02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਫ਼ਿਲਹਾਲ ਪਾਸਾ ਵੱਟਿਆ- ਕੈਪਟਨ ਬਾਜਵਾ

ਮੰਡੀ ਗੋਬਿੰਦਗੜ੍ਹ, 1 ਸਤੰਬਰ (ਇਕਬਾਲਦੀਪ ਸੰਧੂ)- ਬੀਤੀ 27 ਅਗਸਤ ਨੂੰ ਪੰਜਾਬ ਵਿਚ ਲਗਪਗ 4 ਲੱਖ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਇਕ ਦਿਨਾ ਹੜਤਾਲ ਕੀਤੀ, ਜੋ ਕਾਫ਼ੀ ਹੱਦ ਤੱਕ ਸਫਲ ਰਹੀ, ਕਿਉਂਕਿ ਤਕਰੀਬਨ ਸਾਰੀਆਂ ਹੀ ਮੁਲਾਜ਼ਮ ਜਥੇਬੰਦੀਆਂ ਨੇ ਇਸ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਹੜਤਾਲੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਹਨ, 18 ਪ੍ਰਤੀਸ਼ਤ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੰਡੀ ਗੋਬਿੰਦਗੜ੍ਹ, 1 ਸਤੰਬਰ (ਇਕਬਾਲਦੀਪ ਸੰਧੂ)- ਬੀਤੀ 27 ਅਗਸਤ ਨੂੰ ਪੰਜਾਬ ਵਿਚ ਲਗਪਗ 4 ਲੱਖ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਇਕ ਦਿਨਾ ਹੜਤਾਲ ਕੀਤੀ, ਜੋ ਕਾਫ਼ੀ ਹੱਦ ਤੱਕ ਸਫਲ ਰਹੀ, ਕਿਉਂਕਿ ਤਕਰੀਬਨ ਸਾਰੀਆਂ ਹੀ ਮੁਲਾਜ਼ਮ ਜਥੇਬੰਦੀਆਂ ਨੇ ਇਸ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਹੜਤਾਲੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਹਨ, 18 ਪ੍ਰਤੀਸ਼ਤ ਡੀ.ਏ ਦੇਣਾ ਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨਾ। ਮੁਲਾਜ਼ਮ ਲੰਮੇ ਸਮੇਂ ਤੋਂ ਮੰਗਾਂ ਮਨਵਾਉਣ ਲਈ ਸੰਘਰਸ਼ਸ਼ੀਲ ਹਨ, ਪਰ ਅਜੇ ਤੱਕ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਰੇਗ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਸਲਾਹਕਾਰ ਕਮੇਟੀ ਦੇ ਮੈਂਬਰ, ਜ਼ਿਲ੍ਹਾ ਮੁੱਖ ਬੁਲਾਰੇ ਤੇ ਰਾਸ਼ਟਰਪਤੀ ਐਵਾਰਡੀ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਕੀਤਾ। ਬਾਜਵਾ ਨੇ ਕਿਹਾ ਕਿ ਸਰਕਾਰ ਨੇ ਜੇਕਰ ਮੰਗਾਂ ਮੰਨਣ ਸਬੰਧੀ ਸਮੇ ਸਿਰ ਢੁਕਵੀਂ ਅਤੇ ਯੋਗ ਕਾਰਵਾਈ ਕੀਤੀ ਹੁੰਦੀ ਤਾਂ ਹੜਤਾਲ ਦੀ ਸ਼ਾਇਦ ਨੌਬਤ ਹੀ ਨਾ ਆਉਂਦੀ। ਉਨ੍ਹਾਂ ਕਿਹਾ ਕਿ ਚੰਗਾ ਹੋਵੇ ਜੇਕਰ ਪੰਜਾਬ ਸਰਕਾਰ ਬਦਲਾਖੋਰੀ ਦੀ ਭਾਵਨਾ ਨੂੰ ਤਿਆਗ ਕੇ ਮੁਲਾਜ਼ਮਾਂ ਨਾਲ ਗੱਲਬਾਤ ਰਾਹੀਂ ਕੋਈ ਯੋਗ ਅਤੇ ਢੁੱਕਵਾਂ ਹੱਲ ਕੱਢਣ ਵੱਲ ਧਿਆਨ ਦੇਵੇ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੀਟਿੰਗ ਹੋਈ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਕੰਨਾਂ ਦੇ ਮੁਫ਼ਤ ਟੈਸਟ ਤੇ 50 ਫ਼ੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ
Ad Position 24