03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼ਹਿਰ ’ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ- ਨਾਗਰਾ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੰਜਾਬ ਸਰਕਾਰ ਵਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਆਰੰਭੇ ਸਫ਼ਾਈ ਅਭਿਆਨ ’ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਕਾਰਨ ਲੋਕਾਂ ਦਾ ਜਿਊਣਾ ਦੁਰਲੱਭ ਹੋਇਆ ਪਿਆ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਕੋਲ ਆਪੋ-ਆਪਣੇ ਵਾਰਡਾਂ ਵਿਚ ਸਫ਼ਾਈ ਨਾ ਹੋਣ ਸਬੰਧੀ ਲਿਖਤੀ ਸ਼ਿਕਾਇਤਾਂ ਲੈ ਕੇ ਪਹੁੰਚੇ ਕੌਂਸਲਰਾਂ ਤੇ ਕਾਂਗਰਸੀ ਆਗੂਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਕਈ ਵਾਰਡਾਂ ਵਿਚ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਚਰਮਰਾ ਚੁੱਕੇ ਹਨ।

Ad Position 21
repet_subhas-goyals [Copy P29]
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੱਸਿਆਵਾਂ ਲੈ ਕੇ ਆਏ ਕੌਂਸਲਰ ਅਤੇ ਕਾਂਗਰਸ ਆਗੂਆਂ ਨਾਲ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੰਜਾਬ ਸਰਕਾਰ ਵਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਆਰੰਭੇ ਸਫ਼ਾਈ ਅਭਿਆਨ ’ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਕਾਰਨ ਲੋਕਾਂ ਦਾ ਜਿਊਣਾ ਦੁਰਲੱਭ ਹੋਇਆ ਪਿਆ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਕੋਲ ਆਪੋ-ਆਪਣੇ ਵਾਰਡਾਂ ਵਿਚ ਸਫ਼ਾਈ ਨਾ ਹੋਣ ਸਬੰਧੀ ਲਿਖਤੀ ਸ਼ਿਕਾਇਤਾਂ ਲੈ ਕੇ ਪਹੁੰਚੇ ਕੌਂਸਲਰਾਂ ਤੇ ਕਾਂਗਰਸੀ ਆਗੂਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਕਈ ਵਾਰਡਾਂ ਵਿਚ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਚਰਮਰਾ ਚੁੱਕੇ ਹਨ। ਗਲੀਆਂ, ਮੁਹੱਲਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗੰਦਗੀ ਕਾਰਨ ਜਿੱਥੇ ਸ਼ਹਿਰ ਦੀ ਸੁੰਦਰਤਾ ਪ੍ਰਭਾਵਿਤ ਹੋ ਰਹੀ ਹੈ, ਉੱਥੇ ਲੋਕਾਂ ਦੀ ਸਿਹਤ ਅਤੇ ਰੋਜ਼ਾਨਾ ਜੀਵਨ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਉਣ ਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜੇਕਰ ਸਰਕਾਰ ਦੇ ਦਾਅਵਿਆਂ ਦੀ ਅਸਲੀਅਤ ਦੇਖਣੀ ਹੋਵੇ ਤਾਂ ਸ਼ਹਿਰ ਦੇ ਲੋਕਾਂ ਤੋਂ ਪੁੱਛਿਆ ਜਾ ਸਕਦਾ ਹੈ ਕਿ ਉਹ ਕਿਹੜੀਆਂ ਮੁਸ਼ਕਲਾਂ ਵਿਚੋਂ ਲੰਘ ਰਹੇ ਹਨ। ਨਾਗਰਾ ਨੇ ਕਿਹਾ ਕਿ ਜਿਨ੍ਹਾਂ ਵਾਰਡਾਂ ਦੇ ਲੋਕ ਸਫ਼ਾਈ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉੱਥੇ ਤੁਰੰਤ ਸਫ਼ਾਈ ਕਰਵਾਈ ਜਾਣੀ ਚਾਹੀਦੀ ਹੈ ਅਤੇ ਕੂੜੇ ਦੀ ਚੁਕਾਈ ਲਈ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਪਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਬਜਾਏ ਸਿਰਫ਼ ਕਾਗ਼ਜ਼ੀ ਦਾਅਵਿਆਂ ਤੱਕ ਸੀਮਤ ਦਿਖਾਈ ਦੇ ਰਹੀ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਦੇ ਹਰੇਕ ਵਾਰਡ ਵਿਚ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਜਾਵੇ, ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਲੋਕਾਂ ਨੂੰ ਸਾਫ਼ - ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਇਸ ਮੌਕੇ ਰਵਿੰਦਰ ਸਿੰਘ ਬਾਸੀ, ਗੁਰਜੀਤ ਸਿੰਘ ਲੋਗੀ, ਰੁਪਿੰਦਰ ਸਿੰਘ ਧੱਤੂ, ਬਲਬੀਰ ਸਿੰਘ, ਮਾਸਟਰ ਰਵਿੰਦਰ ਸਿੰਘ ਹਰੀਪੁਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਨੇ ਪੋਸਟਰ ਬਣਾਉਣ ਤੇ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਬਸੀ ਪਠਾਣਾਂ ’ਚ ਸਫ਼ਾਈ ਮੁਹਿੰਮ ਜਾਰੀ
Ad Position 24