02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰਦੁਆਰਾ ਸਿੱਧਸਰ ਸਾਹਿਬ ਅਲਹੌਰਾਂ ਵਿਖੇ ਕਰਵਾਇਆ ਸਾਲਾਨਾ ਬਰਸੀ ਸਮਾਗਮ

ਨਾਭਾ, 2 ਸਤੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਨੇੜਲੇ ਪਿੰਡ ਅਲਹੌਰਾਂ ਸਥਿਤ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਕਿਸ਼ਨ ਸਿੰਘ ਤੇ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਨਾਭਾ, 2 ਸਤੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਨੇੜਲੇ ਪਿੰਡ ਅਲਹੌਰਾਂ ਸਥਿਤ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਕਿਸ਼ਨ ਸਿੰਘ ਤੇ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ। ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੌਜੂਦਾ ਮੁਖੀ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਨੇ ਕਿਹਾ ਕਿ ਮਹਾਂਪੁਰਖਾਂ ਦੀ ਯਾਦ ਵਿਚ ਕਰਵਾਏ ਜਾਂਦੇ ਸਮਾਗਮਾਂ ਦਾ ਮਕਸਦ ਉਨ੍ਹਾਂ ਵਲੋਂ ਦਰਸਾਏ ਗੁਰਮਤਿ ਮਾਰਗ ’ਤੇ ਚੱਲਣਾ ਹੈ। ਇਸ ਮੌਕੇ ਗੁਰਬਾਣੀ ਕਥਾ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਜਥੇਦਾਰ ਬਾਬਾ ਕਸ਼ਮੀਰਾ ਸਿੰਘ ਵਲੋਂ ਸਮਾਗਮ ਵਿਚ ਪਹੁੰਚੀਆਂ ਸਮੁੱਚੀਆਂ ਸੰਗਤਾਂ, ਸੰਤ-ਮਹਾਂਪੁਰਖਾਂ, ਧਾਰਮਿਕ ਸ਼ਖ਼ਸੀਅਤਾਂ ਤੇ ਸਿਆਸੀ ਆਗੂਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹਰਦੇਵ ਸਿੰਘ ਇਟਲੀ, ਸਿੰਘ ਸਾਹਿਬ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸੁਆਮੀ ਰਾਜੇਸ਼ਵਰਾਨੰਦ, ਭਾਈ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਬਾਬਾ ਜਸਕਰਨ ਸਿੰਘ ਬੋਹੜਪੁਰਹੇੜੀਆਂ, ਬਾਬਾ ਹਰੀ ਸਿੰਘ, ਬਾਬਾ ਵਿਸਾਖਾ ਸਿੰਘ ਦੁਲੱਦੀ, ਬਾਬਾ ਨਾਮਦੇਵ ਸਿੰਘ, ਬਾਬਾ ਸੁਖਵਿੰਦਰ ਸਿੰਘ ਰਾੜਾ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਤ-ਮਹਾਂਪੁਰਖ ਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਬ-ਇੰਸਪੈਕਟਰ ਪੂਰਨ ਸਿੰਘ ਸੇਵਾ ਮੁਕਤ ਅਗਲੀ ਖ਼ਬਰ ਐਸ.ਪੀ.ਐਨ.ਕਾਲਜ ਵਿਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਕਲਾਸਾਂ ਦਾ ਸ਼ਾਨਦਾਰ ਆਗਾਜ਼
Ad Position 24