਜੀਵ ਸੁਲੋਧੀਆ। ਅਜੀਤ ਤਸਵੀਰ 02-09-2026
ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ)- ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਵਿੱਤਰ ਤਿਉਹਾਰ ਕ੍ਰਿਸ਼ਨ ਜਨਮ ਅਸ਼ਟਮੀ 4 ਸਤੰਬਰ, ਸ਼ੁੱਕਰਵਾਰ ਨੂੰ ਸਨਸਿਟੀ ਕਾਲੋਨੀ ਵਿਖੇ ਸਥਿਤ ਸ੍ਰੀ ਦੁਰਗਾ ਮਾਤਾ ਪੰਚਮੁਖੀ ਹਨੂਮਾਨ ਮੰਦਰ ਵਿਖੇ ਸ਼ਰਧਾ ਨਾਲ ਮਨਾਈ ਜਾਵੇਗੀ। ਇਸ ਸਬੰਧੀ ਮੰਦਰ ਅਤੇ ਕਾਲੋਨੀ ਵਾਸੀਆਂ ਵਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਚੇਅਰਮੈਨ ਬਲਵਿੰਦਰ ਸਿੰਘ ਵਾਲੀਆ ਅਤੇ ਪ੍ਰਧਾਨ ਰਾਜੀਵ ਸੁਲੋਧੀਆ ਨੇ ਦੱਸਿਆ ਕਿ ਕ੍ਰਿਸ਼ਨ ਜਨਮ ਅਸ਼ਟਮੀ ਦਾ ਸਮਾਗਮ ਸਮੂਹ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਭਗਤੀ ਭਾਵਨਾ ਨਾਲ ਕਰਵਾਇਆ ਜਾਵੇਗਾ। ਮੰਦਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਨਾਲ ਸਬੰਧਿਤ ਧਾਰਮਿਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਜਨਮ ਅਸ਼ਟਮੀ ਮੌਕੇ ਮੰਦਰ ਨੂੰ ਸੁੰਦਰ ਢੰਗ ਨਾਲ ਸਜਾਇਆ ਜਾਵੇਗਾ ਅਤੇ ਸ਼ਰਧਾਲੂਆਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਾਲੋਨੀ ਵਾਸੀਆਂ ਸਮੇਤ ਸ਼ਹਿਰ ਦੇ ਸਮੂਹ ਨਿਵਾਸੀਆਂ ਨੂੰ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਐਂਟੀ-ਰੈਗਿੰਗ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਡਾ. ਸੁਖਜੋਤ ਸਿੰਘ ਨੂੰ ਇੰਡੀਅਨ ਯੂਥ ਕਾਂਗਰਸ ਵਲੋਂ ਨੈਸ਼ਨਲ ਅਰਬਨ ਕੈਂਪੇਨ ਤਹਿਤ ਚੰਡੀਗੜ੍ਹ ਦਾ ਇੰਚਾਰਜ ਕੀਤਾ ਨਿਯੁਕਤ
Ad Position 24