03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਬਚਾਓ ਰੈਲੀ ਨੂੰ ਲੈ ਕੇ ਹਲਕਾ ਇੰਚਾਰਜ ਗੁਰੂ ਦੀ ਅਗਵਾਈ ਹੇਠ ਮੀਟਿੰਗਾਂ ਦਾ ਦੌਰ ਜਾਰੀ

ਬਸੀ ਪਠਾਣਾਂ, 2 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 6 ਸਤੰਬਰ ਨੂੰ ਹਲਕਾ ਬਸੀ ਪਠਾਣਾਂ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਸਬੰਧੀ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਬਸੀ ਪਠਾਣਾਂ ’ਚ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਸੀ ਪਠਾਣਾਂ, 2 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 6 ਸਤੰਬਰ ਨੂੰ ਹਲਕਾ ਬਸੀ ਪਠਾਣਾਂ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਸਬੰਧੀ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਬਸੀ ਪਠਾਣਾਂ ’ਚ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਮੈਂਬਰ ਕੋਰ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ 6 ਸਤੰਬਰ ਦੀ ‘ ਪੰਜਾਬ ਬਚਾਓ ਰੈਲੀ’ ਪੰਜਾਬ ਦੇ ਹੱਕਾਂ ਅਤੇ ਹਿਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਲਈ ਇਕ ਅਹਿਮ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਡਟ ਕੇ ਖੜ੍ਹਾ ਰਿਹਾ ਹੈ ਅਤੇ ਮੌਜੂਦਾ ਸਮੇਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਹੈ ਅਤੇ 6 ਸਤੰਬਰ ਦੀ ਰੈਲੀ ਰਾਹੀਂ ਪੰਜਾਬ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਹਲਕਾ ਵਾਸੀਆਂ ਨੂੰ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬ੍ਰਿਜ ਈਸ਼ਵਰ ਸਿੰਘ ਪਾਸੀ ਸਰਕਲ ਪ੍ਰਧਾਨ ਬਸੀ ਪਠਾਣਾਂ, ਮਨਪ੍ਰੀਤ ਸਿੰਘ ਹੈਪੀ ਸਾਬਕਾ ਕੌਂਸਲਰ, ਰਵਿੰਦਰ ਸਿੰਘ ਕੌਂਸਲਰ, ਮਾਸਟਰ ਅਜੀਤ ਸਿੰਘ, ਸੇਵਾ ਸਿੰਘ, ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪ੍ਰਦੀਪ ਸਿੰਘ ਕਲੌੜ, ਸਵਰਨ ਸਿੰਘ ਸ਼ਿਵਦਾਸਪੁਰ, ਰਮਨ ਗੁਪਤਾ ਸਾਬਕਾ ਪ੍ਰਧਾਨ, ਹਰਨੇਕ ਸਿੰਘ ਬਡਾਲੀ, ਸਵਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਭਾਗ ਨੇ ਕੈਪਸ਼ਨ ਤੇ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਵਿਧਾਇਕ ਰਾਏ ਨੇ ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਕਮ ਫਾਇਰ ਬ੍ਰਿਗੇਡ ਪੰਪ ਮੁਹੱਈਆ ਕਰਵਾਏ
Ad Position 24