03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਦਫੇੜਾ ਵਿਖੇ ਸੰਤ ਬਾਬਾ ਰਾਮ ਸਿੰਘ ਜੀ ਯਾਦਗਾਰੀ ਦਸਤਾਰ ਐਵਾਰਡ 5 ਨੂੰ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਨੌਜਵਾਨ ਪੀੜੀ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਗੁਰਦੁਆਰਾ ਸਾਹਿਬ ਗੰਢੂਆਂ ਦਫੇੜਾ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸੰਤ ਬਾਬਾ ਰਾਮ ਸਿੰਘ ਗੰਢੂਆਂ ਦਫੇੜਾ ਵਾਲਿਆਂ ਦੇ ਅਸਥਾਨ ’ਤੇ ਬੀਬਾ ਕੁਲਵਿੰਦਰ ਕੌਰ ਦੀ ਰਹਿਨੁਮਾਈ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਵਿਸ਼ੇਸ਼ ਸਹਿਯੋਗ ਸਦਕਾ ਬੱਚਿਆਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਸਬੰਧੀ ਦਸਤਾਰ ਐਵਾਰਡ 5 ਸਤੰਬਰ ਦਿਨ ਸ਼ਨਿਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਪ੍ਰਬੰਧਕ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਯਾਦਗਾਰੀ ਦਸਤਾਰ ਅਵਾਰਡ ਦੌਰਾਨ ਦਸਤਾਰ ਮੁਕਾਬਲੇ ਕਰਵਾਏ ਜਾਣਗੇ, ਜਿਸ ਨੂੰ ਤਿੰਨ ਵਰਗਾਂ ਵਿਚ ਵੰਡਿਆ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਨੌਜਵਾਨ ਪੀੜੀ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਗੁਰਦੁਆਰਾ ਸਾਹਿਬ ਗੰਢੂਆਂ ਦਫੇੜਾ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸੰਤ ਬਾਬਾ ਰਾਮ ਸਿੰਘ ਗੰਢੂਆਂ ਦਫੇੜਾ ਵਾਲਿਆਂ ਦੇ ਅਸਥਾਨ ’ਤੇ ਬੀਬਾ ਕੁਲਵਿੰਦਰ ਕੌਰ ਦੀ ਰਹਿਨੁਮਾਈ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਵਿਸ਼ੇਸ਼ ਸਹਿਯੋਗ ਸਦਕਾ ਬੱਚਿਆਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਸਬੰਧੀ ਦਸਤਾਰ ਐਵਾਰਡ 5 ਸਤੰਬਰ ਦਿਨ ਸ਼ਨਿਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਪ੍ਰਬੰਧਕ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਯਾਦਗਾਰੀ ਦਸਤਾਰ ਅਵਾਰਡ ਦੌਰਾਨ ਦਸਤਾਰ ਮੁਕਾਬਲੇ ਕਰਵਾਏ ਜਾਣਗੇ, ਜਿਸ ਨੂੰ ਤਿੰਨ ਵਰਗਾਂ ਵਿਚ ਵੰਡਿਆ ਗਿਆ ਹੈ। ਪਹਿਲੇ ਵਰਗ ਵਿਚ 8 ਤੋਂ 12 ਸਾਲ, ਦੂਸਰਾ ਵਰਗ 13 ਤੋਂ 15 ਸਾਲ ਅਤੇ ਸੀਨੀਅਰ ਵਰਗ 16 ਤੋਂ 20 ਸਾਲ ਤੱਕ ਦੇ ਬੱਚੇ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਤੂ ਬੱਚਿਆਂ ਨੂੰ ਚਾਂਦੀ ਦੇ ਮੈਡਲਾਂ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਦਸਤਾਰਾਂ ਅਤੇ ਪ੍ਰਸ਼ੰਸਾ ਪੱਤਰ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ’ਤੇ ਗੁਰਵਿੰਦਰ ਸਿੰਘ ਲਵਲੀ ਜਨਰਲ ਸੈਕਟਰੀ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ’ਚ ਕੌਮੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 5 ਨੂੰ
Ad Position 24