03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗ੍ਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)- ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਚੇਅਰਮੈਨ ਦੀਦਾਰ ਸਿੰਘ ਭੱਟੀ ਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਦੀ ਅਗਵਾਈ ਹੇਠ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)- ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਚੇਅਰਮੈਨ ਦੀਦਾਰ ਸਿੰਘ ਭੱਟੀ ਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਦੀ ਅਗਵਾਈ ਹੇਠ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਲੈ ਕੇ ਪ੍ਰਾਇਮਰੀ ਜਮਾਤਾਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਤੇ ਛੋਟੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰਨ ਕਰਕੇ ਸਭ ਦਾ ਮਨ ਮੋਹ ਲਿਆ। ਬੱਚਿਆਂ ਨੇ ਜਨਮ ਅਸ਼ਟਮੀ ਨਾਲ ਸਬੰਧਿਤ ਗੀਤ, ਨਾਚ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਸਕੂਲ ਦਾ ਮਾਹੌਲ ਭਗਤੀ ਮਈ ਅਤੇ ਖ਼ੁਸ਼ੀਆਂ ਭਰਿਆ ਬਣਿਆ ਰਿਹਾ। ਇਸ ਮੌਕੇ ਤੇ ਕੋਆਰਡੀਨੇਟਰ ਹਰਮੇਸ਼ (ਪ੍ਰੀਆ), ਮਨਜੋਤ ਕੌਰ, ਮਲਕਾ ਸੂਧ, ਰਸ਼ਪ੍ਰੀਤ ਕੌਰ ਅਤੇ ਅਧਿਆਪਕ ਏਕਤਾ, ਰਮਨ, ਅਦਿਤੀ, ਅਨੀਤਾ ਅਤੇ ਸਮੂਹ ਅਧਿਆਪਕ ਵੀ ਹਾਜ਼ਰ ਸਨ। ਇਸ ਮੌਕੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਿੱਤੇ ਪਿਆਰ, ਸਚਾਈ ਅਤੇ ਨੇਕੀ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਅਤੇ ਸਮੂਹ ਸਟਾਫ਼ ਨੂੰ ਇਸ ਸਮਾਗਮ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ ਅਗਲੀ ਖ਼ਬਰ ਪੰਜਾਬ ਧਰਨਿਆਂ ਵਾਲੀ ਸਟੇਟ ਬਣ ਕੇ ਰਹਿ ਗਿਆ ਹੈ- ਕੁਲਦੀਪ ਸਿੰਘ ਸਿੱਧੂਪੁਰ
Ad Position 24