04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਚੇਅਰਮੈਨ ਰਾਜਾ ਨੇ ਪਿੰਡ ਢੋਲਾ ਵਾਸੀਆਂ ਨੂੰ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)- ਨਜ਼ਦੀਕੀ ਪਿੰਡ ਢੋਲਾ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਦੌਰਾਨ ਵਿਚਾਰਾਂ ਕੀਤੀਆਂ। ਇਸ ਦੌਰਾਨ ਪਿੰਡ ਵਾਸੀਆਂ ਵਲੋਂ ਰਸ਼ਪਿੰਦਰ ਸਿੰਘ ਰਾਜਾ ਦਾ ਮੁੜ ਮਾਰਕੀਟ ਕਮੇਟੀ ਦੇ ਚੇਅਰਮੈਨ ਬਣਨ ’ਤੇ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)- ਨਜ਼ਦੀਕੀ ਪਿੰਡ ਢੋਲਾ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਦੌਰਾਨ ਵਿਚਾਰਾਂ ਕੀਤੀਆਂ। ਇਸ ਦੌਰਾਨ ਪਿੰਡ ਵਾਸੀਆਂ ਵਲੋਂ ਰਸ਼ਪਿੰਦਰ ਸਿੰਘ ਰਾਜਾ ਦਾ ਮੁੜ ਮਾਰਕੀਟ ਕਮੇਟੀ ਦੇ ਚੇਅਰਮੈਨ ਬਣਨ ’ਤੇ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਪਿੰਡ ਦੇ ਲੋਕਾਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਵੰਡੇ ਗਏ। ਜਾਣਕਾਰੀ ਸਾਂਝੀ ਕਰਦਿਆਂ ਚੇਅਰਮੈਨ ਰਾਜਾ ਨੇ ਦੱਸਿਆ ਕਿ ਅੱਜ ਪਿੰਡ ਢੋਲਾ ਵਿਖੇ ਲੋਕ ਸੇਵਾ ਕੈਂਪ ਰਾਹੀਂ ਪਿੰਡ ਵਾਸੀਆਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦਾ ਮੁਫ਼ਤ ਇਲਾਜ ਹੋਵੇਗਾ ਅਤੇ ਕੋਈ ਵੀ ਨਾਗਰਿਕ ਮਹਿੰਗੇ ਇਲਾਜ ਖ਼ਰਚੇ ਕਰਕੇ ਚੰਗੀਆਂ ਸਿਹਤ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ। ਸਮਾਗਮ ਦੇ ਅੰਤ ਵਿਚ ਚੇਅਰਮੈਨ ਰਾਜਾ ਨੇ ਮਿਲੇ ਸਨਮਾਨ ਅਤੇ ਸਤਿਕਾਰ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ, ਗੁਰਦੀਪ ਸਿੰਘ,ਹਰਜੀਤ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਚਰਨ ਸਿੰਘ ਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਹਸਪਤਾਲ ’ਚ ਕੌਮੀ ਅੱਖਾਂ ਦਾਨ ਪੰਦ੍ਹਰਵਾੜੇ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ
Ad Position 24