03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਰਕਾਰੀ ਐਲੀਮੈਂਟਰੀ, ਮਿਡਲ ਸਮਾਰਟ ਸਕੂਲ ਅਤੇ ਆਂਗਣਵਾੜੀ ਸੈਂਟਰ ਦੀ ਅਚਨਚੇਤ ਚੈਕਿੰਗ

ਜਖਵਾਲੀ, 2 ਸਤੰਬਰ (ਨਿਰਭੈ ਸਿੰਘ)- ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਖ਼ੁਰਾਕ ਸਬੰਧੀ ਸਹੂਲਤਾਂ ਦੀ ਜ਼ਮੀਨੀ ਪੱਧਰ ’ਤੇ ਸਮੀਖਿਆ ਕਰਨ ਦੇ ਉਦੇਸ਼ ਨਾਲ ਜਸਵੀਰ ਸਿੰਘ ਸੇਖੋਂ ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਸਰਕਾਰੀ ਐਲੀਮੈਂਟਰੀ, ਮਿਡਲ ਸਮਾਰਟ ਸਕੂਲ ਤੇ ਆਂਗਣਵਾੜੀ ਸੈਂਟਰ ਪਿੰਡ ਚੌਰਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਖ਼ੁਰਾਕ ਸਹੂਲਤਾਂ ਤੇ ਮਿਡ-ਡੇਅ-ਮੀਲ, ਸਕੂਲ ਦੀ ਰਸੋਈ ਦੀ ਸਾਫ਼-ਸਫ਼ਾਈ, ਖਾਣਾ ਤਿਆਰ ਕਰਨ ਦੀ ਪ੍ਰਕਿਰਿਆ, ਵਰਤੇ ਜਾ ਰਹੇ ਕੱਚੇ ਮਾਲ ਦੀ ਗੁਣਵੱਤਾ, ਭੋਜਨ ਦੀ ਮਾਤਰਾ ਅਤੇ ਮਿਡ-ਡੇਅ ਮੀਲ ਦੀ ਵੰਡ ਪ੍ਰਕਿਰਿਆ ਦੀ ਜਾਂਚ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜਖਵਾਲੀ, 2 ਸਤੰਬਰ (ਨਿਰਭੈ ਸਿੰਘ)- ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਖ਼ੁਰਾਕ ਸਬੰਧੀ ਸਹੂਲਤਾਂ ਦੀ ਜ਼ਮੀਨੀ ਪੱਧਰ ’ਤੇ ਸਮੀਖਿਆ ਕਰਨ ਦੇ ਉਦੇਸ਼ ਨਾਲ ਜਸਵੀਰ ਸਿੰਘ ਸੇਖੋਂ ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਸਰਕਾਰੀ ਐਲੀਮੈਂਟਰੀ, ਮਿਡਲ ਸਮਾਰਟ ਸਕੂਲ ਤੇ ਆਂਗਣਵਾੜੀ ਸੈਂਟਰ ਪਿੰਡ ਚੌਰਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਖ਼ੁਰਾਕ ਸਹੂਲਤਾਂ ਤੇ ਮਿਡ-ਡੇਅ-ਮੀਲ, ਸਕੂਲ ਦੀ ਰਸੋਈ ਦੀ ਸਾਫ਼-ਸਫ਼ਾਈ, ਖਾਣਾ ਤਿਆਰ ਕਰਨ ਦੀ ਪ੍ਰਕਿਰਿਆ, ਵਰਤੇ ਜਾ ਰਹੇ ਕੱਚੇ ਮਾਲ ਦੀ ਗੁਣਵੱਤਾ, ਭੋਜਨ ਦੀ ਮਾਤਰਾ ਅਤੇ ਮਿਡ-ਡੇਅ ਮੀਲ ਦੀ ਵੰਡ ਪ੍ਰਕਿਰਿਆ ਦੀ ਜਾਂਚ ਕੀਤੀ ਗਈ। ਸ. ਸੇਖੋਂ ਨੇ ਸਕੂਲਾਂ ਤੇ ਆਗਨਵਾੜ੍ਹੀ ਸੈਂਟਰ ਦੀ ਚੈਕਿੰਗ ਦੌਰਾਨ ਮਿਡ-ਡੇਅ ਮੀਲ ਦੀ ਵਿਵਸਥਾ, ਰਸੋਈ ਦਾ ਰੱਖ-ਰਖਾਅ ਅਤੇ ਸਫ਼ਾਈ ਪ੍ਰਬੰਧਾਂ ਤੇ ਸੰਤੁਸ਼ਟੀ ਪ੍ਰਗਟਾਈ। ਮੌਕੇ ਤੇ ਕੁਝ ਛੋਟੀਆਂ-ਮੋਟੀਆਂ ਕਾਰਜਪ੍ਰਣਾਲੀ ਅਤੇ ਸਫ਼ਾਈ ਸਬੰਧੀ ਕਮੀਆਂ ਦਾ ਨੋਟਿਸ ਲੈਂਦਿਆਂ ਸਬੰਧਿਤ ਸਕੂਲ ਮੁਖੀਆਂ, ਮਿਡ-ਡੇਅ-ਮੀਲ ਇੰਚਾਰਜਾਂ ਅਤੇ ਆਂਗਣਵਾੜੀ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸ. ਸੇਖੋਂ ਨੇ ਸਬੰਧਿਤ ਸਟਾਫ਼ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਾਫ਼-ਸੁਥਰਾ, ਪੌਸ਼ਟਿਕ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਖਾਣਾ ਤਿਆਰ ਕਰਨ ਤੋਂ ਲੈ ਕੇ ਵੰਡਣ ਤੱਕ ਸਫ਼ਾਈ ਦੇ ਮਾਪਦੰਡਾਂ ਦੀ ਪੂਰੀ ਪਾਲਨਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਹਰ ਯੋਗ ਬੱਚੇ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮੇਅਰ ਕੁੰਦਨ ਗੋਗੀਆ ਵਲੋਂ ਸ਼ਹਿਰ ਵਾਸੀਆਂ ਨੂੰ ਖੁੱਲ੍ਹੇ ’ਚ ਕੂੜਾ ਨਾ ਸੁੱਟਣ ਦੀ ਅਪੀਲ ਅਗਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ
Ad Position 24