ਭਾਜਪਾ ਨਾਲ ਗੱਠਜੋੜ ਦੀ ਗੱਲ ਕਰਕੇ ਪੰਜਾਬ ਤੇ ਪੰਜਾਬੀਅਤ ਦੀਆਂ ਗੱਲਾਂ ਕਰਨ ਵਾਲਿਆਂ ਦਾ ਅਸਲੀ ਚਿਹਰਾ ਹੋਇਆ ਬੇਨਕਾਬ- ਐਡ. ਢਿੱਲੋਂ
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਤੇ ਪੰਜਾਬੀਅਤ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੀਆਂ ਧਿਰਾਂ ਵਲੋਂ ਭਾਜਪਾ ਨਾਲ ਗੱਠਜੋੜ ਕਰਨ ਦੀਆਂ ਗੱਲਾਂ ਕਰਕੇ ਆਪਣਾ ਅਸਲੀ ਚਿਹਰਾ ਲੋਕਾਂ ਸਾਹਮਣੇ ਜੱਗ ਜ਼ਾਹਿਰ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਤੇ ਪੰਜਾਬੀਅਤ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੀਆਂ ਧਿਰਾਂ ਵਲੋਂ ਭਾਜਪਾ ਨਾਲ ਗੱਠਜੋੜ ਕਰਨ ਦੀਆਂ ਗੱਲਾਂ ਕਰਕੇ ਆਪਣਾ ਅਸਲੀ ਚਿਹਰਾ ਲੋਕਾਂ ਸਾਹਮਣੇ ਜੱਗ ਜ਼ਾਹਿਰ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਐਡ. ਢਿੱਲੋਂ ਨੇ ਕਿਹਾ ਕਿ ਜਿਹੜੇ ਆਗੂ ਸਟੇਜਾਂ ’ਤੇ ਖੜ੍ਹ ਕੇ ਆਪਣੇ ਆਪ ਨੂੰ ਪੰਜਾਬ ਦੇ ਹਿਤੈਸ਼ੀ ਅਤੇ ਪੰਜਾਬ ਦੇ ਰਖਵਾਲੇ ਦੱਸਦੇ ਰਹੇ ਹਨ, ਉਨ੍ਹਾਂ ਵਲੋਂ ਭਾਜਪਾ ਨਾਲ ਸੰਧੀ ਜਾਂ ਗੱਠਜੋੜ ਦੀਆਂ ਗੱਲਾਂ ਕਰਨਾ, ਉਨ੍ਹਾਂ ਦੇ ਦੋਹਰੇ ਚਿਹਰੇ ਨੂੰ ਲੋਕਾਂ ਸਾਹਮਣੇ ਲੈ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਵਲੋਂ ਭਾਜਪਾ ਨਾਲ ਨੇੜਤਾ ਵਧਾਉਣ ਦੀਆਂ ਗੱਲਾਂ ਕਰਕੇ ਇਹ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸਿਆਸਤ ਦੇ ਕੇਂਦਰ ਵਿਚ ਪੰਜਾਬ ਦੇ ਮੁੱਦਿਆਂ ਨਾਲੋਂ ਸੱਤਾ ਦੀ ਰਾਜਨੀਤੀ ਵਧੇਰੇ ਅਹਿਮ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਅਜਿਹੀ ਸਿਆਸਤ ਦਾ ਜਵਾਬ ਆਪਣੇ ਢੰਗ ਨਾਲ ਦੇਣਗੇ ਤੇ ਪੰਜਾਬ ਦੇ ਹਿਤਾਂ ਨੂੰ ਸਭ ਤੋਂ ਉੱਪਰ ਰੱਖਣ ਵਾਲੀਆਂ ਤਾਕਤਾਂ ਦਾ ਸਾਥ ਦੇਣਗੇ।