02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਐਂਟੀ-ਰੈਗਿੰਗ ਜਾਗਰੂਕਤਾ ਸਮਾਗਮ

ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਵਲੋਂ ਵਿਭਾਗ ਵਿਖੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਸੁਰੱਖਿਅਤ, ਸੁਖਾਵੇਂ ਤੇ ਭਾਈਚਾਰਕ ਮਾਹੌਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਐਂਟੀ-ਰੈਗਿੰਗ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਵਲੋਂ ਵਿਭਾਗ ਵਿਖੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਸੁਰੱਖਿਅਤ, ਸੁਖਾਵੇਂ ਤੇ ਭਾਈਚਾਰਕ ਮਾਹੌਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਐਂਟੀ-ਰੈਗਿੰਗ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਰੈਗਿੰਗ ਵਿਰੋਧੀ ਨਿਯਮਾਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਵਾਂ ਵਿਦਿਆਰਥੀ ਕਾਲਜ ਵਿਚ ਆਪਣੇ ਆਪ ਨੂੰ ਸੁਰੱਖਿਅਤ, ਸਨਮਾਨਿਤ ਅਤੇ ਸਹਿਜ ਮਹਿਸੂਸ ਕਰੇ। ਵਿਭਾਗ ਦੇ ਡਾ. ਜਗਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਨਲਾਈਨ ਐਂਟੀ-ਰੈਗਿੰਗ ਅੰਡਰਟੇਕਿੰਗ ਭਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਭਾਗ ਦੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ‘ਟੀਮ ਸਾਊ’ ਨੇ ਸਮਰਥਕਾਂ ਸਮੇਤ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ ਅਗਲੀ ਖ਼ਬਰ ਸਨਸਿਟੀ ਕਾਲੋਨੀ ’ਚ 4 ਨੂੰ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
Ad Position 24