03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੀ. ਆਈ. ਐਮ. ਟੀ. ਦੇ ਵਿਦਿਆਰਥੀਆਂ ਨੇ ਦਾਸਤਾਨ-ਏ-ਸ਼ਹਾਦਤ ਚਮਕੌਰ ਸਾਹਿਬ ਦਾ ਕੀਤਾ ਵਿੱਦਿਅਕ ਦੌਰਾ

ਮੰਡੀ ਗੋਬਿੰਦਗੜ੍ਹ, 1 ਸਤੰਬਰ (ਇਕਬਾਲਦੀਪ ਸੰਧੂ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਪਹਿਲੇ ਸਾਲ ਦੇ ਬੀ. ਕਾਮ, ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੰਡੀ ਗੋਬਿੰਦਗੜ੍ਹ, 1 ਸਤੰਬਰ (ਇਕਬਾਲਦੀਪ ਸੰਧੂ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਪਹਿਲੇ ਸਾਲ ਦੇ ਬੀ.ਕਾਮ, ਬੀ.ਟੀ.ਟੀ.ਐਮ, ਬੀ.ਬੀ.ਏ, ਅਤੇ ਬੀ.ਐਸ.ਸੀ. ਫੂਡ ਟੈਕਨਾਲੋਜੀ ਦੇ ਵਿਦਿਆਰਥੀਆਂ ਲਈ ਦਾਸਤਾਨ-ਏ-ਸ਼ਹਾਦਤ, ਚਮਕੌਰ ਸਾਹਿਬ ਦਾ ਵਿੱਦਿਅਕ ਦੌਰਾ ਕਰਵਾਇਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੇ ਸ਼ਾਨਦਾਰ ਇਤਿਹਾਸ, ਸਿੱਖ ਵਿਰਾਸਤ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਪ੍ਰੋਫੈਸਰ ਅਭਿਸ਼ੇਕ ਖੇਖਰ, ਰਸ਼ਮੀ ਅਤੇ ਮਨੀਸ਼ਾ ਘਈ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ, ਜਦਕਿ 100 ਤੋਂ ਵੱਧ ਵਿਦਿਆਰਥੀ ਇਸ ਦੌਰੇ ਵਿਚ ਸ਼ਾਮਲ ਹੋਏ। ਇਸ ਮੌਕੇ ਮੈਨੇਜਰ ਪ੍ਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦਾਸਤਾਨ-ਏ-ਸ਼ਹਾਦਤ ਮਿਊਜ਼ੀਅਮ ਪਾਰਕ ਦਾ ਦੌਰਾ ਕਰਵਾਇਆ ਅਤੇ ਵਿਸਥਾਰ ਨਾਲ ਦੱਸਿਆ ਕਿ ਦਾਸਤਾਨ-ਏ-ਸ਼ਹਾਦਤ ਸਿੱਖ ਇਤਿਹਾਸ ਦੇ ਗੁਰੂ ਸਾਹਿਬਾਨਾਂ ਨੂੰ ਸ਼ਰਧਾਂਜਲੀ ਹੈ ਅਤੇ ਸਿੱਖਾਂ ਦੇ ਦਸਵੇਂ ਗੁਰੂ ਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਕੀਤੀਆਂ ਗਈਆਂ ਕੁਰਬਾਨੀਆਂ ਦੇ ਇਤਿਹਾਸ ਨੂੰ ਦੁਰਸਾਉਂਦਾ ਹੈ। ਇਸ ਤੋਂ ਬਾਅਦ, ਵਿਦਿਆਰਥੀਆਂ ਨੂੰ ਚਮਕੌਰ ਸਾਹਿਬ ਦੀ ਲੜਾਈ ਦੀ ਇਕ ਫ਼ਿਲਮ ਦਿਖਾਈ ਗਈ। ਉਪਰੰਤ ਸਾਰੇ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਲੰਗਰ ਛਕਿਆ। ਅੰਤ ਵਿਚ ਪਿਮਟ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਕਿਹਾ ਕਿ ਕਲਾਸ-ਰੂਮ ਹਦਾਇਤਾਂ ਦੇ ਨਾਲ-ਨਾਲ ਵਿੱਦਿਅਕ ਅਤੇ ਇਤਿਹਾਸਕ ਸੈਰ-ਸਪਾਟੇ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਅਜਿਹੇ ਸੈਰ-ਸਪਾਟੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਪਰੇ ਜਾਣ ਅਤੇ ਇਤਿਹਾਸ, ਸਭਿਆਚਾਰ ਅਤੇ ਵਿਰਾਸਤ ਦਾ ਖ਼ੁਦ ਅਨੁਭਵ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਭਵਿੱਖ ਵਿਚ ਵਿਦਿਆਰਥੀਆਂ ਦੇ ਗਿਆਨ ਅਤੇ ਸ਼ਖ਼ਸੀਅਤ ਵਿਕਾਸ ਨੂੰ ਵਧਾਉਣ ਲਈ ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਕਰਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਘੋਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਨਗਰ ਕੌਂਸਲ ਵਲੋਂ ਤਿਆਰ ਖੇਡ ਮੈਦਾਨ ‘ਸਖੀ ਸ਼ਕਤੀ ਮੇਲੇ’ ਦੀ ਭੇਟ ਚੜ੍ਹਿਆ
Ad Position 24