02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰੇਹੜੀ-ਫੜ੍ਹੀ ਵਾਲਿਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਸਾਇਟੀ ਨੇ ਕੀਤਾ ਵਿਚਾਰ-ਵਟਾਂਦਰਾ

ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ)- ਫਰੂਟ-ਵੈਜੀਟੇਬਲ ਰੇਹੜੀ-ਫੜ੍ਹੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸਥਾਨਕ ਮਹਾਰਾਜਾ ਅਗਰਸੈਨ ਪਾਰਕ ਵਿਖੇ ਸੁਸਾਇਟੀ ਦੇ ਪ੍ਰਧਾਨ ਸੁਭਾਸ਼ ਵਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸ਼ਹਿਰ ਵਿਚ ਰੇਹੜੀ-ਫੜ੍ਹੀ ਲਗਾ ਕੇ ਫਲ ਅਤੇ ਸਬਜ਼ੀਆਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ)- ਫਰੂਟ-ਵੈਜੀਟੇਬਲ ਰੇਹੜੀ-ਫੜ੍ਹੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸਥਾਨਕ ਮਹਾਰਾਜਾ ਅਗਰਸੈਨ ਪਾਰਕ ਵਿਖੇ ਸੁਸਾਇਟੀ ਦੇ ਪ੍ਰਧਾਨ ਸੁਭਾਸ਼ ਵਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸ਼ਹਿਰ ਵਿਚ ਰੇਹੜੀ-ਫੜ੍ਹੀ ਲਗਾ ਕੇ ਫਲ ਅਤੇ ਸਬਜ਼ੀਆਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਰੇਹੜੀ-ਫੜ੍ਹੀ ਵਾਲੇ ਪਿਛਲੇ ਲੰਮੇ ਸਮੇਂ ਤੋਂ ਆਪਣਾ ਕਾਰੋਬਾਰ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ-ਪੋਸਣ ਕਰ ਰਹੇ ਹਨ, ਪਰ ਵੱਖ-ਵੱਖ ਕਾਰਨਾਂ ਕਰਕੇ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰੇਹੜੀ-ਫੜ੍ਹੀ ਵਾਲਿਆਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਿਆ ਜਾਵੇ, ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਦੇ ਆਪਣਾ ਰੁਜ਼ਗਾਰ ਚਲਾ ਸਕਣ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਸਮੱਸਿਆਵਾਂ ਨੂੰ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਧਿਆਨ ਵਿਚ ਲਿਆ ਕੇ ਰੇਹੜੀ-ਫੜ੍ਹੀ ਵਾਲਿਆਂ ਦੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਕਰਵਾਉਣ ਲਈ ਸੁਸਾਇਟੀ ਦੇ ਪ੍ਰਧਾਨ ਸੁਭਾਸ਼ ਵਰਮਾ ਨੂੰ ਜ਼ਿੰਮੇਵਾਰੀ ਸੌਂਪੀ ਗਈ। ਸੁਭਾਸ਼ ਵਰਮਾ ਨੇ ਭਰੋਸਾ ਦਿਵਾਇਆ ਕਿ ਸੋਸਾਇਟੀ ਰੇਹੜੀ-ਫੜ੍ਹੀ ਵਾਲਿਆਂ ਦੇ ਹਿਤਾਂ ਲਈ ਪੂਰੀ ਗੰਭੀਰਤਾ ਨਾਲ ਆਵਾਜ਼ ਉਠਾਏਗੀ ਅਤੇ ਸਬੰਧਿਤ ਅਧਿਕਾਰੀਆਂ ਤੇ ਲੋਕ ਨੁਮਾਇੰਦਿਆਂ ਨਾਲ ਸੰਪਰਕ ਕਰਕੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਮੀਟਿੰਗ ਵਿਚ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਨਾਭਾ ਨੇ ਕਾਂਗਰਸ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਹੋਈ
Ad Position 24