02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਟਿਆਲਾ, ਰਾਜਪੁਰਾ, ਸਮਾਣਾ ਤੇ ਨਾਭਾ ਵਿਖੇ 12 ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਪਟਿਆਲਾ, 1 ਸਤੰਬਰ (ਮਨਦੀਪ ਸਿੰਘ ਖਰੌੜ)- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ, ਰੱਖ-ਰਖਾਅ ਦੇ ਕੇਸ, ਫੌਜਦਾਰੀ ਕੰਪਾਊਂਡੇਬਲ ਕੇਸ, ਹੋਰ ਦੀਵਾਨੀ ਝਗੜੇ ਅਤੇ ਟ੍ਰਿਬਿਊਨਲ ਵਿੱਚ ਲੰਬਿਤ ਕੇਸ, ਚੈੱਕ ਬਾਊਂਸ ਕੇਸ, ਮਨੀ ਰਿਕਵਰੀ ਕੇਸ, ਐਮ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਪਟਿਆਲਾ, 1 ਸਤੰਬਰ (ਮਨਦੀਪ ਸਿੰਘ ਖਰੌੜ)- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ, ਰੱਖ-ਰਖਾਅ ਦੇ ਕੇਸ, ਫੌਜਦਾਰੀ ਕੰਪਾਊਂਡੇਬਲ ਕੇਸ, ਹੋਰ ਦੀਵਾਨੀ ਝਗੜੇ ਅਤੇ ਟ੍ਰਿਬਿਊਨਲ ਵਿੱਚ ਲੰਬਿਤ ਕੇਸ, ਚੈੱਕ ਬਾਊਂਸ ਕੇਸ, ਮਨੀ ਰਿਕਵਰੀ ਕੇਸ, ਐਮ. ਏ. ਸੀ. ਟੀ. ਕੇਸ, ਲੇਬਰ ਅਤੇ ਰੁਜ਼ਗਾਰ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਕੇਸ, ਵਿਆਹੁਤਾ ਝਗੜੇ (ਤਲਾਕ ਨੂੰ ਛੱਡ ਕੇ), ਜ਼ਮੀਨ ਗ੍ਰਹਿਣ ਮਾਮਲੇ (ਸਿਵਲ ਅਦਾਲਤਾਂ/ਟ੍ਰਿਬਿਊਨਲਾਂ ਅੱਗੇ ਲੰਬਿਤ), ਤਨਖ਼ਾਹ ਤੇ ਭੱਤਿਆਂ ਅਤੇ ਸੇਵਾਮੁਕਤੀ ਲਾਭਾਂ, ਮਾਲ ਕੇਸਾਂ ਆਦਿ ਨਾਲ ਸਬੰਧਤ ਕੇਸਾਂ ਲਈ ਨੈਸਨਲ ਲੋਕ ਅਦਾਲਤ ਦਾ ਆਯੋਜਨ ਮਿਤੀ 12.9.2026 ਨੂੰ ਜ਼ਿਲ੍ਹਾ ਪਟਿਆਲਾ ਵਿਚ ਕੀਤਾ ਜਾਵੇਗਾ। ਇਸ ਮੰਤਵ ਲਈ ਪਟਿਆਲਾ, ਰਾਜਪੁਰਾ, ਸਮਾਣਾ ਤੇ ਨਾਭਾ ਵਿਖੇ ਨਿਆਂਇਕ ਅਦਾਲਤਾਂ ਦੇ ਬੈਂਚਾਂ ਦਾ ਗਠਨ ਕੀਤਾ ਜਾਵੇਗਾ। ਅਸ਼ੋਕ ਕੁਮਾਰ ਚੋਹਾਨ, ਚੀਫ਼ ਜੂਡੀਸਿਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਢਲਾ ਉਦੇਸ਼ ਸਮਝੌਤਿਆਂ ਰਾਹੀਂ ਝਗੜਿਆਂ ਨੂੰ ਸੁਲਝਾਉਣਾ ਹੈ। ਇਸ ਦਾ ਉਦੇਸ਼ ਸ਼ਾਮਲ ਪਾਰਟੀਆਂ ਲਈ ਸਮਾਂ ਤੇ ਪੈਸਾ ਬਚਾਉਣਾ ਅਤੇ ਉਹਨਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ। ਚੋਹਾਨ ਨੇ ਅੱਗੇ ਦੱਸਿਆ ਕਿ ਜਦੋਂ ਲੋਕ ਅਦਾਲਤ ਵਿਚ ਕਿਸੇ ਕੇਸ ਦਾ ਨਿਪਟਾਰਾ ਕੀਤਾ ਜਾਂਦਾ ਹੈ, ਤਾਂ ਅਵਾਰਡ ਅੰਤਿਮ ਬਣ ਜਾਂਦਾ ਹੈ ਤੇ ਇਸਦੇ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਹੋਰ ਵਿਸਤ੍ਰਿਤ ਜਾਣਕਾਰੀ ਵੈਬਸਾਈਟ www.pulsa.gov.in ਜਾਂ ਐਨ. ਏ. ਐਲ. ਐੱਸ. ਏ. ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2 306500 ਤੋਂ ਲਈ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਏਅਰ ਕੰਡੀਸ਼ਨ ਦੇ ਕੰਪਰੈਸ਼ਰ ਦੀਆਂ ਕਾਪਰ ਪਾਈਪਾਂ ਤੇ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਨਾਮਜ਼ਦ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਚਰਨਜੀਤ ਸਿੰਘ ਮਵੀ ਨੂੰ ਹਲਕਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ
Ad Position 24