02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

‘ ਤੀਆਂ ਦਾ ਵਿਸ਼ੇਸ਼ ਪ੍ਰੋਗਰਾਮ’ ਅੱਜ-ਰਣਜੋਧ ਹਡਾਣਾ

ਸਨੌਰ, 1 ਸਤੰਬਰ (ਸੋਖਲ)-ਸੂਬੇ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਦੇ ਨਾਲ-ਨਾਲ ਮਾਤਾਵਾਂ, ਭੈਣਾਂ ਤੇ ਵਿਸ਼ੇਸ਼ ਕਰ ਸਖੀਆਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ 1 ਸਤੰਬਰ ਨੂੰ ‘ਤੀਆਂ ਦਾ ਵਿਸ਼ੇਸ਼ ਪ੍ਰੋਗਰਾਮ’ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਹਡਾਣਾ ਨੇ ਹੋਰ ਦੱਸਿਆ ਕਿ ਇਹ ਰੰਗਾਂ-ਰੰਗ ਸੱਭਿਆਚਾਰਕ ਸਮਾਗਮ ਜੋੜੀਆਂ ਸੜਕਾਂ ਸਥਿਤ ਇਕ ਨਿੱਜੀ ਪੈਲੇਸ ਵਿਖੇ ਸ਼ੁਰੂ ਹੋਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸਨੌਰ, 1 ਸਤੰਬਰ (ਸੋਖਲ)-ਸੂਬੇ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਦੇ ਨਾਲ-ਨਾਲ ਮਾਤਾਵਾਂ, ਭੈਣਾਂ ਤੇ ਵਿਸ਼ੇਸ਼ ਕਰ ਸਖੀਆਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ 1 ਸਤੰਬਰ ਨੂੰ ‘ਤੀਆਂ ਦਾ ਵਿਸ਼ੇਸ਼ ਪ੍ਰੋਗਰਾਮ’ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਹਡਾਣਾ ਨੇ ਹੋਰ ਦੱਸਿਆ ਕਿ ਇਹ ਰੰਗਾਂ-ਰੰਗ ਸੱਭਿਆਚਾਰਕ ਸਮਾਗਮ ਜੋੜੀਆਂ ਸੜਕਾਂ ਸਥਿਤ ਇਕ ਨਿੱਜੀ ਪੈਲੇਸ ਵਿਖੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੀਆਂ ਸਮੂਹ ਮਾਤਾਵਾਂ, ਭੈਣਾਂ ਤੇ ਧੀਆਂ ਨੂੰ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਨਿੱਘਾ ਅਤੇ ਸਤਿਕਾਰਯੋਗ ਸੱਦਾ ਦਿੱਤਾ ਗਿਆ ਹੈ। ਗੱਲਬਾਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੇ ਪੰਜਾਬੀ ਸੱਭਿਆਚਾਰ, ਆਪਸੀ ਪਿਆਰ, ਮਿਲਵਰਤਣ ਅਤੇ ਧੀਆਂ-ਭੈਣਾਂ ਦੇ ਸਤਿਕਾਰ ਦਾ ਪ੍ਰਤੀਕ ਹੈ। ਅੱਜ ਦੇ ਰੁਝੇਵਿਆਂ ਭਰੇ ਦੌਰ ਵਿਚ ਅਜਿਹੇ ਪ੍ਰੋਗਰਾਮ ਸਾਨੂੰ ਸਾਡੀਆਂ ਅਮੀਰ ਪਰੰਪਰਾਵਾਂ ਨਾਲ ਜੋੜੀ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਧੀਆਂ-ਭੈਣਾਂ ਰਲ-ਮਿਲ ਕੇ ਪੰਜਾਬੀ ਲੋਕ ਨਾਚ ਗਿੱਧਾ, ਬੋਲੀਆਂ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕਰਕੇ ਖ਼ੁਸ਼ੀਆਂ ਦੇ ਪਲ ਸਾਂਝੇ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਚਰਨਜੀਤ ਸਿੰਘ ਮਵੀ ਨੂੰ ਹਲਕਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਕਲਗੀਧਰ ਨੈਸ਼ਨਲ ਸੈਕੰਡਰੀ ਸਕੂਲ ਮੂੰਗੋ ਦੇ ਬੱਚਿਆਂ ਵਲੋਂ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24