ਕਲਗੀਧਰ ਨੈਸ਼ਨਲ ਸੈਕੰਡਰੀ ਸਕੂਲ ਮੂੰਗੋ ਦੇ ਬੱਚਿਆਂ ਵਲੋਂ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਭਾਦਸੋਂ, 1 ਸਤੰਬਰ (ਪ੍ਰਦੀਪ ਦੰਦਰਾਲਾ)-ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਦੇ ਬੱਚਿਆਂ ਨੇ 70ਵੀਆਂ ਅੰਤਰ-ਜ਼ਿਲ੍ਹਾ ਖੇਡਾਂ ਤਹਿਤ ਵਾਲੀਬਾਲ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਅੰਡਰ-19 ਵਰਗ ਦੇ ਮੁੰਡਿਆਂ ਤੇ ਕੁੜੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ।
ਭਾਦਸੋਂ, 1 ਸਤੰਬਰ (ਪ੍ਰਦੀਪ ਦੰਦਰਾਲਾ)-ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਦੇ ਬੱਚਿਆਂ ਨੇ 70ਵੀਆਂ ਅੰਤਰ-ਜ਼ਿਲ੍ਹਾ ਖੇਡਾਂ ਤਹਿਤ ਵਾਲੀਬਾਲ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਅੰਡਰ-19 ਵਰਗ ਦੇ ਮੁੰਡਿਆਂ ਤੇ ਕੁੜੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-14 ਵਰਗ ਦੇ ਮੁੰਡਿਆਂ ਤੇ ਕੁੜੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਲਈ ਮਾਣ ਵਾਲੀ ਉਪਲਬਧੀ ਹਾਸਿਲ ਕੀਤੀ। ਇਸ ਤੋਂ ਇਲਾਵਾ ਅੰਡਰ -14 ਤੇ ਅੰਡਰ -19 ਦੀਆਂ ਮੁੰਡਿਆਂ ਦੀਆਂ ਟੀਮਾਂ ਤੇ ਅੰਡਰ+ 14 ਤੇ ਅੰਡਰ-19 ਕੁੜੀਆਂ ਦੀਆਂ ਟੀਮਾਂ ਰਾਜ ਪੱਧਰੀ ਮੁਕਾਬਲਿਆਂ ’ਚ ਬੱਚਿਆਂ ਨੇ ਸ਼ਾਨਦਾਰ ਖੇਡ ਵਿਖਾਈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਬੰਧਕ ਰਵਿੰਦਰ ਸਿੰਘ, ਪ੍ਰਿੰਸੀਪਲ ਅਮਨਦੀਪ ਸਿੰਘ, ਡੀ. ਪੀ. ਮਨਪ੍ਰੀਤ ਸਿੰਘ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ।