03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਿਸ਼ਨ ਕਲੀਨ ਪੰਜਾਬ ਤਹਿਤ ਬਸੀ ਪਠਾਣਾਂ ’ਚ ਸਫ਼ਾਈ ਮੁਹਿੰਮ ਜਾਰੀ

ਬਸੀ ਪਠਾਣਾਂ, 2 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਬਸੀ ਪਠਾਣਾਂ ਦੁਆਰਾ ਸ਼ਹਿਰ ‘ਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਵਾਰਡ ਨੰਬਰ 4 ਦੀ ਕੌਂਸਲਰ ਰਜਨੀ ਬਾਲਾ ਟੂਲਾਨੀ ਦੀ ਅਗਵਾਈ ਹੇਠ ਚਲਾਈ ਇਸ ਮੁਹਿੰਮ ਦੌਰਾਨ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਸੀ ਪਠਾਣਾਂ, 2 ਸਤੰਬਰ (ਰਾਜਿੰਦਰ ਸ਼ਰਮਾ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਬਸੀ ਪਠਾਣਾਂ ਦੁਆਰਾ ਸ਼ਹਿਰ ‘ਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਵਾਰਡ ਨੰਬਰ 4 ਦੀ ਕੌਂਸਲਰ ਰਜਨੀ ਬਾਲਾ ਟੂਲਾਨੀ ਦੀ ਅਗਵਾਈ ਹੇਠ ਚਲਾਈ ਇਸ ਮੁਹਿੰਮ ਦੌਰਾਨ ਐਸ. ਡੀ. ਐਮ. ਦਫ਼ਤਰ, ਸਿਵਲ ਹਸਪਤਾਲ, ਹਾਈ ਸਕੂਲ, ਕਟਹਿਰਾ ਮੁਹੱਲਾ ਅਤੇ ਹੋਰ ਵੱਖ-ਵੱਖ ਜਨਤਕ ਥਾਵਾਂ ਦੀ ਸਫ਼ਾਈ ਕਰਵਾਈ ਗਈ। ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਜਨਤਕ ਥਾਵਾਂ ਦੀ ਸਫ਼ਾਈ ਕਰਦਿਆਂ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਨ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਾਜ ਕੁਮਾਰ ਪੁਰੀ ਅਤੇ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮੁੱਖ ਉਦੇਸ਼ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਰਹਿਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਕੌਂਸਲਰ ਰਜਨੀ ਬਾਲਾ ਟੂਲਾਨੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ‘ਤੇ ਕੂੜਾ-ਕਰਕਟ ਨਾ ਸੁੱਟਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ‘ਚ ਨਗਰ ਕੌਂਸਲ ਦਾ ਸਹਿਯੋਗ ਕਰਨ । ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸਮਾਜ ਸੇਵਕ ਅਸ਼ੋਕ ਟੂਲਾਨੀ, ਮੀਤ ਪ੍ਰਧਾਨ ਕੌਂਸਲਰ ਬਿੰਦੂ ਦੇ ਪਤੀ ਰਾਜੀਵ ਵਾਲਮੀਕੀ, ਨਰਿੰਦਰ ਗੁਪਤਾ, ਕਲਰਕ ਮਨਜੀਤ ਸਿੰਘ, ਰਵੀ ਸ਼ਰਮਾ ਤੋਂ ਇਲਾਵਾ ਕੌਂਸਲ ਦੇ ਸਫ਼ਾਈ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ’ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ- ਨਾਗਰਾ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ’ਚ ਕੌਮੀ ਖੇਡ ਦਿਵਸ ਮਨਾਇਆ
Ad Position 24